Wednesday, April 24, 2024

ਵਾਹਿਗੁਰੂ

spot_img
spot_img

ਐਫ਼.ਸੀ.ਆਈ. ਨੇ ਪੰਜਾਬ ਰਾਜ ਵਿਚੋਂ 6.92 ਲੱਖ ਮੀਟ੍ਰਿਕ ਟਨ ਅਨਾਜ ਰੇਲ ਰਾਹੀਂ ਦੂਜੇ ਰਾਜਾਂ ਨੂੰ ਭੇਜਿਆ

- Advertisement -

ਚੰਡੀਗੜ੍ਹ, 5 ਅਪ੍ਰੈਲ, 2020:

ਐਫ.ਸੀ.ਆਈ ਨੇ ਪੰਜਾਬ ਵਿਚ ਸਥਿਤ ਵੱਖ-ਵੱਖ ਗੁਦਾਮਾਂ ਵਿੱਚੋਂ 6.92 ਲੱਖ ਮੀਟ੍ਰਿਕ ਟਨ ਅਨਾਜ ਰੇਲ ਗੱਡੀ ਰਾਹੀਂ ਦੇਸ਼ ਦੇ ਦੂਜੇ ਰਾਜਾਂ ਨੂੰ ਮਿਤੀ 24 ਮਾਰਚ 2020 ਤੋਂ 4 ਅਪ੍ਰੈਲ 2020 ਤੱਕ ਭੇਜ ਦਿੱਤਾ ਹੈ। ਇਹ ਅਨਾਜ ਕੁਲ 249 ਰੈਕ ਬਣਦਾ ਹੈ।

ਖਪਤਕਾਰ ਸੂਬਿਆਂ ਨੂੰ ਨਿਰਵਿਘਨ ਇਹ ਸਪਲਾਈ ਜਾਰੀ ਰੱਖਣ ਨੂੰ ਯਕੀਨੀ ਬਣਾਉਣ ਲਈ ਐਫ਼.ਸੀ.ਆਈ. ਦੇ ਸੂਬੇ ਵਿਚ ਤੈਨਾਤ 13 ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਉਪਰੰਤ ਇਹ ਜਾਣਕਾਰੀ ਦਿੰਦਿਆਂ ਐਫ਼.ਸੀ.ਆਈ. ਦੇ ਰੀਜਨਲ ਜਨਰਲ ਮੈਨੇਜਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਨੇ ਕਿਹਾ ਕਿ ਮੋਜੂਦਾ ਸਥਿਤੀ ਦਾ ਲਗਾਤਾਰ ਮੁਲਾਂਕਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦਸਿਆ ਕਿ ਐਫ.ਸੀ.ਆਈ. ਵਲੋਂ ਸੜਕ ਮਾਰਗ ਰਾਹੀ ਜੰਮੂ-ਕਸ਼ਮੀਰ ਨੂੰ 21500 ਮੀਟ੍ਰਿਕ ਟਨ ਅਤੇ ਹਿਮਾਚਲ ਪ੍ਰਦੇਸ਼ ਨੂੰ 16300 ਮੀਟਰਕ ਟਨ ਅਨਾਜ ਭੇਜਿਆ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਖੇਤਰ ਵਿੱਚ 191 ਲੱਖ ਮੀਟ੍ਰਿਕ ਟਨ ਅਨਾਜ (79 ਲੱਖ ਮੀਟ੍ਰਿਕ ਟਨ ਕਣਕ ਅਤੇ 112 ਲੱਖ ਮੀਟ੍ਰਿਕ ਟਨ ਝੋਨਾ) ਹੈ, ਜੋ ਐਨ.ਐਫ.ਐੱਸ.ਏ. ਅਤੇ ਪੀ.ਐੱਮ.ਜੀ.ਕੇ.ਵਾਈ. (ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ) ਅਧੀਨ ਅਨਾਜ ਦੀ ਮੰਗ ਨੂੰ ਪੂਰਾ ਕਰਨ ਲਈ ਕਾਫ਼ੀ ਹੈ।

ਇਸ ਤੋਂ ਇਲਾਵਾ, ਐਫ.ਸੀ.ਆਈ. ਨੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਅਨਾਜ ਦੀ ਮੰਗ ਨੂੰ ਪੂਰਾ ਕਰਨ ਲਈ 22253 ਮੀਟ੍ਰਿਕ ਟਨ ਅਨਾਜ ਮੁਹੱਈਆ ਕਰਵਾਇਆ ਹੈ। ਐਫ.ਸੀ.ਆਈ. ਅਧਿਕਾਰੀ ਸੂਬੇ ਦੀਆਂ ਏਜੰਸੀਆਂ, ਰੇਲਵੇ, ਮਜ਼ਦੂਰਾਂ, ਟਰਾਂਸਪੋਰਟ, ਠੇਕੇਦਾਰਾਂ ਦੇ ਸਹਿਯੋਗ ਨਾਲ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਲਈ ਟਰੱਕਾਂ ਦੇ ਨਾਲ-ਨਾਲ ਵਿਸ਼ੇਸ਼ ਮਾਲ ਗੱਡੀਆਂ ਵੀ ਲੋਡ ਕਰ ਰਹੇ ਹਨ।

ਸ੍ਰੀ ਥਿੰਦ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਸਾਵਧਾਨੀ ਉਪਾਵਾਂ ਦੀ ਪਾਲਣਾ ਕਰਦਿਆਂ ਇਹ ਕਦਮ ਚੁੱਕਿਆ ਗਿਆ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਰੋਕਥਾਮ ਉਪਾਅ ਕੀਤੇ ਗਏ ਹਨ। ਜ਼ਿਲ੍ਹਾ ਦਫ਼ਤਰਾਂ ਅਤੇ ਗੋਦਾਮਾਂ ਨੂੰ ਸੈਨੇਟਾਈਜ ਕੀਤਾ ਗਿਆ ਹੈ।

ਖੇਤਰੀ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ ਤਾਂ ਜੋ ਸਥਿਤੀ ਦੀ ਨਜ਼ਰਸਾਨੀ ਕੀਤੀ ਜਾ ਸਕੇ ਅਤੇ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਿਆ ਜਾ ਸਕੇ।

ਉਹਨਾਂ ਅੱਗੇ ਕਿਹਾ ਕਿ ਐਫ.ਸੀ.ਆਈ ਨੇ ਸੂਬਾ ਸਰਕਾਰ ਨਾਲ ਸਲਾਹ ਮਸ਼ਵਰੇ ਦੀ ਤਿਆਰੀ ਵੀ ਕੀਤੀ ਹੈ ਤਾਂ ਜੋ ਆਉਣ ਵਾਲੇ ਆਰ.ਐਮ.ਐੱਸ. ਵਿਚ ਕਣਕ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਹਾਲਾਤਾਂ ਵਿਚ ਐਫ.ਸੀ.ਆਈ. ਦੇ ਸਟਾਫ਼/ਅਧਿਕਾਰੀਆਂ ਅਤੇ ਮਜ਼ਦੂਰਾਂ/ਠੇਕੇਦਾਰਾਂ ਵੱਲੋਂ ਕੀਤਾ ਗਿਆ ਕੰਮ ਸ਼ਲਾਘਾਯੋਗ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...