Tuesday, April 16, 2024

ਵਾਹਿਗੁਰੂ

spot_img
spot_img

ਐੱਚ.ਡੀ.ਐਫ਼.ਸੀ. ਬੈਂਕ ’ਚ 50 ਲੱਖ ਦੀ ਲੁੱਟ, ਹਾਈ ਅਲਰਟ ਦੇ ਬਾਵਜੂਦ ਲੁਟੇਰੇ ਨਕਦੀ ਲੁੱਟ ਕੇ ਫ਼ਰਾਰ

- Advertisement -

ਤਰਨਤਾਰਨ, ਦਸੰਬਰ 4, 2021 (ਦੀਪਕ ਗਰਗ )
ਵਿਸਫੋਟਕ ਸਮੱਗਰੀ ਅਤੇ ਅੱਤਵਾਦੀਆਂ ਦੀ ਗ੍ਰਿਫਤਾਰੀ ਕਾਰਨ ਹਾਈ ਅਲਰਟ ‘ਤੇ ਰਹੇ ਪੰਜਾਬ ‘ਚ ਸ਼ਨੀਵਾਰ ਨੂੰ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਤਰਨਤਾਰਨ ਦੇ ਜੰਡਿਆਲਾ ਰੋਡ ‘ਤੇ ਸਥਿਤ ਐਚਐਫਡੀਐਸ ਬੈਂਕ ‘ਚ ਦਾਖਲ ਹੋਏ ਦੋ ਲੁਟੇਰੇ ਡੇਢ ਮਿੰਟ ‘ਚ ਹੀ 50 ਲੱਖ ਦੀ ਨਕਦੀ ਲੁੱਟ ਕੇ ਬਾਈਕ ‘ਤੇ ਫਰਾਰ ਹੋ ਗਏ। ਲੁੱਟ ਦੀ ਵਾਰਦਾਤ ਤੋਂ ਬਾਅਦ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਈ ਅਲਰਟ ਕਾਰਨ ਸ਼ਹਿਰ ਵਿੱਚ ਕੀਤੀ ਗਈ ਨਾਕਾਬੰਦੀ ਵੀ ਪੁਲੀਸ ਦੇ ਕੰਮ ਨਹੀਂ ਆਈ।

ਐਚਡੀਐਫਸੀ ਬੈਂਕ ਵਿੱਚ ਦੁਪਹਿਰ ਵੇਲੇ ਗਾਹਕਾਂ ਦੀ ਭਾਰੀ ਭੀੜ ਸੀ। ਬਾਈਕ ‘ਤੇ ਆਏ ਦੋ ਲੁਟੇਰਿਆਂ ਨੇ ਬੈਂਕ ‘ਚ ਦਾਖਲ ਹੁੰਦੇ ਹੀ ਪਿਸਤੌਲ ਕੱਢ ਲਿਆ। ਇੱਕ ਨੇ ਪੁਲਿਸ ਕਾਂਸਟੇਬਲ ਦੀ ਵਰਦੀ ਵਾਲੀ ਕਮੀਜ਼ ਪਾਈ ਹੋਈ ਸੀ ਜਦਕਿ ਦੂਜੇ ਲੁਟੇਰੇ ਨੇ ਖਾਕੀ ਪੱਗ ਪਾਈ ਹੋਈ ਸੀ। ਸਿਰਫ਼ ਡੇਢ ਮਿੰਟ ‘ਚ ਹੀ ਉਸ ਨੇ ਬੈਂਕ ਦੇ ਸਟਾਫ਼ ਅਤੇ ਗਾਹਕਾਂ ਨੂੰ ਬੰਦੂਕ ਦੀ ਨੋਕ ‘ਤੇ ਲੈ ਕੇ 50 ਲੱਖ ਦੀ ਰਕਮ ਇਕੱਠੀ ਕਰਕੇ ਬੈਗ ‘ਚ ਪਾ ਦਿੱਤੀ ਅਤੇ ਬਾਈਕ ‘ਤੇ ਫ਼ਰਾਰ ਹੋ ਗਿਆ |

ਦੱਸ ਦੇਈਏ ਕਿ ਬੈਂਕ ਵਿੱਚ ਇੱਕ ਗਾਰਡ ਸੁਰੱਖਿਆ ਵਜੋਂ ਤਾਇਨਾਤ ਸੀ ਪਰ ਉਸ ਕੋਲ ਕੋਈ ਹਥਿਆਰ ਨਹੀਂ ਸੀ। ਬੈਂਕ ਦੇ ਮੈਨੇਜਰ ਕੋਲ ਰਿਵਾਲਵਰ ਸੀ। ਦੱਸਿਆ ਜਾਂਦਾ ਹੈ ਕਿ ਇਹ ਰਿਵਾਲਵਰ ਮੈਨੇਜਰ ਨੇ ਆਪਣੀ ਕਾਰ ਵਿੱਚ ਰੱਖਿਆ ਹੋਇਆ ਸੀ। ਲੁੱਟ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਥਾਣਾ ਸਿਟੀ ਦੀ ਵਧੀਕ ਇੰਚਾਰਜ ਬਲਜੀਤ ਕੌਰ ਨੇ ਪਹਿਲਾਂ ਮੌਕੇ ’ਤੇ ਪਹੁੰਚ ਕੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਪੁਲੀਸ ਨੇ ਪੂਰੇ ਸ਼ਹਿਰ ਦੀ ਨਾਕਾਬੰਦੀ ਕਰ ਦਿੱਤੀ ਪਰ ਲੁਟੇਰਿਆਂ ਦਾ ਕੋਈ ਸੁਰਾਗ ਨਹੀਂ ਲੱਗਾ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਲੁਟੇਰੇ ਜੰਡਿਆਲਾ ਰੋਡ ਰੇਲਵੇ ਫਾਟਕ ਨੇੜੇ ਭੀੜੀ ਗਲੀ ‘ਚ ਦਾਖਲ ਹੋ ਗਏ। ਮੌਕੇ ’ਤੇ ਪੁੱਜੀ ਪੁਲੀਸ ਨੇ ਬੈਂਕ ਦੇ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੁਟੇਰਿਆਂ ਨੇ ਪਹਿਲਾਂ ਬੈਂਕ ਦੇ ਆਲੇ-ਦੁਆਲੇ ਰੇਕੀ ਕੀਤੀ ਸੀ। ਐਸਐਸਪੀ ਹਰਵਿੰਦਰ ਸਿੰਘ ਵਿਰਕ, ਐਸਪੀ ਵਿਸ਼ਾਲਜੀਤ ਸਿੰਘ, ਡੀਐਸਪੀ ਤਰਸੇਮ ਮਸੀਹ, ਬਰਜਿੰਦਰ ਸਿੰਘ ਤੋਂ ਇਲਾਵਾ ਸਾਈਬਰ ਕ੍ਰਾਈਮ ਸੈੱਲ ਅਤੇ ਫੋਰੈਂਸਿਕ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...