Thursday, September 19, 2024
spot_img
spot_img
spot_img

ਐੱਨ.ਆਈ.ਏ. ਨੇ ਬਹਿਬਲ ਕਲਾਂ ਇਨਸਾਫ਼ ਮੋਰਚਾ ਦੇ ਸੁਖਰਾਜ ਸਿੰਘ ਨੂੰ ਕੀਤਾ ਤਲਬ

ਯੈੱਸ ਪੰਜਾਬ
ਨਵੀਂ ਦਿੱਲੀ, 17 ਸਤੰਬਰ, 2024

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਬਹਿਬਲ ਕਲਾਂ ਇਨਸਾਫ਼ ਮੋਰਚਾ ਦੇ ਸੁਖ਼ਰਾਜ ਸਿੰਘ ਨੂੰ ਦਿੱਲੀ ਤਲਬ ਕੀਤਾ ਹੈ।

ਉਹਨਾਂ ਨੂੰ 19 ਸਤੰਬਰ ਨੂੰ ਦਿੱਲੀ ਸਥਿਤ ਐੱਨ.ਆਈ.ਏ. ਦੇ ਦਫ਼ਤਰ ਵਿਖ਼ੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਸੁਖ਼ਰਾਜ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਮਿਲੇ ਨੋਟਿਸ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਨੂੰ ਕਿਸ ਕਾਰਨ ਬੁਲਾਇਆ ਗਿਆ ਹੈ। ਉਹਨਾਂ ਨੇ ਕਿਹਾ ਕਿ ਨੋਟਿਸ ਦੀ ਪਾਲਣਾ ਕਰਦੇ ਹੋਏ ਉਹ ਦਿੱਤੀ ਤਾਰੀਖ਼ ਅਤੇ ਸਮੇਂ ’ਤੇ ਐੱਨ.ਆਈ.ਏ.ਦਫ਼ਤਰ ਵਿੱਚ ਜ਼ਰੂਰ ਪੇਸ਼ ਹੋਣਗੇ।

ਜ਼ਿਕਰਯੋਗ ਹੈ ਕਿ ਸੁਖ਼ਰਾਜ ਸਿੰਘ 2015 ਦੇ ਬਰਗਾੜੀ ਬੇਅਦਬੀ ਕਾਂਡ ਦਾ ਵਿਰੋਧ ਕਰ ਰਹੀ ਸੰਗਤ ਦੇ ਬਹਿਬਲ ਕਲਾਂ ਵਿੱਚ ਵਿਰੋਧ ਦੌਰਾਨ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿੱਚ ਮਾਰੇ ਗਏ ਸਿੰਘ ਕ੍ਰਿਸ਼ਨ ਭਗਵਾਨ ਸਿੰਘ ਦਾ ਬੇਟਾ ਹੈ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਇਨਸਾਫ਼ ਲਈ ਲਗਾਤਾਰ ਸੰਘਰਸ਼ ਕਰਦਾ ਆ ਰਿਾ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ