Thursday, April 25, 2024

ਵਾਹਿਗੁਰੂ

spot_img
spot_img

ਐੱਮਐੱਸਪੀ, ਪੁਲਿਸ ਕੇਸਾਂ ਦੀ ਵਾਪਸੀ, ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਆਦਿ ਰਹਿੰਦੀਆਂ ਮੰਗਾਂ ਲਈ ਭਾਕਿਯੂ (ਉਗਰਾਹਾਂ) ਵੱਲੋਂ ਸੰਘਰਸ਼ ਦੇ ਮੈਦਾਨ ਵਿੱਚ ਡਟਣ ਦਾ ਐਲਾਨ

- Advertisement -

ਨਵੀਂ ਦਿੱਲੀ, 4 ਦਸੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਕਿਸਾਨ ਘੋਲ਼ ਦੇ ਅਹਿਮ ਮੋੜ ‘ਤੇ ਅੱਜ ਇੱਥੇ ਬੀਬੀ ਗੁਲਾਬ ਕੌਰ ਨਗਰ (ਪਕੌੜਾ ਚੌਕ ਟਿਕਰੀ ਬਾਰਡਰ) ਵਿਖੇ ਪੱਕੇ ਸ਼ੈੱਡ ਵਿੱਚ ਹੋਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਵਿਸ਼ਾਲ ਰੈਲੀ ਮੌਕੇ ਪੰਡਾਲ ਵਿੱਚ ਔਰਤਾਂ, ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੇ ਹਜ਼ਾਰਾਂ ਦੀ ਤਾਦਾਦ ਵਿੱਚ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਾਲ ਤੋਂ ਵੀ ਵੱਧ ਸਮੇਂ ਤੋਂਂ ਪੂਰੇ ਸਿਦਕ ਸਿਰੜ ਨਾਲ ਮੁਲਕ ਪੱਧਰੇ ਸਾਂਝੇ ਕਿਸਾਨ ਘੋਲ਼ ਦੇ ਮੈਦਾਨ ਵਿੱਚ ਡਟੇ ਹੋਏ ਜੁਝਾਰੂ ਲੋਕਾਂ ਦੀ ਜੈ ਜੈਕਾਰ ਕੀਤੀ।

ਸੈਂਕੜੇ ਸ਼ਹਾਦਤਾਂ ਅਤੇ ਹੋਰ ਅਨੇਕਾਂ ਦੁਸ਼ਵਾਰੀਆਂ ਨੂੰ ਝੱਲ ਕੇ ਵੀ ਸਾਮਰਾਜੀ ਕਾਰਪੋਰੇਟਾਂ ਪੱਖੀ ਮੋਦੀ ਸਰਕਾਰ ਦੀ ਅੜੀ ਭੰਨ ਕੇ ਤਿੰਨੇ ਕਾਲ਼ੇ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਜਥੇਬੰਦ ਲੋਕ ਤਾਕਤ ਦੀ ਸ਼ਾਨਦਾਰ ਜਿੱਤ ਕਰਾਰ ਦਿੱਤਾ। ਪ੍ਰੰਤੂ ਘੋਲ਼ ਦੀਆਂ ਰਹਿੰਦੀਆਂ ਅਹਿਮ ਮੰਗਾਂ ਪ੍ਰਤੀ ਮੋਦੀ ਸਰਕਾਰ ਵੱਲੋਂ ਧਾਰਨ ਕੀਤੇ ਗਏ ਟਾਲਮਟੋਲ ਵਾਲੇ ਅੜੀਖੋਰ ਵਤੀਰੇ ਦੀ ਸਖ਼ਤ ਨਿੰਦਾ ਕੀਤੀ।

ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਵਾਂਗ ਹੀ ਸਰਕਾਰ ਦੀ ਇਸ ਅੜੀ ਨੂੰ ਵੀ ਲੋਕ ਤਾਕਤ ਦੇ ਜ਼ੋਰ ਭੰਨਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤੇ ਜਾਣ ਵਾਲੇ ਅਗਲੇ ਸੰਘਰਸ਼ ਨੂੰ ਜਥੇਬੰਦੀ ਵੱਲੋਂ ਪਹਿਲਾਂ ਵਾਂਗ ਹੀ ਪੂਰਾ ਤਾਣ ਲਾ ਕੇ ਲਾਗੂ ਕੀਤਾ ਜਾਵੇਗਾ।

ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਇਨ੍ਹਾਂ ਅਹਿਮ ਮੰਗਾਂ ਵਿੱਚ ਦੇਸ਼ ਭਰ ਦੇ ਕਿਸਾਨਾਂ ਲਈ ਐੱਮ ਐੱਸ ਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ; ਬਿਜਲੀ ਬਿੱਲ 2020 ਰੱਦ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਪੂਰੀ ਮਜ਼ਬੂਤ ਕਰਨ ਤੋਂ ਇਲਾਵਾ ਘੋਲ਼ ਦੌਰਾਨ ਮੜ੍ਹੇ ਸਾਰੇ ਪੁਲਿਸ ਕੇਸ ਵਾਪਸ ਲੈਣ; 700 ਤੋਂ ਵੱਧ ਸ਼ਹੀਦ ਹੋਏ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਦੇ ਵਾਰਸਾਂ ਨੂੰ ਢੁੱਕਵੇਂ ਮੁਆਵਜ਼ੇ ਤੇ ਪੱਕੀ ਸਰਕਾਰੀ ਨੌਕਰੀ ਦੇਣ ਤੋਂ ਇਲਾਵਾ ਲਖੀਮਪੁਰ ਖੀਰੀ ਕਤਲੇਆਮ ਦੀ ਸਾਜ਼ਿਸ਼ ਦੇ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਕੇ ਜੇਲ੍ਹ ਭੇਜਣ ਸਮੇਤ ਸਾਰੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਰਗੀਆਂ ਮੰਗਾਂ ਸ਼ਾਮਲ ਹਨ।

ਉਨ੍ਹਾਂ ਨੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਵਾਲੇ ਕਾਨੂੰਨ ਤੋਂ ਟਾਲ਼ਾ ਵੱਟਣ ਲਈ ਸਰਕਾਰ ਦੇ ਇਸ ਬਹਾਨੇ ਨੂੰ ਸਰਾਸਰ ਥੋਥਾ ਦੱਸਿਆ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਲਈ ਸਰਕਾਰ ਕੋਲ ਇੰਨਾ ਜ਼ਿਆਦਾ ਪੈਸਾ ਕਿੱਥੋਂ ਆਵੇਗਾ। ਉਨ੍ਹਾਂ ਕਿਹਾ ਕਿ ਅਡਾਨੀ ਅੰਬਾਨੀ ਅਤੇ ਹੋਰ ਸਾਰੇ ਅਰਬਾਂਪਤੀਆਂ ਸਮੇਤ ਵੱਡੇ ਵੱਡੇ ਜਗੀਰਦਾਰਾਂ ਤੇ ਸੂਦਖੋਰ ਸ਼ਾਹੂਕਾਰਾਂ ਉੱਤੇ ਜਾਇਦਾਦ ਟੈਕਸ ਲਾ ਕੇ ਅਤੇ ਬਹੁਕੌਮੀ ਕਾਰਪੋਰੇਸ਼ਨਾਂ ਨੂੰ ਹਰ ਸਾਲ ਦਿੱਤੀ ਜਾਂਦੀ ਖਰਬਾਂ ਰੁਪਏ ਦੀਆਂ ਕਰਜ਼ਾ ਮਾਫ਼ੀਆਂ ਤੇ ਟੈਕਸ ਛੋਟਾਂ ਬੰਦ ਕਰ ਕੇ ਬੇਅੰਤ ਸਰਮਾਇਆ ਜੁਟਾਇਆ ਜਾ ਸਕਦਾ ਹੈ।

ਜਿਲ੍ਹਾ ਸੰਗਰੂਰ ਦੀ ਕਿਸਾਨ ਆਗੂ ਨਵਜੋਤ ਕੌਰ ਚੰਨੋ ਨੇ ਆਪਣੇ ਸੰਬੋਧਨ ਦੌਰਾਨ ਇਸ ਜਾਨ ਹੂਲਵੇਂ ਘੋਲ਼ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਸ਼ਾਨਾਂਮੱਤੀ ਭੂਮਿਕਾ ਅਤੇ ਆਪਾਵਾਰੂ ਸਿਰੜੀ ਜਜ਼ਬੇ ਨਾਲ ਕੀਤੀ ਜਾ ਰਹੀ ਲਾਮਿਸਾਲ ਸ਼ਮੂਲੀਅਤ ਦੀ ਜੈ ਜੈਕਾਰ ਕੀਤੀ। ਆਉਂਦੇ ਦਿਨਾਂ ਵਿੱਚ ਹੋਰ ਵੀ ਦ੍ਰਿੜ੍ਹਤਾ ਨਾਲ ਘੋਲ਼ ਦੇ ਮੈਦਾਨ ਵਿੱਚ ਡਟਣ ਦੀ ਉਨ੍ਹਾਂ ਦੀ ਤਤਪਰਤਾ ਨੂੰ ਉਚਿਆਇਆ। ਮੁਕੰਮਲ ਕਰਜ਼ਾ ਮੁਕਤੀ ਅਤੇ ਨਸ਼ੇ ਮੁਕਤ ਸਮਾਜ ਲਈ ਚੱਲਣ ਵਾਲੇ ਵੱਡੇ ਸੰਘਰਸ਼ਾਂ ਵਿੱਚ ਕੁੱਦਣ ਲਈ ਹੁਣੇ ਤੋਂ ਤਿਆਰੀਆਂ ਕੱਸਣ ਦਾ ਸੱਦਾ ਦਿੱਤਾ।

ਜਿਲ੍ਹਾ ਮਾਨਸਾ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ ਨੇ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜ ਪੱਖੀ ਨਿੱਜੀਕਰਨ, ਵਪਾਰੀਕਰਨ ਤੇ ਸੰਸਾਰੀਕਰਨ ਖੁੱਲ੍ਹੀ ਮੰਡੀ ਦੀਆਂ ਲੋਕ ਮਾਰੂ ਨੀਤੀਆਂ ਨੂੰ ਮੁਕੰਮਲ ਭਾਂਜ ਦੇਣ ਲਈ ਕਿਸਾਨਾਂ ਮਜ਼ਦੂਰਾਂ ਤੇ ਹੋਰ ਸਾਰੇ ਕਿਰਤੀਆਂ ਦੇ ਇੱਕਜੁਟਤਾ ਵਾਲੇ ਸੰਘਰਸ਼ਾਂ ਲਈ ਮਾਨਸਿਕ ਤੌਰ ‘ਤੇ ਤਿਆਰ ਹੋਣ ਅਤੇ ਹੋਰ ਵੀ ਵੱਡੀਆਂ ਲਾਮਬੰਦੀਆਂ ਜੁਟਾਉਣ ਦਾ ਸੱਦਾ ਦਿੱਤਾ।

ਇਸੇ ਸੇਧ ਅਧੀਨ ਪੂਰੀਆਂ ਤਨਖਾਹਾਂ ਤੇ ਪੱਕੇ ਰੁਜ਼ਗਾਰ ਲਈ ਅਤੇ ਸਰਕਾਰੀ ਅਦਾਰੇ ਬਚਾਉਣ ਲਈ ਜੂਝ ਰਹੇ ਠੇਕਾ ਭਰਤੀ ਅਧੀਨ ਨਿਗੂਣੀਆਂ ਤਨਖਾਹਾਂ ‘ਤੇ ਰੱਖੇ ਗਏ ਕੱਚੇ ਟੀਚਰਾਂ, ਪ੍ਰੋਫ਼ੈਸਰਾਂ, ਨਰਸਾਂ, ਜਲ ਸਪਲਾਈ ਕਾਮਿਆਂ, ਬਿਜਲੀ ਕਾਮਿਆਂ, ਆਂਗਨਵਾੜੀ ਵਰਕਰਾਂ ਅਤੇ ਵਿਦਿਆਰਥੀਆਂ ਆਦਿ ਸਭਨਾਂ ਦੇ ਸੰਘਰਸ਼ਾਂ ਦੀ ਡਟਵੀਂ ਹਮਾਇਤ ਕਰਨ ਦਾ ਸੱਦਾ ਦਿੱਤਾ।

ਗੁਰਪਾਸ਼ ਸਿੰਘ ਸਿੰਘੇਵਾਲਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਪੰਡਾਲ ਵੱਲੋਂ ਪਟਿਆਲਾ ਵਿਖੇ ਕਰੋਨਾ ਵਲੰਟੀਅਰ ਸਿਹਤ ਕਾਮਿਆਂ ਦੇ ਸ਼ਾਂਤਮਈ ਧਰਨੇ ਉੱਤੇ ਲਾਠੀਚਾਰਜ ਕਰਨ ਅਤੇ ਉਨ੍ਹਾਂ ਦੀਆਂ ਗ੍ਰਿਫ਼ਤਾਰੀਆਂ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਗਈ ਅਤੇ ਗ੍ਰਿਫਤਾਰ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਸਟੇਜ ਤੋਂ ਲਾਏ ਜਾ ਰਹੇ ਨਾਹਰਿਆਂ ਦੇ ਜੁਆਬ ਵਿੱਚ ਤਣੇ ਹੋਏ ਮੁੱਕਿਆਂ ਨਾਲ ਆਕਾਸ਼ ਗੁੰਜਾਊ ਬੋਲਾਂ ਰਾਹੀਂ ਮੋਦੀ ਸਰਕਾਰ ਵਿਰੁੱਧ ਤਿੱਖੇ ਰੋਹ ਅਤੇ ਸੰਘਰਸ਼ ਪ੍ਰਤੀ ਠਾਠਾਂ ਮਾਰਦੇ ਜੋਸ਼ ਦਾ ਪ੍ਰਗਟਾਵਾ ਹੋ ਰਿਹਾ ਸੀ।

ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਬਚਿੱਤਰ ਕੌਰ ਮੋਗਾ, ਬਿੱਟੂ ਮੱਲਣ, ਦਰਸ਼ਨ ਸਿੰਘ ਚੀਮਾ ਅਤੇ ਸੁਖਵੰਤ ਸਿੰਘ ਵਲਟੋਹਾ ਸ਼ਾਮਲ ਸਨ। ਅਜਮੇਰ ਸਿੰਘ ਅਕਲੀਆ, ਹਰਬੰਸ ਸਿੰਘ ਘਣੀਆਂ ਅਤੇ ਗੁਰਚਰਨ ਸਿੰਘ ਦੀਨਾ ਸਾਹਿਬ ਸਮੇਤ ਕਈ ਨਵੇਂ ਉੱਭਰੇ ਗੀਤਕਾਰਾਂ ਨੇ ਲੋਕਪੱਖੀ ਗੀਤਾਂ ਰਾਹੀਂ ਰੰਗ ਬੰਨ੍ਹਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...