Saturday, April 20, 2024

ਵਾਹਿਗੁਰੂ

spot_img
spot_img

ਓਲਾ ਤੇ ਊਬਰ ਦੀ ਤਰਜ਼ ਉਤੇ ਹੁਣ ਮੋਹਾਲੀ ਵਿੱਚ ਖੇਤੀ ਮਸ਼ੀਨਰੀ ਵੀ ਮਿਲੇਗੀ ਆਨਲਾਈਨ

- Advertisement -

ਯੈੱਸ ਪੰਜਾਬ
ਮੋਹਾਲੀ, 24 ਸਤੰਬਰ, 2021 –
ਪਰਾਲੀ ਫੂਕਣ ਦੇ ਖਤਰੇ ਦੇ ਟਾਕਰੇ ਲਈ ਖੇਤੀਬਾੜੀ ਵਿਭਾਗ ਨੇ ਵੀ ਆਪਣੇ ਕੰਮਾਂ ਲਈ ਡਿਜੀਟਲਾਈਜੇਸ਼ਨ ਦੀਆਂ ਨਵੀਆਂ ਤਕਨੀਕਾਂ ਦਾ ਸਹਾਰਾ ਲੈਣ ਦਾ ਫੈਸਲਾ ਕੀਤਾ ਹੈ। ਇਸੇ ਦਿਸ਼ਾ ਵਿੱਚ ਹੁਣ ਖੇਤੀਬਾੜੀ ਵਿਭਾਗ ਨੇ ਪਰਾਲੀ ਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਦਾ ਨਿਬੇੜਾ ਕਰਨ ਲਈ ਸਾਰੀ ਮਸ਼ੀਨਰੀ ਨੂੰ ਆਨਲਾਈਨ ਮੁਹੱਈਆ ਕਰਨ ਦਾ ਨਿਵੇਕਲਾ ਕਦਮ ਚੁੱਕਿਆ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਆਈ-ਖੇਤ ਪੰਜਾਬ ਐਪ ਤਿਆਰ ਕੀਤੀ ਗਈ ਹੈ, ਜਿਸ ਉਤੇ ਸਾਰੀ ਖੇਤੀਬਾੜੀ ਮਸ਼ੀਨਰੀ ਲੋੜ ਅਨੁਸਾਰ ਕੋਈ ਵੀ ਕਿਸਾਨ ਹਾਸਲ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਬਿਲਕੁਲ ਓਲਾ ਜਾਂ ਊਬਰ ਦੀ ਤਰਜ਼ ਉਤੇ ਖੇਤੀ ਮਸ਼ੀਨਰੀ ਕਿਸਾਨ ਆਪਣੇ ਮੋਬਾਈਲ ਰਾਹੀਂ ਮੰਗਵਾ ਸਕਣਗੇ। ਇਸ ਮੋਬਾਇਲ ਐਪ ਉਤੇ ਕਿਸਾਨ, ਕਸਟਮ ਹਾਇਰਿੰਗ ਗਰੁੱਪ ਸਹਿਕਾਰੀ ਸਭਾਵਾਂ ਰਜਿਸਟਰ ਕਰਕੇ ਮਸ਼ੀਨਾਂ ਕਿਰਾਏ ਉਤੇ ਦੇ ਸਕਣਗੇ ਅਤੇ ਕਿਰਾਏ ਉਤੇ ਪ੍ਰਾਪਤ ਵੀ ਕਰ ਸਕਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਛੋਟੇ ਅਤੇ ਸੀਮਾਂਤ ਕਿਸਾਨ ਮੁਫਤ ਮਸ਼ੀਨਰੀ ਲੈ ਕੇ ਕਣਕ ਦੀ ਬਿਜਾਈ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਮਿਲਾ ਕੇ ਕਰ ਸਕਣਗੇ।

ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਐਸ.ਏ.ਐਸ. ਨਗਰ ਰਾਜੇਸ਼ ਕੁਮਾਰ ਰਹੇਜਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 567 ਮਸ਼ੀਨਾਂ ਉਪਲਬਧ ਹਨ, ਜਿਸ ਵਿੱਚ 84 ਮਸ਼ੀਨਾਂ ਕਿਸਾਨ ਗਰੁੱਪਾਂ ਕੋਲ,303 ਮਸ਼ੀਨਾਂ ਸਹਿਕਾਰੀ ਸਭਾਵਾਂ ਅਤੇ 179 ਵਿਅਕਤੀਗਤ ਕਿਸਾਨਾਂ ਕੋਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਮਸ਼ੀਨਾਂ ਦੇ ਵੇਰਵੇ ਆਈ ਖੇਤ ਪੰਜਾਬ ਐਪ ਉਤੇ ਅਪਲੋਡ ਕਰ ਦਿੱਤੇ ਗਏ ਹਨ। ਹੁਣ ਕਿਸਾਨ ਇਨ੍ਹਾਂ ਮਸ਼ੀਨਾਂ ਲਈ ਆਨਲਾਈਨ ਆਰਡਰ ਦੇ ਸਕਣਗੇ।

ਇਸੇ ਤਰ੍ਹਾਂ ਕਿਸਾਨ, ਕਸਟਮ ਹਾਇਰਿੰਗ ਸੈਂਟਰ ਅਤੇ ਸਹਿਕਾਰੀ ਸਭਾਵਾਂ ਵੀ ਮਸ਼ੀਨਾਂ ਕਿਰਾਏ ਉਤੇ ਦੇ ਕੇ ਮੁਨਾਫ਼ਾ ਹਾਸਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ 38 ਹੈਪੀ ਸੀਡਰ, 72 ਸੁਪਰ ਸੀਡਰ, 102 ਜ਼ੀਰੋ ਡਰਿੱਲ, 64 ਸੁਪਰ ਐਸ.ਐਮ.ਐਸ ਸਟਰਾਅ ਚੌਪਰ , 32 ਮਲਚਰ, 55 ਉਲਟਾਵੇਂ ਹਲ, 30 ਰੋਟਾਵੇਟਰ, 4 ਬੇਲ੍ਹਰ, 4 ਰੇਕ ਅਤੇ 1 ਕਟਰ ਕਮ ਸਪਰੈਡਰ ਕੁੱਲ 567 ਮਸ਼ੀਨਾਂ ਉਪਲਬਧ ਹਨ ਅਤੇ 176 ਮਸ਼ੀਨਾਂ ਨਵੀਆਂ ਸਬਸਿਡੀ ਉਤੇ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਆਨਲਾਈਨ ਪ੍ਰਵਾਨਗੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਮਹਿੰਗੀ ਮਸ਼ੀਨਾਂ ਦੀ ਵਿਅਗਤੀਗਤ ਤੌਰ ਉਤੇ ਖ਼ਰੀਦ ਕਰਨ ਤੋਂ ਗੁਰੇਜ਼ ਕਰਨ ਅਤੇ ਕਿਰਾਏ ਉਤੇ ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਕੋਲੋਂ ਮਸ਼ੀਨਾਂ ਲੈਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...