Thursday, March 28, 2024

ਵਾਹਿਗੁਰੂ

spot_img
spot_img

ਓ ਪੀ ਸੋਨੀ ਵਲੋਂ ਪੰਜਾਬੀਆਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਡਟਣ ਦਾ ਸੱਦਾ

- Advertisement -

ਯੈੱਸ ਪੰਜਾਬ
ਕਪੂਰਥਲਾ, 26 ਜਨਵਰੀ, 2021 –
ਪੰਜਾਬ ਦੇ ਮੈਡੀਕਲ ਸਿੱਖਿਆ, ਖੋਜ ਤੇ ਆਜਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਓ ਪੀ ਸੋਨੀ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਧਰਮਾਂ,ਜਾਤਾਂ ਤੋਂ ਉੱਪਰ ਉੱਠ ਕੇ ਆਪਸੀ ਨਫਰਤ ਨੂੰ ਭੁੱਲ ਕੇ ਦੇਸ਼ ਦੀ ਏਕਤਾ, ਅਖੰਡਤਾ ,ਭਾਈਚਾਰਕ ਸਾਂਝ ਅਤੇ ਸੰਵਿਧਾਨ ਦੀ ਰਾਖੀ ਲਈ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਣ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਾਸ਼ਾਵਾਂ, ਧਰਮਾਂ, ਨਸਲਾਂ ਵਾਲੇ ਦੇਸ਼ ਹੋਣ ਦੇ ਬਾਵਜੂਦ ਸੰਵਿਧਾਨ ਦੇ ਸਾਰੇ ਦੇਸ਼ ਨੂੰ ਇਕ ਸੂਤਰ ਵਿਚ ਪਰੋਇਆ ਹੋਇਆ ਹੈ।

ਅੱਜ ਇੱਥੇ ਗਣਤੰਤਰ ਦਿਵਸ ਸਬੰਧੀ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਪਿੱਛੋਂ ਸ੍ਰੀ ਸੋਨੀ ਵਲੋਂ ਪਰੇਡ ਦਾ ਮੁਆਇਨਾ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ ।

ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਉਸ ਧਰਤੀ ’ਤੇ ਤਿਰੰਗਾ ਲਹਿਰਾਉਣ ਦਾ ਸੁਭਾਗ ਮਿਲਿਆ ਹੈ ਜਿੱਥੇ ਗੁਰੂ ਨਾਨਕ ਸਾਹਿਬ ਦੀ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਤੇ ਮੋਦੀ ਖਾਨੇ ਵਿਚ ਨੌਕਰੀ ਕਰਕੇ ਕਿਰਤ ਕਰਨ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਜਿੱਥੇ ਜਬਰ ਵਿਰੁੱਧ ਜ਼ੋਰਦਾਰ ਆਵਾਜ ਬੁਲੰਦ ਕੀਤੀ ਤੇ ਬਲੀਦਾਨ ਦਿੱਤੇ ਜਿਸ ਤੋਂ ਸੇਧ ਲੈ ਕੇ ਆਜਾਦੀ ਦੀ ਪ੍ਰਾਪਤੀ ਲਈ ਚੱਲੇ ਲੰਬੇ ਸੰਘਰਸ਼ ਵਿੱਚ ਪੰਜਾਬੀਆਂ ਨੇ 80 ਫੀਸਦੀ ਤੋਂ ਵੱਧ ਯੋਗਦਾਨ ਪਾਇਆ।

ਉਨ੍ਹਾਂ ਗਣਤੰਤਰ ਦਿਵਸ ਮੌਕੇ ਦੇਸ਼ ਦੀਆਂ ਸਮੂਹ ਸੈਨਾਵਾਂ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੀਆਂ ਪੁਲਿਸ ਫੋਰਸਾਂ ਵਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਕੀਤੇ ਬਲਿਦਾਨ ਨੂੰ ਨਮਨ ਕਰਦਿਆਂ ਕਿਹਾ ਕਿ ਆਜਾਦੀ ਉਪਰੰਤ ਬਹਾਦਰ ਪੰਜਾਬੀਆਂ ਨੇ ਜਿੱਥੇ ਦੇਸ ਦੀਆਂ ਸੈਨਾਵਾਂ ਵਿੱਚ ਸ਼ਾਮਿਲ ਹੋ ਕੇ ਆਪਣਾ ਯੋਗਦਾਨ ਪਾਉਂਦਿਆਂ 1948, 1962, 1965, 1971 ਤੇ ਕਾਰਗਿਲ ਜੰਗ ਵਿੱਚ ਕੁਰਬਾਨੀਆਂ ਦਿੱਤੀਆਂ ਉਥੇ ਕਿਸਾਨਾਂ ਨੇ ਦੇਸ ਦੇ ਅੰਨ ਭੰਡਾਰ ਵਿੱਚ ਅਥਾਹ ਯੋਗਦਾਨ ਪਾ ਕੇ ਦੇਸ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ।

ਉਨ੍ਹਾਂ ਕਿਹਾ ਕਿ ਪਿਛਲਾ ਸਾਲ ਪੂਰੀ ਦੁਨੀਆਂ ਲਈ ਕਰੋਨਾ ਮਹਾਂਮਾਰੀ ਕਾਰਨ ਬਹੁਤ ਚੁਨੌਤੀ ਭਰਿਆ ਰਿਹਾ ਹੈ ਅਤੇ ਅਜੇ ਵੀ ਅਸੀਂ ਪੂਰੀ ਤਰ੍ਹਾਂ ਇਸ ਬਿਮਾਰੀ ਤੋਂ ਬਾਹਰ ਨਹੀਂ ਨਿਕਲ ਸਕੇ । ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਕਈ ਉਪਰਾਲੇ ਕੀਤੇ ਗਏ , ਜਿਸ ਸਦਕਾ ਅਸੀਂ ਇਸ ਬਿਮਾਰੀ ਤੇ ਕਾਬੂ ਪਾਉਣ ਵਿਚ ਕਾਫੀ ਹਦ ਤੱਕ ਕਾਮਯਾਬ ਹੋਏ ਹਾਂ।

ਸ੍ਰੀ ਸੋਨੀ ਨੇ ਕਿਹਾ ਕਿ ਕਰੋਨਾ ਦੇ ਦੌਰ ਵਿਚ ਵੀ ਪੰਜਾਬ ਸਰਕਾਰ ਵਲੋਂ ਸਮਾਰਟ ਵਿਲੈਜ ਯੋਜਨਾ ਦੇ ਪਹਿਲੇ ਪੜਾਅ ਤਹਿਤ 38.6 ਕਰੋੜ ਰੁਪਏ ਦੀ ਲਾਗਤ ਨਾਲ 1018 ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ਇਸੇ ਯੋਜਨਾ ਦੇ ਦੂਜੇ ਪੜਾਅ ਤਹਿਤ 93.50 ਕਰੋੜ ਦੀ ਲਾਗਤ ਨਾਲ 2297 ਪ੍ਰਾਜੈਕਟਾਂ ਤੇ ਕੰਮ ਚਲ ਰਿਹਾ ਹੈ।

ਸਿੱਖਿਆ ਦੇ ਖੇਤਰ ਵਿਚ ਜਿਲ੍ਹੇ ਦੇ ਕੁੱਲ 782 ਸਰਕਾਰੀ ਸਕੂਲਾਂ ਵਿੱਚੋਂ 727 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾ ਦਿੱਤਾ ਗਿਆ ਹੈ।

ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਘੰਟਾ ਘਰ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਤੇ ਰਾਸ਼ਟਰੀ ਗਾਨ ਵੀ ਪੇਸ਼ ਕੀਤਾ ਗਿਆ।

ਇਸ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸ੍ਰੀ ਸੋਨੀ ਤੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਦਾ ਸਨਮਾਨ ਵੀ ਕੀਤਾ ਗਿਆ।

ਸਮਾਗਮ ਦੌਰਾਨ ਜਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਕਿਸ਼ੋਰ ਕੁਮਾਰ, ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਡੀ ਆਈ ਜੀ ਜਲੰਧਰ ਰੇਂਜ਼ ਰਣਬੀਰ ਸਿੰਘ ਖੱਟੜਾ, ਐਸ ਐਸ ਪੀ ਕੰਵਰਦੀਪ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਜੀਤਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਐਸ ਡੀ ਐਮ ਵਰਿੰਦਰਪਾਲ ਸਿੰਘ ਬਾਜਵਾ, ਐਸ ਪੀ ਜਸਬੀਰ ਸਿੰਘ, ਐਸ ਪੀ ਵਿਸ਼ਾਲਜੀਤ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...