Saturday, April 27, 2024

ਵਾਹਿਗੁਰੂ

spot_img
spot_img

ਔਰਤਾਂ ਨੂੰ ਪੀਰੀਅਡਾਂ ਦੇ ਸਹੀ ਪ੍ਰਬੰਧਨ ਵਿੱਚ ਅਜ ਵੀ ਕਰਨਾ ਪੈਂਦਾ ਹੈ ਰੁਕਾਵਟਾਂ ਦਾ ਸਾਹਮਣਾ: ਬਲਪ੍ਰੀਤ ਕੌਰ

- Advertisement -

ਔਰਤਾਂ ਨੂੰ ਪੀਰੀਅਡਾਂ ਦਾ ਸਹੀ ਪ੍ਰਬੰਧਨ ਕਰਨ ਵਿੱਚ ਹਾਲੇ ਵੀ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ

ਹਰ ਸਾਲ ਮਈ 28 ਨੂੰ ਪੂਰੇ ਵਿਸ਼ਵ ਵਿੱਚ ਅੰਤਰਰਾਸ਼ਟਰੀ ਮਾਹਵਾਰੀ ਸਫਾਈ ਦਿਵਸ (International Menstrual Hygiene Day) ਮਨਾਇਆ ਜਾਂਦਾ ਹੈ। ਇਸ ਦਿਨ ਚੰਗੇ ਮਾਹਵਾਰੀ ਸਫਾਈ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣੂ ਕਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਇਥੇ ਇਹ ਦੱਸਣਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ ਰੋਜ਼ਾਨਾ 800 ਮਿਲੀਅਨ ਔਰਤਾਂ ਅਤੇ ਕੁੜੀਆਂ ਮਾਹਵਾਰੀ ਵਿੱਚੋਂ ਗੁਜ਼ਰਦੀਆਂ ਹਨ, ਫਿਰ ਵੀ ਪੂਰੀ ਦੁਨੀਆ ਵਿੱਚ ਉਨ੍ਹਾਂ ਨੂੰ ਆਪਣੇ ਪੀਰੀਅਡਾਂ ਦਾ ਸਹੀ ਪ੍ਰਬੰਧਨ ਕਰਨ ਵਿੱਚ ਕਈ ਤਰ੍ਹਾਂ ਦੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੌਜੂਦਾ ਸਮੇਂ ਕਰੋਨਾ ਮਹਾਂਮਾਰੀ ਨੇ ਵੀ ਇਨ੍ਹਾਂ ਰੁਕਾਵਟਾਂ ਨੂੰ ਵਧਾ ਦਿੱਤਾ ਹੈ।

ਇਥੇ ਇਹ ਗੱਲ ਬੜੇ ਹੀ ਦੁੱਖ ਨਾਲ ਦੱਸਣੀ ਪੈ ਰਹੀ ਹੈ ਕਿ ਸਾਡੇ ਸਮਾਜ ਦੇ ਇਕ ਹਿੱਸੇ ਵਿੱਚ ਅੱਜ ਵੀ ਲੜਕੀ ਦੀ ਮਾਹਵਾਰੀ ਨੂੰ ਸਮਾਜਿਕ ਕਲੰਕ ਵਜੋਂ ਹੀ ਦੇਖਿਆ ਜਾਂਦਾ ਹੈ। ਲੜਕੀ ਦੇ ਮਾਹਵਾਰੀ ਦੇ ਦਿਨਾਂ ਦੌਰਾਨ ਉਸਨੂੰ ਜਿੰਨਾ ਮਾਨਸਿਕ ਤੇ ਸਰੀਰਕ ਸਹਿਯੋਗ ਮਿਲਣਾ ਚਾਹੀਦਾ ਹੈ, ਉਹ ਉਸਨੂੰ ਮਿਲਦਾ ਹੀ ਨਹੀਂ।

ਇਹਨਾਂ ਦਿਨਾਂ ਦੌਰਾਨ ਕੁੜੀਆਂ ਨੂੰ ਆਮ ਤੌਰ ਉੱਤੇ ਮਾਪਿਆਂ ਵੱਲੋਂ ਸਕੂਲ ਅਤੇ ਕੰਮ ਕਾਜ ਲਈ ਬਾਹਰ ਜਾਣ ਤੋਂ ਵੀ ਵਰਜ ਦਿੱਤਾ ਜਾਂਦਾ ਹੈ। ਕੁੜੀਆਂ ਦੇ ਸਰਬਪੱਖੀ ਵਿਕਾਸ ਲਈ ਇਹ ਸੋਚ ਬਦਲਣ ਦੀ ਲੋੜ ਹੈ।

ਜੇਕਰ ਪੰਜਾਬ ਤੋਂ ਬਾਹਰ ਨਿਕਲ ਕੇ ਦੇਖਿਆ ਜਾਵੇ ਤਾਂ ਕਈ ਜਗ੍ਹਾ ਕੁੜੀਆਂ ਨੂੰ ਮਾਹਵਾਰੀ ਦਿਨਾਂ ਦੌਰਾਨ ਜਰੂਰੀ ਸੈਨੀਟਰੀ ਨੈਪਕਿਨ ਪੈਡ ਤਾਂ ਦੂਰ ਦੀ ਗੱਲ ਸਗੋਂ ਸਾਫ਼ ਪਾਣੀ, ਪਖਾਨੇ ਅਤੇ ਇਹ ਸਾਰੀ ਪ੍ਰਕਿਰਿਆ ਲਈ ਉਚਿਤ ਵਾਤਾਵਰਨ ਵੀ ਨਹੀਂ ਮਿਲਦਾ।

ਜਿਸ ਕਾਰਨ ਔਰਤਾਂ ਖਾਸ ਕਰਕੇ ਮੁਟਿਆਰ ਕੁੜੀਆਂ ਨੂੰ ਬਹੁਤ ਹੀ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਗੁਜ਼ਰਨਾ ਪੈਂਦਾ ਹੈ। ਇਥੇ ਇਹ ਗੱਲ ਪ੍ਰਸ਼ੰਸਾ ਵਾਲੀ ਹੈ ਕਿ ਹੁਣ ਸਰਕਾਰੀ ਸਕੂਲਾਂ, ਦਫਤਰਾਂ ਅਤੇ ਜਨਤਕ ਸਥਾਨਾਂ ਉੱਤੇ ਸੈਨੀਟਰੀ ਨੈਪਕਿਨ ਪੈਡ ਵੇਂਡਿੰਗ ਮਸ਼ੀਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ।

ਜੇਕਰ ਸਿਹਤ ਮਾਹਿਰਾਂ ਦੀ ਗੱਲ ਮੰਨੀ ਜਾਵੇ ਤਾਂ ਇੱਕ ਔਰਤ ਜਾਂ ਲੜਕੀ ਦੇ ਮਾਹਵਾਰੀ ਦੇ ਦਿਨ ਉਸਦੀ ਪ੍ਰਜਣਨ ਸ਼ਕਤੀ ਜਾਂ ਸਮਰੱਥਾ ਦਾ ਸਭ ਤੋਂ ਵੱਡਾ ਸੋਮਾ ਹੁੰਦੇ ਹਨ।

ਇਹਨਾਂ ਸੋਮਿਆਂ ਨੂੰ ਉਚਿਤ ਵਰਤਾਅ ਅਤੇ ਸਾਂਭ ਸੰਭਾਲ ਨਾਲ ਹੀ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਜੇਕਰ ਇਸ ਸੋਮੇ ਨੂੰ ਨੁਕਸਾਨ ਹੁੰਦਾ ਹੈ ਤਾਂ ਇਸ ਨਾਲ ਉਸਦੀ ਪ੍ਰਜਣਨ ਸ਼ਕਤੀ ਜਾਂ ਸਮਰੱਥਾ ਨੂੰ ਵੀ ਨਕਾਰਾਤਮਕ ਅਸਰ ਪੈ ਸਕਦਾ ਹੈ।

ਇਸੇ ਤਰ੍ਹਾਂ ਇਥੇ ਕੁੜੀਆਂ ਦੀ ਵੀ ਆਪਣੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਇਹ ਦਿਨਾਂ ਦੌਰਾਨ ਆਪਣੇ ਆਪ ਨੂੰ ਪੂਰੀ ਤਰ੍ਹਾਂ ਸਾਫ਼ ਅਤੇ ਰਿਸ਼ਟ ਪੁਸ਼ਟ ਰੱਖਣ ਦੀ ਕੋਸ਼ਿਸ਼ ਕਰਨ। ਇਸ ਲਈ ਉਹਨਾਂ ਨੂੰ ਕੁਝ ਗੱਲਾਂ ਦਾ ਖਿਆਲ ਰੱਖਣਾ ਚਾਹੀਦਾ ਹੈ। ਜਰੂਰੀ ਹੈ ਕਿ ਸੈਨੀਟਰੀ ਨੈਪਕਿਨ ਪੈਡ ਜਾਂ ਕੱਪੜੇ ਦੀ ਸਿਰਫ ਸੀਮਤ ਸਮੇਂ (ਵੱਧ ਤੋਂ ਵੱਧ ਚਾਰ ਘੰਟੇ) ਲਈ ਹੀ ਵਰਤੋਂ ਕਰਨੀ ਚਾਹੀਦੀ ਹੈ। ਕਈ ਵਾਰ ਔਰਤਾਂ ਦੋ ਪੈਡ ਵਰਤ ਲੈਂਦੀਆਂ ਹਨ।

ਇਹ ਬਹੁਤ ਗਲਤ ਹੈ ਅਤੇ ਨਹੀਂ ਕਰਨਾ ਚਾਹੀਦਾ ਹੈ। ਪੈਡ ਅਤੇ ਕੱਪੜਾ ਵਰਤਣ ਤੋਂ ਬਾਅਦ ਉਸਨੂੰ ਤੁਰੰਤ ਨਸ਼ਟ ਕਰ ਦੇਣਾ ਚਾਹੀਦਾ ਹੈ। ਆਪਣੇ ਸਥਾਨਕ ਖੇਤਰ ਨੂੰ ਪੂਰੀ ਤਰ੍ਹਾਂ ਸਾਫ਼ ਰੱਖਿਆ ਜਾਣਾ ਚਾਹੀਦਾ ਹੈ। ਸਭ ਤੋਂ ਜਿਆਦਾ ਜਰੂਰੀ ਹੈ ਕਿ ਮਾਹਵਾਰੀ ਦੌਰਾਨ ਗੁਪਤ ਅੰਗ ਵਿਚੋਂ ਨਿਕਲਣ ਵਾਲੇ ਮੈਲੇ ਖੂਨ ਨੂੰ ਆਪਣੇ ਸਰੀਰ ਉੱਤੇ ਲੱਗਣ ਤੋਂ ਬਚਾਉਣਾ ਚਾਹੀਦਾ ਹੈ।

ਇਹਨਾਂ ਦਿਨਾਂ ਦੌਰਾਨ ਔਰਤ ਨੂੰ ਕਾਫੀ ਥਕਾਵਟ ਮਹਿਸੂਸ ਹੁੰਦੀ ਹੈ, ਜਿਸਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ ਹੈ। ਜੇਕਰ ਸਮਾਂ ਇਜਾਜ਼ਤ ਦੇਵੇ ਤਾਂ ਵੱਧ ਤੋਂ ਵੱਧ ਸੌਣਾ ਚਾਹੀਦਾ ਹੈ। ਇਹਨਾਂ ਦਿਨਾਂ ਦੌਰਾਨ ਸਾਫ਼ ਅਤੇ ਢਿੱਲੇ ਕੱਪੜੇ ਹੀ ਪਾਉਣੇ ਚਾਹੀਦੇ ਹਨ। ਵੱਧ ਤੋਂ ਵੱਧ ਖਾਣਾ ਲੈਣਾ ਵੀ ਸਰੀਰ ਦੀ ਪਰਮੁੱਖ ਲੋੜ੍ਹ ਹੁੰਦੀ ਹੈ।

ਆਓ, ਅੱਜ ਦੇ ਇਸ ਮੌਕੇ ਉੱਤੇ ਅਸੀਂ ਪ੍ਰਣ ਕਰੀਏ ਕਿ ਔਰਤਾਂ ਨੂੰ ਮਾਹਵਾਰੀ ਦੇ ਦਿਨਾਂ ਦੌਰਾਨ ਸਫਾਈ ਅਤੇ ਹਰ ਤਰ੍ਹਾਂ ਦੇ ਸਹਿਯੋਗ ਦੀ ਕਮੀ ਨਾ ਰਹਿਣ ਦਿੱਤੀ ਜਾਵੇ। ਜਿਸ ਨਾਲ ਔਰਤ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।

ਬਲਪ੍ਰੀਤ ਕੌਰ
ਕਮਿਊਨਿਟੀ ਹੈਲਥ ਅਫ਼ਸਰ,
ਹੈਲਥ ਵੈਲਨੈਸ ਸੈਂਟਰ, ਜੋਧਾਂ (ਬਲਾਕ ਪੱਖੋਵਾਲ),
ਜ਼ਿਲ੍ਹਾ ਲੁਧਿਆਣਾ।
ਸੰਪਰਕ – 9988292401

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...