Saturday, April 20, 2024

ਵਾਹਿਗੁਰੂ

spot_img
spot_img

ਕਣਕ ਦੀ ਬਿਜਾਈ ਲਈ ਉਡੀਕ ਕਰ ਰਹੇ ਕਿਸਾਨਾਂ ਨੂੰ ਤੁਰੰਤ ਬੀਜ ਤੇ ਖਾਦ ਮੁਹੱਈਆ ਕਰਵਾਏ ਸਰਕਾਰ: ਸੁਖਦੇਵ ਸਿੰਘ ਢੀਂਡਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਕਤੂਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਨੂੰ ਮਾਲਵਾ ਪੱਟੀ ਵਿਚਲੀਆਂ ਪੇਂਡੂ ਸਹਿਕਾਰੀ ਸਭਾਵਾਂ ਵਿੱਚ ਬੀਜ ਅਤੇ ਡੀਏਪੀ ਖਾਦ ਤੁਰੰਤ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਸ: ਢੀਂਡਸਾ ਨੇ ਕਿਹਾ ਕਿ ਇਸ ਵੇਲੇ ਕਣਕ ਦੀ ਬਿਜਾਈ ਲਈ ਬੀਜ ਅਤੇ ਖਾਦ ਦੀ ਉਡੀਕ ਕਰ ਰਹੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ ਅਤੇ ਸਰਕਾਰ ਨੂੰ ਤੁਰੰਤ ਉਨ੍ਹਾਂ ਨੂੰ ਸਬਸਿਡੀ `ਤੇ ਬੀਜ ਅਤੇ ਖਾਦ ਉਪਲਬਧ ਕਰਵਾਉਣੀ ਚਾਹੀਦੀ ਹੈ।

ਇਥੇ ਜਾਰੀ ਬਿਆਨ ਵਿੱਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਵਿੱਚ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਪਰ ਹਾਲੇ ਤੱਕ ਕਿਸਾਨਾਂ ਨੂੰ ਸਬਸਿਡੀ `ਤੇ ਕਣਕ ਦੇ ਤਸਦੀਕਸ਼ੁਦਾ ਬੀਜ ਅਤੇ ਖਾਦ ਮੁਹੱਈਆ ਨਹੀ ਕਰਵਾਈ ਗਈ ਹੈ ਜਿਸ ਕਾਰਨ ਕਿਸਾਨਾਂ ਨੂੰ ਮਜਬੂਰੀਵੱਸ ਬਾਜ਼ਾਰ ਵਿਚਲੀਆਂ ਪ੍ਰਾਇਵੇਟ ਦੁਕਾਨਾਂ ਤੋਂ ਮਹਿੰਗੇ ਭਾਅ ਦੀ ਖਾਦ ਤੇ ਬੀਜ ਖਰੀਦਣਾ ਪੈ ਰਿਹਾ ਹੈ ਅਤੇ ਹਾਲੇ ਤੱਕ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਪ੍ਰਬੰਧਕਾਂ ਵੱਲੋਂ ਕਿਸਾਨਾਂ ਤੋਂ ਲੋੜੀਂਦੇ ਬੀਜ ਅਤੇ ਖਾਦ ਦੀ ਡਿਮਾਂਡ ਵੀ ਪ੍ਰਾਪਤ ਨਹੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਕਿਸਾਨ ਵਿਰੋਧੀ ਅਤੇ ਗੈਰ-ਜਿ਼ੰਮੇਵਾਰਾਨਾ ਰਵੱਈਏ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ।

ਸ: ਢੀਂਡਸਾ ਨੇ ਕਿਹਾ ਕਿ ਇਸ ਵਾਰ ਮਾਲਵਾ ਪੱਟੀ ਵਿੱਚ ਨਰਮੇ ਹੇਠ ਰਕਬਾ ਵੱਧ ਹੋਣ ਅਤੇ ਗੁਲਾਬੀ ਸੁੰਡੀ ਦੇ ਹਮਲ ਦੇ ਕਾਰਨ ਖੇਤ ਛੇਤੀ ਖਾਲੀ ਹੋਣ ਕਰਕੇ ਕਿਸਾਨਾਂ ਨੇ ਅਗੇਤੀ ਰੌਣੀ ਕਰ ਰੱਖੀ ਹੈ ਅਤੇ ਹੁਣ ਡੀਏਪੀ ਖਾਦ ਅਤੇ ਬੀਜਾਂ ਦੀ ਘਾਟ ਕਾਰਨ ਵੱਤਰ ਸੁੱਕ ਰਿਹਾ ਹੈ।

ਸ: ਢੀਂਡਸਾ ਨੇ ਕਿਹਾ ਕਿ ਕਣਕ ਦੇ ਚੰਗੇ ਝਾੜ ਲਈ ਬਿਜਾਈ ਦਾ ਇਹ ਢੁੱਕਵਾਂ ਸਮਾਂ ਹੈ ਪਰ ਅਜੇ ਤੱਕ ਖੇਤੀਬਾੜੀ ਸਭਾਵਾਂ ਵਿੱਚ ਬੀਜ ਨਾ ਪਹੁੰਚਣ ਕਾਰਨ ਬਿਜਾਈ ਦਾ ਕਾਰਜ ਲਗਾਤਾਰ ਪੱਛੜ ਰਿਹਾ ਹੈ। ਸ: ਢੀਂਡਸਾ ਨੇ ਕਿਹਾ ਕਿ ਸਰਕਾਰ ਨੂੰ ਵੱਧ ਝਾੜ ਦੇਣ ਵਾਲੀਆਂ ਕਿਸਮਾਂ `ਤੇ ਤੁਰੰਤ ਸਬਸਿਡੀ ਦੇਣੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...