Tuesday, April 16, 2024

ਵਾਹਿਗੁਰੂ

spot_img
spot_img

ਕਣਕ ਦੀ 40.96 ਫੀਸਦੀ ਲਿਫ਼ਟਿੰਗ ਨਾਲ ਜਲੰਧਰ ਸੂਬੇ ਭਰ ਵਿੱਚੋਂ ਮੋਹਰੀ: ਘਨਸ਼ਿਆਮ ਥੋਰੀ

- Advertisement -

ਯੈੱਸ ਪੰਜਾਬ
ਜਲੰਧਰ, 20 ਅਪ੍ਰੈਲ, 2021:
ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖ਼ਰੀਦ ਅਤੇ ਲਿਫ਼ਟਿੰਗ ਨੂੰ ਯਕੀਨੀ ਬਣਾਉਂਦਿਆਂ ਜ਼ਿਲ੍ਹਾ ਜਲੰਧਰ ਨੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਲਿਫ਼ਟਿੰਗ ਵਿਚ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਦੁਆਰਾ ਸਮੁੱਚੀਆਂ 137 ਮੰਡੀਆਂ ਵਿਚ ਲਿਆਂਦੀ ਗਈ ਕੁੱਲ ਫਸਲ ਵਿਚੋਂ 40.96 ਫੀਸਦੀ ਕਣਕ ਦੀ ਲਿਫ਼ਟਿੰਗ ਕਰ ਲਈ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਦਾ ਔਸਤ ਪ੍ਰਤੀਸ਼ਤ ਸੂਬੇ ਦੀ ਔਸਤ ਨਾਲੋਂ ਵਧੇਰੇ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਖਰੀਦ ਦੇ ਹਰ ਪੜਾਅ ਵਿੱਚ ਕਿਸਾਨਾਂ ਦੀ ਮਦਦ ਕਰਨ ਤੋਂ ਇਲਾਵਾ ਨਿਰਧਾਰਤ ਸਮੇਂ ਵਿੱਚ ਫਸਲਾਂ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਸ਼੍ਰੀ ਥੋਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦ ਏਜੰਸੀਆਂ ਵੱਲੋਂ 180086 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦਕਿ ਕੁੱਲ ਔਸਤ 40.96 ਦੇ ਨਾਲ 73768 ਮੀਟ੍ਰਿਕ ਟਨ ਫ਼ਸਲ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਨਿਰਵਿਘਨ ਅਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਪਖਾਨਿਆਂ ਦੀਆਂ ਸਹੂਲਤਾਂ, ਸੈਨੇਟਾਈਜ਼ਰ, ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਕਰਨ ਅਤੇ ਇਸ ਰੈਂਕਿੰਗ ਨੂੰ ਬਰਕਰਾਰ ਰੱਖਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਜ਼ਿਲ੍ਹੇ ਵਿੱਚ ਰੋਜ਼ਾਨਾ ਖ਼ਰੀਦ ਪ੍ਰਕਿਰਿਆ ਦੀ ਸਮੀਖਿਆ ਕਰਨ ਤੋਂ ਇਲਾਵਾ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,206FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...