Saturday, April 20, 2024

ਵਾਹਿਗੁਰੂ

spot_img
spot_img

ਕਪੂਰਥਲਾ ਪੁਲਿਸ ਨੇ ਸੁਲਝਾਇਆ ਸਰਵੇਅਰ ਦੇ ਕਤਲ ਦਾ ਮਾਮਲਾ, ਅਪਰਾਧਿਕ ਗਰੋਹ ਦੇ ਦੋ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

- Advertisement -

ਯੈੱਸ ਪੰਜਾਬ
ਕਪੂਰਥਲਾ, 28 ਨਵੰਬਰ, 2021:
ਕਪੂਰਥਲਾ ਪੁਲਿਸ ਨੇ ਇਸ ਹਫ਼ਤੇ ਪਿੰਡ ਇੱਬਨ ਵਿੱਚ ਗੋਲੀ ਮਾਰ ਕੇ ਕਤਲ ਕਰਨ ਵਾਲੇ ਅਪਰਾਧੀ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਵੇਅਰ ਦੇ ਕਤਲ ਦੀ ਗੁੱਥੀ ਸੁਲਝਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਸੁੱਖਾ (25) ਅਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਇੱਬਨ ਵਜੋਂ ਹੋਈ ਹੈ ਜਦਕਿ ਇਨ੍ਹਾਂ ਦਾ ਇੱਕ ਸਾਥੀ ਹਰਕ੍ਰਿਸ਼ਨ ਸਿੰਘ ਉਰਫ਼ ਮੋਨੂੰ ਵਾਸੀ ਢਪਈ ਅਜੇ ਫਰਾਰ ਹੈ।

ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ 20 ਨਵੰਬਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਹਮਲਾਵਰਾਂ ਨੇ ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ਦੇ ਇੱਕ ਸਰਵੇਅਰ ਬਲਵਿੰਦਰ ਸਿੰਘ, ਜੋ ਕਿ ਜ਼ਮੀਨ ਦਾ ਸਰਵੇ ਕਰਨ ਦਾ ਕੰਮ ਕਰਦਾ ਸੀ, ‘ਤੇ ਗੋਲੀਆਂ ਚਲਾ ਦਿੱਤੀਆਂ ਜੋ ਪਿੰਡ ਇੱਬਨ ਵਿੱਚ ਮਾਰਕ ਇਨਫਰਾ ਕੰਪਨੀ ਲਈ ਕੰਮ ਕਰ ਰਿਹਾ ਸੀ। ਹਮਲਾਵਰਾਂ ਨੇ ਉਸਦੀ ਬੋਲੈਰੋ (ਪੀਬੀ 46-ਏਜੀ-1777) ਖੋਹ ਲਈ ਸੀ।

ਉਨ੍ਹਾਂ ਦੱਸਿਆ ਕਿ ਪੀੜਤ ਆਪਣੀ ਟੀਮ ਨਾਲ ਦਿੱਲੀ-ਕਟੜਾ ਐਕਸਪ੍ਰੈਸ ਵੇਅ ਤਹਿਤ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਸਰਵੇ ਕਰ ਰਿਹਾ ਸੀ।

ਐਸਐਸਪੀ ਨੇ ਦੱਸਿਆ ਕਿ ਤੁਰੰਤ ਪੁਲੀਸ ਟੀਮਾਂ ਘਟਨਾ ਵਾਲੀ ਥਾਂ ’ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਖੱਖ ਨੇ ਦੱਸਿਆ ਕਿ ਦੋਸ਼ੀਆਂ ਨੇ ਸਰਵੇਅਰ ਬਲਵਿੰਦਰ ਸਿੰਘ ਨੂੰ ਕਾਰ ਦੀਆਂ ਚਾਬੀਆਂ ਦੇਣ ਲਈ ਕਿਹਾ। ਉਸ ਦੇ ਮਨ੍ਹਾ ਕਰਨ ‘ਤੇ ਮੁਲਜ਼ਮ ਨੇ ਪੀੜਤ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ ਅਤੇ ਉਸ ਦੀ ਚਿੱਟੀ ਬੋਲੈਰੋ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਐਸਐਸਪੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਮ੍ਰਿਤਕ ਬਲਵਿੰਦਰ ਸਿੰਘ ਦੇ ਭਰਾ ਗੁਰਵਿੰਦਰ ਸਿੰਘ ਦੇ ਬਿਆਨਾਂ ’ਤੇ ਥਾਣਾ ਸਦਰ ਕਪੂਰਥਲਾ ਵਿੱਚ ਮੁਲਜ਼ਮਾਂ ਖ਼ਿਲਾਫ਼ ਧਾਰਾ 302, 379-ਬੀ, 34 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਡੀਐਸਪੀ ਕਪੂਰਥਲਾ ਸੁਰਿੰਦਰ ਸਿੰਘ ਅਤੇ ਐਸਐਚਓ ਸਦਰ ਗੁਰਦਿਆਂਲ ਸਿੰਘ ਦੀ ਨਿਗਰਾਨੀ ਹੇਠ ਪੁਲੀਸ ਟੀਮਾਂ ਬਣਾਈਆਂ ਗਈਆਂ ਸਨ ਅਤੇ ਗੁਪਤ ਸੂਚਨਾ ਦੇ ਆਧਾਰ ’ਤੇ ਪੁਲੀਸ ਟੀਮ ਨੇ ਮੁਲਜ਼ਮ ਸੁਖਵਿੰਦਰ ਸਿੰਘ ਸੁੱਖਾ ਨੂੰ ਬੱਸ ਸਟੈਂਡ ਰਾਜਾਪੁਰ ਤੋਂ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਪੁਲੀਸ ਪਾਰਟੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਲਵਪ੍ਰੀਤ ਸਿੰਘ ਜੋ ਕਿ ਗ੍ਰਿਫਤਾਰੀ ਤੋਂ ਬਚ ਰਿਹਾ ਸੀ ਨੂੰ ਮਾਛਲਾ, ਥਾਣਾ ਦੀਨਾਨਗਰ, ਗੁਰਦਾਸਪੁਰ ਤੋਂ ਕਾਬੂ ਕਰ ਲਿਆ ਹੈ।

ਮੁੱਢਲੀ ਪੁੱਛਗਿੱਛ ਦੌਰਾਨ ਸੁਖਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਨੇ ਆਪਣਾ ਜੁਰਮ ਕਬੂਲ ਕਰਦਿਆਂ ਪੁਲਿਸ ਨੂੰ ਦੱਸਿਆ ਕਿ 20 ਨਵੰਬਰ ਨੂੰ ਸਵੇਰੇ 10 ਵਜੇ ਦੇ ਕਰੀਬ ਮੋਨੂੰ ਨੇ ਉਨ੍ਹਾਂ ਨੂੰ ਕੁਝ ਲੜਕਿਆਂ ਨਾਲ ਰਾਜ਼ੀਨਾਮਾ ਕਰਨ ਲਈ ਪਿੰਡ ਭੈਟਾਨ ਜਾਣ ਲਈ ਬੁਲਾਇਆ, ਜਿਨ੍ਹਾਂ ਨੇ ਉਸ ਦੀ ਕਾਰ ਨੂੰ ਨੁਕਸਾਨ ਪਹੁੰਚਾਇਆ ਸੀ। ਦੋਵੇਂ ਮੋਨੂੰ ਦੇ ਘਰ ਗਏ, ਉੱਥੇ ਆਪਣੀ ਸਾਈਕਲ ਪਾਰਕ ਕੀਤੀ ਅਤੇ ਮੋਨੂੰ ਦੀ ਕਾਰ ਵਿੱਚ ਨਾਥੂਚਲ ਰੋਡ ਵੱਲ ਚੱਲ ਪਏ।

ਮੋਨੂੰ ਨੇ ਉਨ੍ਹਾਂ ਨੂੰ ਕਾਰ ਵਿੱਚ ਪਿਸਤੌਲ ਫੜਾ ਦਿੱਤਾ। ਜਦੋਂ ਉਹ ਪਿੰਡ ਢਾਂਦਲਾ ਦੇ ਪੁਲ ‘ਤੇ ਪਹੁੰਚੇ ਤਾਂ ਉਨ੍ਹਾਂ ਤੋਂ ਅੱਗੇ ਜਾ ਰਹੀ ਜ਼ੈਨ ਕਾਰ ਨਾਲ ਹਾਦਸਾ ਹੋ ਗਿਆ, ਮੋਨੂੰ ਨੇ ਉਸ ਕਾਰ ਦੇ ਡਰਾਈਵਰ ਨਾਲ ਲੜਾਈ ਸ਼ੁਰੂ ਕਰ ਦਿੱਤੀ ਪਰ ਜਦੋਂ ਲੋਕ ਉੱਥੇ ਇਕੱਠੇ ਹੋਣ ਲੱਗੇ ਤਾਂ ਅਸੀਂ ਉੱਥੋਂ ਚਲੇ ਗਏ।

ਉਸਨੇ ਅੱਗੇ ਖੁਲਾਸਾ ਕੀਤਾ ਕਿ ਅਸੀਂ ਉਸ ਕਾਰ ਵਿੱਚ ਮਕੈਨੀਕਲ ਨੁਕਸ ਪੈਦਾ ਹੋਣ ਤੋਂ ਬਾਅਦ ਛੱਡ ਦਿੱਤਾ ਅਤੇ ਬਾਅਦ ਵਿੱਚ ਗੌਤਮ ਸਵੀਟਸ ਦੀ ਦੁਕਾਨ ਨੇੜੇ ਇੱਕ ਲੜਕੇ ਤੋਂ ਬੰਦੂਕ ਦੀ ਨੋਕ ‘ਤੇ ਮੋਟਰਸਾਈਕਲ ਖੋਹ ਲਿਆ।

ਮੋਟਰਸਾਈਕਲ ’ਤੇ ਪਿੰਡ ਇੱਬਨ ਵਿਖੇ ਪਹੁੰਚਿਆ ਜਿੱਥੇ ਬਲਵਿੰਦਰ ਇੱਕ ਬੋਲੈਰੋ ਕੋਲ ਖੜ੍ਹਾ ਸੀ। ਮੋਨੂੰ ਨੇ ਉਸ ਨੂੰ ਕਾਰ ਦੀਆਂ ਚਾਬੀਆਂ ਦੇਣ ਲਈ ਕਿਹਾ ਪਰ ਬਲਵਿੰਦਰ ਨੇ ਇਨਕਾਰ ਕਰ ਦਿੱਤਾ ਜਿਸ ’ਤੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਕਾਰ ਖੋਹ ਲਈ। ਇਸ ਘਟਨਾ ਤੋਂ ਬਾਅਦ ਉਹ ਅਤੇ ਮੋਨੂੰ ਬੋਲੈਰੋ ਵਿੱਚ ਅੰਮ੍ਰਿਤਸਰ ਚਲੇ ਗਏ ਅਤੇ ਲਵਪ੍ਰੀਤ ਖੋਹਿਆ ਮੋਟਰਸਾਈਕਲ ਆਪਣੇ ਨਾਲ ਲੈ ਗਿਆ।

ਐਸਐਸਪੀ ਨੇ ਦੱਸਿਆ ਕਿ ਹਾਈ ਅਲਰਟ ਹੋਣ ਕਾਰਨ ਤਿੰਨੋਂ ਇੱਕ ਦੂਜੇ ਤੋਂ ਵੱਖ ਹੋ ਗਏ। ਹਰਕਿਸ਼ਨ ਉਰਫ ਮੋਨੂੰ ਆਪਣੇ ਨਾਲ ਬੋਲੈਰੋ ਅਤੇ ਹਥਿਆਰ ਲੈ ਗਿਆ ਅਤੇ ਸੁਖਵਿੰਦਰ ਲੈਪਟਾਪ ਲੈ ਗਿਆ ਅਤੇ ਲਵਪ੍ਰੀਤ ਮੋਟਰਸਾਈਕਲ ਖੋਹ ਕੇ ਲੈ ਗਿਆ।

ਐਸਐਸਪੀ ਨੇ ਦੱਸਿਆ ਕਿ ਪੁਲੀਸ ਟੀਮ ਨੇ ਮੁਲਜ਼ਮਾਂ ਦੇ ਖੁਲਾਸੇ ਅਨੁਸਾਰ ਉਹ ਲੈਪਟਾਪ ਅਤੇ ਮੋਟਰ-ਸਾਈਕਲ ਬਰਾਮਦ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੂੰ ਸਥਾਨਕ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰਕੇ ਗਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...