Friday, April 26, 2024

ਵਾਹਿਗੁਰੂ

spot_img
spot_img

ਕਮਲਪ੍ਰੀਤ ਨੂੰ ਰਾਣਾ ਸੋਢੀ ਨੇ ਦਿੱਤੀ ਵਧਾਈ, ਕਿਹਾ ‘ਤੁਹਾਡਾ ਫ਼ਾਈਨ ਥਰੋਅ ਹੋਵੇਗਾ ਵਿਸ਼ਵ ਰਿਕਾਰਡ’

- Advertisement -

ਯੈੱਸ ਪੰਜਾਬ
ਚੰਡੀਗੜ੍ਹ, 31 ਜੁਲਾਈ, 2021 –
ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਉ ਓਲੰਪਿਕ-2021 ਦੇ ਫ਼ਾਈਨਲ ਵਿੱਚ ਪਹੁੰਚ ਚੁੱਕੀ ਕੌਮੀ ਰਿਕਾਰਡ ਹੋਲਡਰ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨਾਲ ਅੱਜ ਫ਼ੋਨ ‘ਤੇ ਗੱਲਬਾਤ ਕੀਤੀ। ਕਮਲਪ੍ਰੀਤ ਕੌਰ ਨੇ ਉਲੰਪਿਕ ਵਿੱਚ 64 ਮੀਟਰ ਦਾ ਥਰੋਅ ਮਾਰਦਿਆਂ ਦੂਜੀ ਥਾਂ ਮੱਲ ਕੇ ਫ਼ਾਈਨਲ ਲਈ ਕੁਆਲੀਫ਼ਾਈ ਕਰ ਲਿਆ ਹੈ।

ਫ਼ਾਈਨਲ ਮੁਕਾਬਲੇ ਲਈ ਕਮਲਪ੍ਰੀਤ ਕੌਰ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਰਾਣਾ ਸੋਢੀ ਨੇ ਕਿਹਾ, “ਤੁਹਾਡਾ ਫ਼ਾਈਨਲ ਥਰੋਅ ਵਿਸ਼ਵ ਰਿਕਾਰਡ ਹੋਵੇਗਾ।” ਉਨ੍ਹਾਂ ਕਮਲਪ੍ਰੀਤ ਕੌਰ ਨੂੰ ਸ਼ਾਂਤ ਅਤੇ ਇਕਾਗਰਚਿੱਤ ਰਹਿ ਕੇ ਆਪਣੀ ਖੇਡ ਵੱਲ ਪੂਰਾ ਧਿਆਨ ਲਾਉਣ ਲਈ ਕਿਹਾ।

ਮੰਤਰੀ ਨੇ ਆਪਣੇ ਟਵੀਟ ਵਿੱਚ ਵੀ ਲਿਖਿਆ ਹੈ, “ਇਤਿਹਾਸ ਰਚਣ ਅਤੇ ਤਮਗ਼ਾ ਹਾਸਲ ਕਰਨ ਦੇ ਨੇੜੇ ਪਹੁੰਚਣ ਲਈ ਕਮਲਪ੍ਰੀਤ ਕੌਰ ਨੂੰ ਬਹੁਤ ਵਧਾਈ। ਮੇਰਾ ਦਿਲ ਕਹਿੰਦਾ ਹੈ ਕਿ ਤੁਸੀਂ ਤਮਗ਼ਾ ਲੈ ਕੇ ਹੀ ਘਰ ਪਰਤੋਗੇ। ਸ਼ਾਂਤ ਰਹੋ, ਇਕਾਗਰਚਿੱਤ ਰਹੋ!”

ਦੱਸ ਦੇਈਏ ਕਿ ਇਸ ਵਰ੍ਹੇ ਮਾਰਚ ਮਹੀਨੇ ਦੌਰਾਨ ਐਨ.ਆਈ.ਐਸ. ਪਟਿਆਲਾ ਵਿਖੇ ਫ਼ੈਡਰੇਸ਼ਨ ਕੱਪ ਨੈਸ਼ਨਲ ਅਥਲੈਟਿਕਸ ਦੇ ਆਖ਼ਰੀ ਦਿਨ ਕਮਲਪ੍ਰੀਤ ਕੌਰ ਨੇ ਪਹਿਲੀ ਹੀ ਥਰੋਅ 65.06 ਮੀਟਰ ਸੁੱਟੀ ਸੀ।

ਇਸ ਦੇ ਨਾਲ ਹੀ ਉਹ 65 ਮੀਟਰ ਦੀ ਹੱਦ ਪਾਰ ਕਰਨ ਵਾਲੀ ਪਹਿਲੀ ਭਾਰਤੀ ਥਰੋਅਰ ਬਣ ਗਈ ਸੀ ਅਤੇ ਡਿਸਕਸ ਥਰੋਅ ਵਿੱਚ 9 ਸਾਲ ਪਹਿਲਾਂ ਬਣਾਇਆ ਗਿਆ ਕੌਮੀ ਰਿਕਾਰਡ ਤੋੜਦਿਆਂ ਟੋਕੀਉ ਓਲੰਪਿਕ ਖੇਡਾਂ ਲਈ ਕੁਆਲੀਫ਼ਾਈ ਕਰ ਗਈ ਸੀ। ਕਮਲਪ੍ਰੀਤ ਨੇ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਕ੍ਰਿਸ਼ਨਾ ਪੂਨੀਆ ਵੱਲੋਂ 2012 ਵਿੱਚ 64.76 ਮੀਟਰ ਥਰੋਅ ਸੁੱਟ ਕੇ ਬਣਾਇਆ ਕੌਮੀ ਰਿਕਾਰਡ ਤੋੜਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...