Thursday, April 25, 2024

ਵਾਹਿਗੁਰੂ

spot_img
spot_img

ਕਮਲੇਸ਼ ਰਾਣੀ ਅਤੇ ਹਰਜਿੰਦਰ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਚੇਅਰਪਰਸਨ ਅਤੇ ਉਪ ਚੇਅਰਮੈਨ ਵਜੋਂ ਅਹੁਦੇ ਸੰਭਾਲੇ

- Advertisement -

ਕਪੂਰਥਲਾ, 20 ਜਨਵਰੀ, 2020 –
ਜ਼ਿਲਾ ਪ੍ਰੀਸ਼ਦ ਕਪੂਰਥਲਾ ਦੇ ਨਵੇਂ ਚੇਅਰਪਰਸਨ ਅਤੇ ਉੱਪ ਚੇਅਰਮੈਨ ਦੀ ਚੋਣ ਪ੍ਰਕਿਰਿਆ ਅੱਜ ਜ਼ਿਲਾ ਪ੍ਰੀਸ਼ਦ ਦਫ਼ਤਰ ਕਪੂਰਥਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਫਗਵਾੜਾ-ਕਮ-ਪ੍ਰੀਜ਼ਾਈਡਿੰਗ ਅਫ਼ਸਰ ਸ. ਗੁਰਮੀਤ ਸਿੰਘ ਮੁਲਤਾਨੀ ਦੀ ਨਿਗਰਾਨੀ ਹੇਠ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈ

ਇਸ ਦੌਰਾਨ ਜ਼ਿਲਾ ਪ੍ਰੀਸ਼ਦ ਦੇ ਜ਼ੋਨ ਨੰਬਰ 7-ਚੂਹੜਵਾਲ ਤੋਂ ਮੈਂਬਰ ਸ੍ਰੀਮਤੀ ਕਮਲੇਸ਼ ਰਾਣੀ ਨੂੰ ਚੇਅਰਪਰਸਨ ਵਜੋਂ ਅਤੇ ਜ਼ੋਨ ਨੰਬਰ 6-ਭਰੋਆਣਾ ਤੋਂ ਮੈਂਬਰ ਸ੍ਰੀ ਹਰਜਿੰਦਰ ਸਿੰਘ ਨੂੰ ਸਰਵਸਮੰਤੀ ਨਾਲ ਉੱਪ ਚੇਅਰਮੈਨ ਵਜੋਂ ਚੁਣਿਆ ਗਿਆ। ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸ. ਨਵਤੇਜ ਸਿੰਘ ਚੀਮਾ ਅਤੇ ਸ. ਬਲਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਜ਼ਿਲਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰ ਅਤੇ ਬਲਾਕ ਸੰਮਤੀਆਂ ਦੇ ਚੇਅਰਮੈਨ ਹਾਜ਼ਰ ਸਨ।

ਇਸ ਮੌਕੇ ਤਿੰਨਾਂ ਵਿਧਾਇਕਾਂ ਵੱਲੋਂ ਨਵੇਂ ਚੁਣੇ ਗਏ ਚੇਅਰਪਰਸਨ ਅਤੇ ਉੱਪ ਚੇਅਰਮੈਨ ਦਾ ਮੂੰਹ ਮਿੱਠਾ ਕਰਵਾ ਕੇ ਉਨਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਸ੍ਰੀਮਤੀ ਕਮਲੇਸ਼ ਰਾਣੀ ਅਤੇ ਸ੍ਰੀ ਹਰਜਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ, ਜ਼ਿਲਾ ਪ੍ਰੀਸ਼ਦ ਮੈਂਬਰ ਸ੍ਰੀਮਤੀ ਮੀਨਾ ਰਾਣੀ, ਸ੍ਰੀਮਤੀ ਨਿਸ਼ਾ ਰਾਣੀ, ਸ੍ਰੀਮਤੀ ਕਮਲੇਸ਼ ਰਾਣੀ, ਸ੍ਰੀ ਨਰਿੰਦਰ ਸਿੰਘ, ਸ੍ਰੀਮਤੀ ਪਰਮਜੀਤ ਕੌਰ ਅਤੇ ਸ੍ਰੀ ਮਨਿੰਦਰਜੀਤ ਸਿੰਘ ਔਜਲਾ ਤੋਂ ਇਲਾਵਾ ਬਲਾਕ ਸੰਮਤੀ ਦੇ ਚੇਅਰਪਰਸਨਾਂ ਤੇ ਚੇਅਰਮੈਨਾਂ ਵਿਚ ਬੀਬੀ ਪਿਆਰੀ, ਸ੍ਰੀਮਤੀ ਸੋਮਾ, ਸ੍ਰੀਮਤੀ ਦਲਜੀਤ ਕੌਰ, ਸ. ਗੁਰਦਿਆਲ ਸਿੰਘ ਤੇ ਸ. ਰਜਿੰਦਰ ਸਿੰਘ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...