Friday, March 29, 2024

ਵਾਹਿਗੁਰੂ

spot_img
spot_img

ਕਮਿਸ਼ਨਰੇਟ ਪੁਲਿਸ ਵਲੋਂ 24 ਘੰਟਿਆਂ ’ਚ ਮਨੀ ਐਕਸਚੇਂਜ ਲੁੱਟ ਦਾ ਪਰਦਾਫਾਸ਼, ਔਰਤ ਸਮੇਤ ਤਿੰਨ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਜਲੰਧਰ, 16 ਜਨਵਰੀ, 2021 –
ਅਰੋੜਾ ਵੈਸਟਰਨ ਯੂਨੀਅਨ ਮਨੀ ਐਕਸਚੇਂਜ ਵਿੱਚ ਹੋਈ ਲੁੱਟ ਖੋਹ ਦੀ ਵਾਰਦਾਤ ਨੂੰ 24 ਘੰਟਿਆਂ ਦੇ ਵਿੱਚ-ਵਿੱਚ ਇਕ ਔਰਤ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਸੁਲਝਾਉਂਦਿਆਂ .32 ਬੋਰ ਅਤੇ ਇਕ ਮੋਬਾਇਲ ਦੇ ਨਾਲ ਲੁੱਟੀ ਗਏ ਸਾਰੇ ਪੈਸਿਆਂ ਨੂੰ ਬਰਾਮਦ ਕਰ ਲਿਆ ਗਿਆ ਹੈ।

ਦੋਸ਼ੀਆਂ ਦੀ ਪਹਿਚਾਣ ਜਸਪਾਲ ਸਿੰਘ (22) ਪਿੰਡ ਪੰਡੋਰੀ ਗੋਲਾ, ਗਗਨਦੀਪ ਸਿੰਘ (22) ਅਤੇ ਸਰਬਜੀਤ ਕੌਰ (45) ਗੁਰੂ ਤੇਜ ਬਹਾਦੁਰ ਨਗਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ । ਚੌਥਾ ਦੋਸ਼ੀ ਗੁਰਕਿਰਪਾਲ ਸਿੰਘ ਪਿੰਡ ਬਲੀਆਂਵਾਲ ,ਤਰਨ ਤਾਰਨ ਭਗੌੜਾ ਹੈ ਅਤੇ ਉਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਸ਼ਾਮ ਨੂੰ ਕੁਝ ਅਣਪਛਾਤੇ ਲੋਕਾਂ ਵਲੋਂ ਅਰੋੜਾ ਵੈਸਟਰਨ ਯੂਨੀਅਨ ਦੁਆਬਾ ਮਾਰਕਿਟ ਨੇੜੇ ਬੱਸ ਸਟੈਂਡ ਤੋਂ 2.59 ਲੱਖ ਰੁਪਏ ਭਾਰਤੀ ਕਰੰਸੀ, 2000 ਕੇਨੈਡੀਅਨ ਡੋਲਰ, 850 ਯੂਰੋ, 779 ਯੂ.ਐਸ. ਡੋਲਰ, 800 ਦਰਾਮ, 166 ਥਾਈਲੈਂਡ ਬਾਹਟ ਕਰੰਸੀ, ਤਿੰਨ ਫੋਨ ਲੁੱਟੇ ਗਏਸਨ।

ਉਨ੍ਹਾਂ ਦੱਸਿਆ ਕਿ ਐਕਸਚੇਂਜਰ ਰਾਕੇਸ਼ ਕੁਮਾਰ ਕਰਾਰ ਖਾਂ ਮੁਹੱਲਾ ਵਲੋਂ ਕੀਤੀ ਗਈ ਸ਼ਿਕਾਇਤ ਦੇ ਅਧਾਰ ’ਤੇ ਮਾਡਲ ਟਾਊਨ ਪੁਲਿਸ ਸਟੇਸ਼ਨ ਵਿਖੇ ਧਾਰਾ 379-ਬੀ, 34 ਆਈ.ਪੀ.ਸੀ. ਅਤੇ 25,54 ਅਤੇ 59 ਆਰਮਜ਼ ਐਕਟ ਤਹਿਤ ਕੇਸ਼ ਦਰਜ ਕੀਤਾ ਗਿਆ ਸੀ।

ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਵਾਰਦਾਤ ਹੋਣ ਉਪਰੰਤ ਤੁਰੰਤ ਸੀ.ਆਈ.ਏ.-1 ਟੀਮ ਕੇਸ ਦਾ ਪਤਾ ਲਗਾਉਣ ਲਈ ਜੁੱਟ ਗਈ ਅਤੇ ਸੀ.ਸੀ.ਟੀ.ਵੀ ਕੈਮਰਿਆਂ ਅਤੇ ਪੁਛਗਿੱਛ ਤੋਂ ਇਲਾਵਾ ਤਕਨੀਕੀ ਛਾਣਬੀਣ ਉਪਰਤ ਪੁਲਿਸ ਵਲੋਂ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਬਜੀਤ ਕੌਰ ਸ਼ਿਕਾਇਤਕਰਤਾ ਰਾਕੇਸ਼ ਕੁਮਾਰ ਨੂੰ ਚੰਗੀ ਤਰ੍ਹਾਂ ਜਾਣਦੀ ਸੀ ਅਤੇ ਪਿਛਲੇ ਛੇ ਸਾਲਾਂ ਤੋਂ ਅਕਸਰ ਉਸ ਦੀ ਦੁਕਾਨ ’ਤੇ ਆਉਂਦੀ ਸੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਰਬਜੀਤ ਕੌਰ ਨੇ ਰਾਕੇਸ਼ ਕੁਮਾਰ ਅਤੇ ਉਸ ਦੇ ਮਨੀ ਐਕਸਚੇਂਜ ਕਾਰੋਬਾਰ ਬਾਰੇ ਗਗਨਦੀਪ ਸਿੰਘ ਨਾਲ ਗੱਲਬਾਤ ਕੀਤੀ , ਜਿਸ ’ਤੇ ਗਗਨਦੀਪ ਨੇ ਰਾਕੇਸ਼ ਕੁਮਾਰ ਦੀ ਦੁਕਾਨ ਤੋਂ ਲੁੱਟ ਦੀ ਯੋਜਨਾ ਬਣਾਈ ਅਤੇ ਜਸਪਤਾਲ ਤੇ ਗੁਰਕਿਰਪਾਲ ਨੂੰ ਵੀ ਆਪਣੇ ਨਾਲ ਮਿਲਾ ਲਿਆ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਦੇ ਖਿਲਾਫ਼ ਤਰਨ ਤਾਰਨ ਪੁਲਿਸ ਸਟੇਸ਼ਨ ਵਿੱਚ ਸਾਲ 2018 ਤੋਂ ਕਤਲ ਦਾ ਕੇਸ ਦਰਜ ਹੈ।

ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਗੌੜੇ ਦੌਸੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ ਅਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨਾਂ ਤਿੰਨ ਦੋਸ਼ੀਆਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਵਧੇਰੇ ਪੁੱਛਗਿੱਛ ਲਈ ਰਿਮਾਂਡ ’ਤੇ ਲਿਆ ਜਾਵੇਗਾ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...