Tuesday, April 23, 2024

ਵਾਹਿਗੁਰੂ

spot_img
spot_img

ਕਰਤਾਰਪੁਰ ਲਾਂਘੇ ਸਬੰਧੀ ਬਿਆਨ ਵਿਚ ਕੋਈ ਧਾਰਮਿਕ ਉਦੇਸ਼ ਨਹੀਂ: ਡੀਜੀਪੀ ਗੁਪਤਾ

- Advertisement -

ਚੰਡੀਗੜ੍ਹ, 22 ਫਰਵਰੀ, 2020:

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਦਿਨਕਰ ਗੁਪਤਾ ਨੇ 20 ਫਰਵਰੀ ਨੂੰ ਇੰਡੀਅਨ ਐਕਸਪ੍ਰੈਸ ਵਿੱਚ ਵਿਚਾਰ-ਵਟਾਂਦਰਾ ਸਮਾਰੋਹ ਦੌਰਾਨ ਉਨ੍ਹਾਂ ਵਲੋਂ ਦਿੱਤੇ ਬਿਆਨ ਨੂੰ ਗਲਤ ਸਮਝੇ ਜਾਣ ਜਾਂ ਜਾਣ ਬੁੱਝ ਕੇ ਗ਼ਲਤ ਤਰੀਕੇ ਨਾਲ ਪੇਸ਼ ਕਰਨ ‘ਤੇ ਡੂੰਘਾ ਰੋਸ ਜ਼ਾਹਰ ਕੀਤਾ ਹੈ।

ਇਥੇ ਜਾਰੀ ਇਕ ਬਿਆਨ ਵਿੱਚ ਸ੍ਰੀ ਗੁਪਤਾ ਨੇ ਕਿਹਾ ਕਿ “ਮੈਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ‘ਤੇ ਬਹੁਤ ਖੁਸ਼ ਹੋਇਆ ਜਿਸ ਨੇ ਮੇਰੇ ਵਰਗੇ ਉਨਾਂ ਲੱਖਾਂ ਸ਼ਰਧਾਲੂਆਂ ਦੀਆਂ ਦਹਾਕਿਆਂ ਪੁਰਾਣੀਆਂ ਇੱਛਾਵਾਂ ਪੂਰੀਆਂ ਕੀਤੀਆਂ ਹਨ ਜੋ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ‘ਚ ਵਿਸ਼ਵਾਸ ਰੱਖਦੇ ਹਨ।

ਉਨ੍ਹਾਂ ਵੱਲੋਂ ਰੋਜ਼ਾਨਾ ਕੀਤੀ ਜਾਂਦੀ ਅਰਦਾਸ, ਜਿਸ ਵਿਚ ਵੰਡ ਪਿਛੋਂ ਪਾਕਿਸਤਾਨ ਵਾਲੇ ਪਾਸੇ ਰਹਿ ਗਏ ਧਾਰਮਿਕ ਅਸਥਾਨਾਂ ਦੇ ‘ਖੁਲ੍ਹੇ ਦਰਸ਼ਨ-ਦੀਦਾਰ’ ਮੰਗੇ ਜਾਂਦੇ ਸਨ, ਦੀ ਪੂਰਤੀ ਹੋਈ ਹੈ। ਇਹ ਹੋਰ ਵੀ ਖੁਸ਼ੀ ਦੀ ਗੱਲ ਸੀ ਕਿ ਇਹ ਸੁਭਾਗਾ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਵਾਲੇ ਦਿਨ ਹਾਸਲ ਹੋਇਆ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਤੇ ਇਸ ਦੀਆਂ ਸਾਰੀਆਂ ਏਜੰਸੀਆਂ, ਜਿਨ੍ਹਾਂ ਵਿੱਚ ਪੰਜਾਬ ਪੁਲਿਸ ਸ਼ਾਮਲ ਹੈ, ਨੇ ਇਤਿਹਾਸਕ ਸਮਾਗਮ ਨੂੰ ਸਫਲਤਾਪੂਰਵਕ ਮਨਾਉਣ ਲਈ ਬੜੀ ਸ਼ਰਧਾ ਅਤੇ ਵਚਨਬੱਧਤਾ ਨਾਲ ਕੰਮ ਕੀਤਾ। ਉਨਾਂ ਕਿਹਾ ਕਿ “ਸੂਬੇ ਦਾ ਡੀ.ਜੀ.ਪੀ ਹੋਣ ਦੇ ਨਾਤੇ, ਮੈਂ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ ‘ਤੇ ਨਿਰਵਿਘਨ ਪਹੁੰਚ ਦੀ ਸਹੂਲਤ ਸਬੰਧੀ ਕੰਮ ਕਰਨਾ ਜਾਰੀ ਰੱਖਾਂਗੇ।

ਗੁਪਤਾ ਨੇ ਇਹ ਵੀ ਕਿਹਾ ਕਿ ਰਾਜ ਦੇ ਡੀਜੀਪੀ ਵਜੋਂ ਉਨਾਂ ਸੂਬਾ ਪੁਲਿਸ ਨੂੰ, ਜੋ ਕਿ ਸਰਹੱਦ ਪਾਰੋਂ ਫੰਡ ਅਤੇ ਸਹਾਇਤਾ ਪ੍ਰਾਪਤ ਹਿੰਸਕ ਅੱਤਵਾਦ ਵਿਰੁੱਧ ਲਗਾਤਾਰ ਲੜਾਈ ਦਾ ਸਾਹਮਣਾ ਕਰ ਰਹੀ ਹੈ, ਨੂੰ ਚੌਕਸ ਰਹਿਣ ਦੀ ਜਰੂਰਤ ਹੈ।

ਉਨ੍ਹਾਂ ਕਿਹਾ, ”ਮੈਂ ਸਿਰਫ ਭਾਰਤ ਪ੍ਰਤੀ ਦੁਸ਼ਮਣੀ ਰੱਖਦੇ ਬਦਨਾਮ ਅਨਸਰਾਂ ਅਤੇ ਹਰ ਮੌਕੇ ਦਾ, ਇਥੋਂ ਤੱਕ ਕਿ ਸਭ ਤੋਂ ਪਵਿੱਤਰ ਸਥਾਨਾਂ ਦਾ ਵੀ ਨਜਾਇਜ਼ ਲਾਭ ਉਠਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਚੌਕਸ ਰਹਿਣ ਲਈ ਕਿਹਾ ਹੈ ਜੋ ਕਿ ਦੇਸ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਤੱਤਪਰ ਰਹਿੰਦੇ ਹਨ।

ਦਿਨਕਰ ਗੁਪਤਾ ਨੇ ਅੱਗੇ ਕਿਹਾ ਕਿ ਇੰਡੀਅਨ ਐਕਸਪ੍ਰੈਸ ਦੇ ਸਮਾਰੋਹ ਵਿਚ ਉਨ੍ਹਾਂ ਦੀਆਂ ਟਿੱਪਣੀਆਂ ਸਿਰਫ਼ ਪੰਜਾਬ ਅਤੇ ਭਾਰਤ ਦੀ ਸੁਰੱਖਿਆ ਅਤੇ ਰੱਖਿਆ ਨਾਲ ਸਬੰਧਤ ਸਨ।

ਇਨਾਂ ਟਿੱਪਣੀਆਂ ਵਿੱਚ ਕਿਸੇ ਧਰਮ ਜਾਂ ਫਿਰਕੇ ਦਾ ਬਿਲਕੁਲ ਕੋਈ ਸੰਕੇਤ ਨਹੀਂ ਸੀ ਪਰ ਬੱਸ ਇਹ ਸੀ ਕਿ ਗੁਆਂਢੀ ਦੁਸਮਣ ਦੇਸ਼ ਵਿਚ ਸਥਿਤ ਕੁਝ ਦੇਸ਼ ਵਿਰੋਧੀ ਤੱਤ ਇਸ ਅਵਸਰ ਦੀ ਦੁਰਵਰਤੋਂ ਕਰ ਸਕਦੇ ਹਨ ਅਤੇ ਇਸ ਲਈ ਸਾਨੂੰ ਦੇਸ਼ ਦੇ ਹਿੱਤ ਵਿਚ ਅਜਿਹੇ ਸੰਭਾਵਿਤ ਖਤਰਿਆਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਰਾਜ ਦੇ ਲੋਕਾਂ ਦੀ ਸ਼ਾਂਤੀ ਅਤੇ ਸੁਰੱਖਿਆ ਦਾ ਮੁੱਦਾ ਹੈ ਜਿਨ੍ਹਾਂ ਨੂੰ ਪਹਿਲਾਂ ਹੀ ਸਾਡੇ ਗੁਆਂਢੀ ਦੁਸ਼ਮਣ ਦੁਆਰਾ ਦਹਿਸ਼ਤਗਰਦੀ ਨੂੰ ਵਧਾਉਣ ਵਾਲੇ ਅੱਤਵਾਦ ਕਾਰਨ ਪਹਿਲਾਂ ਹੀ ਬਹੁਤ ਕੁਝ ਨੁਕਸਾਨ ਸਹਿਣਾ ਪਿਆ ਹੈ।

ਡੀਜੀਪੀ ਨੇ ਕਿਹਾ ਕਿ ਉਹ ਖੁਦ ਨਵੰਬਰ 2019 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਗਏ ਪਹਿਲੇ ਯਾਤਰੀ ਜਥੇ ਮੌਕੇ ਉਥੇ ਸਨ ਜਿਸ ਨੇ ਡੇਰਾ ਬਾਬਾ ਨਾਨਕ ਵਿਖੇ ਸਰਹੱਦ ਪਾਰ ਕੀਤੀ ਸੀ। ਉਨਾਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਪੰਜਾਬ ਪੁਲਿਸ ਨੇ 51,000 ਤੋਂ ਵੱਧ ਸ਼ਰਧਾਲੂਆਂ ਦੀ ਸਹਾਇਤਾ ਕੀਤੀ ਹੈ ਅਤੇ ਅੱਗੋਂ ਵੀ ਅਸੀਂ ਇਸ ਨੂੰ ਯਕੀਨੀ ਬਣਾਉਣਾ ਜਾਰੀ ਰੱਖਾਂਗੇ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...