Friday, April 26, 2024

ਵਾਹਿਗੁਰੂ

spot_img
spot_img

ਕਰੋਨਾ ਦੇ ਮਰੀਜ਼ਾਂ ਲਈ ਸੂਬੇ ਵਿਚ ਲਗਾਏ ਜਾ ਰਹੇ ਹਨ 790 ਹੋਰ ਬੈਡ: ਸੋਨੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਮਈ, 2021 –
ਸੂਬੇ ਭਰ ਵਿੱਚ ਕਰੋਨਾ ਦੇ ਮਰੀਜਾਂ ਲਈ 790 ਬੈਡ ਹੋਰ ਸਥਾਪਤ ਕੀਤੇ ਜਾ ਰਹੇ ਹਨ ਜਿੰਨਾਂ ਵਿੱਚੋਂ ਪਟਿਆਲਾ ਮੈਡੀਕਲ ਕਾਲਜ ਵਿਖੇ 240, ਫਰੀਦਕੋਟ ਅਤੇ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ 100-100, ਜਲਾਲਾਬਾਦ ਅਤੇ ਬਠਿੰਡਾ ਵਿਖੇ 50-50 ਬੈਡ ਪੱਕੇ ਤੌਰ ਤੇ ਸਥਾਪਤ ਕੀਤੇ ਜਾ ਰਹੇ ਹਨ ।

ਇਸ ਦੇ ਨਾਲ ਨਾਲ ਮੁਹਾਲੀ ਹਸਪਤਾਲ ਅਤੇ ਬਠਿੰਡਾ ਰਿਫਾਨਿਰੀ ਵਿਖੇ 100-100, ਤਰਨਤਾਰਨ ਅਤੇ ਗੁਰਦਾਸਪੁਰ ਹਸਪਤਾਲ ਵਿਖੇ 25- 25 ਬੈਡ ਆਰਜੀ ਤੌਰ ਤੇ ਕੋਰੋਨਾ ਮਰੀਜ਼ਾਂ ਲਈ ਲਗਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੇ ਨਿਵਾਸ ਅਸਥਾਨ ਵਿਖੇ ਕਰੋਨਾ ਦੀ ਰੀਵਿਊ ਮੀਟਿੰਗ ਕਰਨ ਉਪਰੰਤ ਕੀਤਾ।

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਮੈਡਮ ਕੋਮਲ ਮਿੱਤਲ, ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਰਾਜੀਵ ਦੇਵਗਨ ਅਤੇ ਸਿਵਲ ਸਰਜਨ ਡਾ: ਚਰਨਜੀਤ ਸਿੰਘ ਹਾਜਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਸੂਬੇ ਭਰ ਦੇ 7 ਸਰਕਾਰੀ ਹਸਪਤਾਲਾਂ ਵਿੱਚ ਹੁਣ ਤੱਕ 64 ਲੱਖ 24 ਹਜਾਰ 719 ਮਰੀਜਾਂ ਦੇ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ ਅੰਮ੍ਰਿਤਸਰ 1862744, ਪਟਿਆਲਾ 2051446, ਫਰੀਦਕੋਟ ਵਿਖੇ 1672016, ਲੁਧਿਆਣਾ 276962, ਜਲੰਧਰ 186609, ਐਫ:ਸੀ:ਐਲ ਮੁਹਾਲੀ ਵਿਖੇ 189923 ਅਤੇ ਪੀ:ਬੀ:ਟੀ ਮੁਹਾਲੀ ਵਿਖੇ 185019 ਟੈਸਟ ਕੀਤੇ ਗਏ ਹਨ ਅਤੇ ਹੁਣ ਤੱਕ 2 ਲੱਖ 79 ਹਜ਼ਾਰ 574 ਕਰੋਨਾ ਪਾਜਟਿਵ ਪਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਤਿੰਨ ਮੈਡੀਕਲ ਕਾਲਜਾਂ ਵਿੱਚ 17847 ਕਰੋਨਾ ਮਰੀਜ ਦਾਖਲ ਹੋਏ ਸਨ ਜਿੰਨਾਂ ਵਿੱਚੋਂ 13037 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਤਿੰਨ ਮੈਡੀਕਲ ਕਾਲਜਾਂ ਵਿੱਚ ਹੁਣ ਤੱਕ 3872 ਵਿਅਕਤੀਆਂ ਦੀ ਮੌਤ ਹੋਈ ਹੈ ਜਿੰਨਾਂ ਵਿੱਚ ਅੰਮ੍ਰਿਤਸਰ ਮੈਡੀਕਲ ਕਾਲਜ ਵਿੱਚ 1359, ਪਟਿਆਲਾ ਮੈਡੀਕਲ ਕਾਲਜ ਵਿੱਚ 1890 ਅਤੇ ਫਰੀਦਕੋਟ ਮੈਡੀਕਲ ਵਿੱਚ 623 ਵਿਅਕਤੀ ਹਨ।

ਮੀਟਿੰਗ ਉਪਰੰਤ ਸ੍ਰੀ ਸੋਨੀ ਵੱਲੋਂ ਹਾਲਗੇਟ ਤੋਂ ਲੈ ਕੇ ਲੋਹਗੜ੍ਹ ਗੇਟ ਤੱਕ ਸ਼ਹਿਰ ਦਾ ਦੌਰਾ ਕਰਕੇ ਲਾਕਡਾਊਨ ਦੀ ਸਥਿਤੀ ਦਾ ਜਾਇਜਾ ਲਿਆ ਗਿਆ। ਉਨ੍ਹਾਂ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਸ੍ਰੀ ਸੋਨੀ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ਕਰੋਨਾ ਦੇ ਮਰੀਜਾਂ ਦੀ ਗਿਣਤੀ ਥੋੜੀ ਘਟੀ ਹੈ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਲਾਕਡਾਊਨ ਦੌਰਾਨ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ, ਸਮੇਂ ਸਮੇਂ ਸਿਰ ਆਪਣੇ ਹੱਥ ਧੋਣਾ ਅਤੇ ਇਸ ਤੋ ਇਲਾਵਾ ਕਰੋਨਾ ਵੈਕਸੀਨ ਨੂੰ ਜਰੂਰ ਲਗਾਉਣ। ਸ੍ਰੀ ਸੋਨੀ ਨੇ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਲਾਕਡਾਊਨ ਦੀ ਪਾਲਣਾ ਲਈ ਇਕ ਦਿਨ ਖੱਬਾ ਅਤੇ ਇਕ ਦਿਨ ਸੱਜਾ ਪਾਸੇ ਦੀਆਂ ਦੁਕਾਨਾਂ ਖੋਲਣ ਦੀ ਆਗਿਆ ਦਿੱਤੀ ਗਈ ਹੈ ਅਤੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...