Saturday, April 20, 2024

ਵਾਹਿਗੁਰੂ

spot_img
spot_img

ਕਰਫ਼ਿਊ ਦੌਰਾਨ ਫ਼ੀਸ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ’ਤੇ ਕਾਰਵਾਈ ਸ਼ੁਰੂ, 6 ਸਕੂਲਾਂ ਨੂੰ ਨੋਟਿਸ ਜਾਰੀ

- Advertisement -

ਚੰਡੀਗੜ੍ਹ, 5 ਅਪ੍ਰੈਲ, 2020:
ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਰਫਿਊ ਦੌਰਾਨ ਮਾਪਿਆਂ ਤੋਂ ਫੀਸਾਂ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ‘ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਤੋਂ ਬਾਅਦ ਵੱਖ-ਵੱਖ ਜ਼ਿਲਿ੍ਹਆਂ ਦੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆਂ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਹਾਲਾਤ ਆਮ ਵਾਂਗ ਹੋਣ ਤੱਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਦਾਖ਼ਲਿਆਂ ਤੇ ਫੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪਰ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ।

ਉਨ੍ਹਾਂ ਕਿਹਾ ਕਿ ਅਜਿਹੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿਚ ਸੰਗਰੂਰ ਜ਼ਿਲ੍ਹੇ ਦਾ ਲਾ ਫਾਊਂਡੇਸ਼ਨ, ਪਟਿਆਲਾ ਜ਼ਿਲ੍ਹੇ ਦਾ ਭੁਪਿੰਦਰਾ ਰੋਡ ਸਥਿਤ ਡੀ.ਏ.ਵੀ. ਪਬਲਿਕ ਸਕੂਲ ਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ, ਲੁਧਿਆਣਾ ਸਥਿਤ ਦਿੱਲੀ ਪਬਲਿਕ ਸਕੂਲ, ਏਂਜਲਸ ਪੈਰਾਡਾਈਜ਼ ਸਕੂਲ ਅੰਮ੍ਰਿਤਸਰ ਅਤੇ ਫਰੀਦਕੋਟ ਜ਼ਿਲ੍ਹੇ ਦਾ ਮਾਉਂਟ ਲਿਟਰਾ ਜ਼ੀ ਸਕੂਲ ਸ਼ਾਮਲ ਹਨ।

ਸਿੱਖਿਆ ਮੰਤਰੀ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੇਕਰ ਭਵਿੱਖ ਵਿਚ ਕਿਸੇ ਸਕੂਲ ਵੱਲੋਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਜ਼ਿਲ੍ਹਾ ਮੈਜਿਸਟਰੇਟਾਂ ਰਾਹੀਂ ਪਹਿਲਾਂ ਸਕੂਲਾਂ ਨੂੰ ਬੰਦ ਕਰਵਾਇਆ ਜਾਵੇਗਾ ਅਤੇ ਬਾਅਦ ਵਿਚ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ।


ਇਸ ਨੂੰ ਵੀ ਪੜ੍ਹੋ:
ਪੰਜਾਬ ਸਰਕਾਰ ਵੱਲੋਂ ਕਰਫ਼ਿਊ ਦੌਰਾਨ ਫ਼ੀਸਾਂ ਮੰਗਣ ਵਾਲੇ 16 ਹੋਰ ਨਿੱਜੀ ਸਕੂਲਾਂ ਨੂੰ ਨੋਟਿਸ ਜਾਰੀ


ਕੈਬਨਿਟ ਮੰਤਰੀ ਨੇ ਦੱਸਿਆ ਕਿ 23 ਮਾਰਚ 2020 ਨੂੰ ਸਿੱਖਿਆ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕਰਕੇ ਸਾਰੇ ਸਕੂਲਾਂ ਨੂੰ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਸਾਰੀਆਂ ਗੈਰਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਅਤੇ ਹਾਲਾਤ ਸੁਧਰਨ ਉਪਰੰਤ ਫੀਸਾਂ ਫਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਉਪਲਬਧ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਰਾਹੀਂ ਹੀ ਲੌਕਡਾਊਨ ਲਾਗੂ ਰਹਿਣ ਤੱਕ ਕੋਈ ਜ਼ੁਰਮਾਨਾ ਜਾਂ ਲੇਟ ਫੀਸ ਲਗਾਉਣ ਤੋਂ ਮਨਾਹੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਹ ਹੁਕਮ ਜਾਰੀ ਕਰਨ ਤੋਂ ਬਾਅਦ ਉਨ੍ਹਾਂ ਖੁਦ ਵੀ ਮੀਡੀਆ ਅਤੇ ਹੋਰ ਵੱਖ-ਵੱਖ ਸਾਧਨਾਂ ਰਾਹੀਂ ਸਕੂਲਾਂ ਨੂੰ ਅਜਿਹਾ ਕਰਨ ਤੋਂ ਵਰਜਿਆ ਗਿਆ ਸੀ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨ੍ਹਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫੀਸ ਦੀ ਮੰਗ ਕੀਤੀ ਜਾਂਦੀ ਹੈ ਤਾਂ ਵਿਦਿਆਰਥੀ ਜਾਂ ਉਨ੍ਹਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨ੍ਹਾਂ ਨੂੰ ਈ-ਮੇਲ, vijayindersingla0gmail.com ‘ਤੇ ਭੇਜ ਸਕਦੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾਵਾਇਰਸ ਫੈਲਣ ਕਾਰਨ ਪੂਰੀ ਦੁਨੀਆ ‘ਤੇ ਕਾਰੋਬਾਰ ਪ੍ਰਭਾਵਿਤ ਹੋਏ ਹਨ ਜਿਸ ਕਾਰਨ ਪੰਜਾਬ ਵਿਚ ਵੀ ਮਾਪੇ ਕਰਫਿਊ ਦੌਰਾਨ ਆਨਲਾਈਨ ਬੈਂਕਿੰਗ ਜ਼ਰੀਏ ਵੀ ਫੀਸ ਨਹੀਂ ਭਰ ਸਕਦੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਵੀ ਮੁਸ਼ਕਿਲ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਅਤੇ ਸੂਬਾ ਵਾਸੀਆਂ ਨਾਲ ਖੜ੍ਹਨਾ ਚਾਹੀਦਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...