Tuesday, April 16, 2024

ਵਾਹਿਗੁਰੂ

spot_img
spot_img

ਕਰ ਵਿਭਾਗ ਵੱਲੋਂ 48 ਕਰੋੜ ਰੁਪਏ ਦੀ ਕਰ ਚੋਰੀ ਦੇ ਮਾਮਲੇ ਵਿੱਚ 4 ਗ੍ਰਿਫਤਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਜਨਵਰੀ, 2023:
ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਆਪਨਾਉਣ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਕਰ ਵਿਭਾਗ, ਪੰਜਾਬ ਦੇ ਜੀਐਸਟੀ ਵਿੰਗ ਨੇ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ 48 ਕਰੋੜ ਰੁਪਏ ਦੀ ਜੀਐਸਟੀ ਧੋਖਾਧੜੀ ਦੇ ਮਾਮਲੇ ਵਿੱਚ ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ।

ਇਹ ਵਿਅਕਤੀ ਕਥਿਤ ਤੌਰ ‘ਤੇ ਲੋਹੇ ਦੇ ਸਕਰੈਪ ਨਾਲ ਸਬੰਧਤ ਫਰਜ਼ੀ ਫਰਮਾਂ ਚਲਾ ਰਹੇ ਸਨ ਅਤੇ ਇੰਨ੍ਹਾ ਅਸਲ ਮਾਲ ਦੀ ਸਪਲਾਈ ਤੋਂ ਬਿਨਾਂ ਹੀ ਸਿਰਫ ਇਨਵਾਇਸ ਜਾਰੀ ਕਰਕੇ ਧੋਖੇ ਨਾਲ ਇਨਪੁਟ ਟੈਕਸ ਕ੍ਰੈਡਿਟ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾ ਦਾਅਵਾ ਕਰਨ ਲਈ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਪ੍ਰਾਪਤ ਕੀਤੀਆਂ ਹੋਈਆਂ ਸਨ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਕਜ ਕੁਮਾਰ ਉਰਫ਼ ਪੰਕਜ ਆਨੰਦ ਨੂੰ ਕਥਿਤ ਤੌਰ ‘ਤੇ ਮੈਸਰਜ਼ ਪੀਕੇ ਟਰੇਡਿੰਗ ਕੰਪਨੀ, ਮੈਸਰਜ਼ ਗਗਨ ਟਰੇਡਿੰਗ ਕੰਪਨੀ, ਮੈਸਰਜ਼ ਕ੍ਰਿਸ਼ ਟਰੇਡਿੰਗ ਕੰਪਨੀ, ਮੈਸਰਜ਼ ਬਾਲਾਜੀ ਟਰੇਡਿੰਗ ਕੰਪਨੀ, ਮੈਸਰਜ਼ ਕ੍ਰਿਸ਼ ਇੰਟਰਪ੍ਰਾਈਜਿਜ਼ ਅਤੇ ਮੈਸਰਜ਼ ਪੰਕਜ ਸਕ੍ਰੈਪ ਕੰਪਨੀ, ਰਵਿੰਦਰ ਸਿੰਘ ਨੂੰ ਮੈਸਰਜ਼ ਗੁਰੂ ਹਰਿਰਾਇ ਟਰੇਡਿੰਗ ਕੰਪਨੀ, ਗੁਰਵਿੰਦਰ ਸਿੰਘ ਨੂੰ ਮੈਸਰਜ਼ ਸ਼ਿਵ ਸ਼ਕਤੀ ਇੰਟਰਪ੍ਰਾਈਜ਼ਜ਼, ਅਤੇ ਅੰਮ੍ਰਿਤਪਾਲ ਸਿੰਘ ਨੂੰ ਕਥਿਤ ਤੌਰ ‘ਤੇ ਮੈਸਰਜ਼ ਨੌਰਥ ਵੋਗ ਚਲਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿਸ ਉਪਰੰਤ ਇੰਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਚਾਰੋਂ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਮੈਸਰਜ਼ ਪੀ.ਵੀ. ਇੰਟੀਰੀਅਰ ਡੇਕੋਰ, ਜਲੰਧਰ ਬਾਰੇ ਮੁਢਲੀ ਜਾਂਚ ਕੀਤੀ ਗਈ ਸੀ, ਜਿਸ ਤੋਂ ਜਾਂਚ ਨੂੰ ਅੱਗੇ ਵਧਾਉਂਦਿਆਂ ਮੈਸਰਜ਼ ਦਸਮੇਸ਼ ਟਰੇਡਿੰਗ ਕੰਪਨੀ, ਜਲੰਧਰ, ਮੈਸਰਜ਼ ਗੁਰ ਹਰਿਰਾਇ ਟਰੇਡਿੰਗ ਕੰਪਨੀ, ਜਲੰਧਰ, ਕ੍ਰਿਸ਼ ਟਰੇਡਿੰਗ ਕੰਪਨੀ, ਜਲੰਧਰ, ਮੈਸਰਜ਼ ਸ਼ਿਵ ਸ਼ਕਤੀ ਐਂਟਰਪ੍ਰਾਈਜ਼, ਜਲੰਧਰ, ਮੈਸਰਜ਼ ਬਾਲਾਜੀ ਟਰੇਡਿੰਗ ਕੰਪਨੀ, ਮੈਸਰਜ਼ ਪੰਕਜ ਸਕ੍ਰੈਪ ਕੰਪਨੀ, ਜਲੰਧਰ, ਗਗਨ ਟ੍ਰੇਡਿੰਗ ਕੰਪਨੀ ਅਤੇ ਮੈਸਰਜ਼ ਨਾਰਥ ਵੋਗ ਕੰਪਨੀ, ਜਲੰਧਰ ਦੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਫਰਮਾਂ ਜਾਅਲੀ ਗੈਰ-ਕਾਰਜਸ਼ੀਲ ਫਰਮਾਂ ਦੇ ਗਠਜੋੜ ਵਿੱਚ ਸ਼ਾਮਲ ਸਨ, ਜਿਨ੍ਹਾਂ ਨੇ ਧੋਖਾਧੜੀ ਨਾਲ ਆਈ.ਟੀ.ਸੀ ਦਾ ਲਾਭ ਉਠਾਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਵਿਅਕਤੀ ਸਿਰਫ ਲੋਹੇ ਅਤੇ ਪਲਾਸਟਿਕ ਦੇ ਸਕਰੈਪ ਦਾ ਵਪਾਰ ਦਿਖਾ ਰਹੇ ਸਨ ਅਤੇ ਇਸ ਦੇ ਬਦਲੇ ਉਹ ਸਕੂਟਰਾਂ, ਮੋਟਰਸਾਈਕਲਾਂ, ਕਾਰਾਂ, ਵੈਨਾਂ, ਟਰੈਕਟਰਾਂ ਅਤੇ ਬਿਨਾਂ ਰਿਕਾਰਡ ਵਾਲੇ ਫਰਜੀ ਵਾਹਨਾਂ ਲਈ ਜਾਅਲੀ ਇਨਵਾਇਸ ਅਤੇ ਜਾਅਲੀ ਈ-ਵੇਅ ਬਿੱਲ ਤਿਆਰ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਜਾਅਲੀ ਆਈ.ਟੀ.ਸੀ. ਬਣਾ ਕੇ, ਇਹ ਵਿਅਕਤੀ ਉਸੇ ਬੋਗਸ ਆਈ.ਟੀ.ਸੀ ਨੂੰ ਅੰਤਮ ਕਰਦਾਤਾ ਦੀ ਜਗ੍ਹਾ ਉਨ੍ਹਾਂ ਨੂੰ ਮੁਹੱਈਆ ਕਰਵਾ ਰਹੇ ਸਨ ਜੋ ਆਪਣੀਆਂ ਕਰ ਅਦਾਇਗੀਆਂ ਤੇ ਦੇਣਦਾਰੀਆਂ ਨੂੰ ਅਦਾ ਕਰਨ ਦੀ ਬਜਾਏ ਇਸ ਬੋਗਸ ਆਈ.ਟੀ.ਸੀ. ਨਾਲ ਐਡਜਸਟ ਕਰਵਾਕੇ ਸਰਕਾਰੀ ਖਜ਼ਾਨੇ ਦੀ ਚੋਰੀ ਕਰ ਰਹੇ ਸਨ।

ਬੁਲਾਰੇ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਵਿੱਤ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਤੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਕਮਿਸ਼ਨਰ ਸਟੇਟ ਟੈਕਸ (ਆਡਿਟ) ਸ੍ਰੀ ਰਵਨੀਤ ਖੁਰਾਣਾ ਅਤੇ ਵਧੀਕ ਕਮਿਸ਼ਨਰ ਸਟੇਟ ਟੈਕਸ-1 (ਇਨਵੈਸਟੀਗੇਸ਼ਨ) ਸ੍ਰੀ ਵਿਰਾਜ ਐਸ. ਤਿਡਕੇ ਦੀ ਨਿਗਰਾਨੀ ਹੇਠ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...