Thursday, April 25, 2024

ਵਾਹਿਗੁਰੂ

spot_img
spot_img

ਕਸ਼ਮੀਰੀ ਪੰਡਿਤਾਂ ਦਾ ਪਲਾਇਨ, ਸਿੱਖ ਪ੍ਰਿੰਸੀਪਲ ਦਾ ਕਤਲ ਸਹਿਣਯੋਗ ਨਹੀਂ, ਮੁਸਲਮਾਨ ਹਿੰਦੂਆਂ ਲਈ ਅੱਤਵਾਦ ਦਾ ਮੁਕਾਬਲਾ ਕਰਨ: ਸ਼ਾਹੀ ਇਮਾਮ ਪੰਜਾਬ

- Advertisement -

ਰਾਜਕੁਮਾਰ ਸ਼ਰਮਾ
ਲੁਧਿਆਣਾ, 14 ਅਕਤੂਬਰ, 2021 –
ਇਤਿਹਾਸਿਕ ਜਾਮਾ ਮਸਜਿਦ ਲੁਧਿਆਣਾ ’ਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀਂ ਨੇ ਕਿਹਾ ਕਿ ਬੀਤੇ ਦਿਨਾਂ ’ਚ ਕਸ਼ਮੀਰ ਤੋਂ ਕਈ ਪੰਡਿਤ ਪਰਿਵਾਰਾਂ ਦਾ ਅੱਤਵਾਦ ਦੀ ਵਜਾ ਨਾਲ ਪਲਾਇਨ ਦੇਸ਼ ਲਈ ਸ਼ਰਮ ਦੀ ਗੱਲ ਹੈ। ਕਸ਼ਮੀਰ ’ਚ ਸਿੱਖ ਪਿ੍ਰੰਸੀਪਲ ਸਹਿਤ ਹੋਰ ਲੋਕਾਂ ’ਤੇ ਅੱਤਵਾਦੀ ਹਮਲਾ ਸਹਿਨ ਨਹੀਂ ਕੀਤਾ ਜਾ ਸਕਦਾ।

ਇਸਦਾ ਹਰ ਸਮੇਂ ’ਤੇ ਜਵਾਬ ਦੇਣਾ ਹੋਵੇਗਾ। ਪੰਜਾਬ ਦੇ ਸ਼ਾਹੀ ਇਮਾਮ ਨੇ ਕਿਹਾ ਕਿ ਇਸ ’ਚ ਕਸ਼ਮੀਰ ਦੀਆਂ ਮਸਜਿਦਾਂ ਤੋਂ ਆਪਣੇ ਹਮਵਤਨ ਹਿੰਦੂ ਭਰਾਵਾਂ ਦੇ ਹੱਕ ’ਚ ਕੀਤੇ ਜਾ ਰਹੇ ਐਲਾਨ ਚੰਗੇ ਹਨ ਲੇਕਿਨ ਇਸਦੇ ਨਾਲ ਹੀ ਸਾਰੇ ਕਸ਼ਮੀਰੀਆਂ ਨੂੰ ਆਪਣੇ ਹਿੰਦੂ-ਸਿੱਖ ਗੁਵਾਂਢੀਆਂ ਲਈ ਅੱਤਵਾਦ ਦਾ ਮੁਕਾਬਲਾ ਕਰਨਾ ਹੋਵੇਗਾ।

ਸ਼ਾਹੀ ਇਮਾਮ ਪੰਜਾਬ ਨੇ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਸਾਨੰੂ ਸਾਰੀਆਂ ਨੂੰ ਅੱਤਵਾਦ ਦੇ ਖਿਲਾਫ ਇੱਕ-ਜੁੱਟ ਹੋਣਾ ਹੋਵੇਗਾ। ਇੱਕ ਸਵਾਲ ਦੇ ਜਵਾਬ ’ਚ ਸ਼ਾਹੀ ਇਮਾਮ ਪੰਜਾਬ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਸ਼ਮੀਰ ਦੀ ਸੱਮਸਿਆ ਨੂੰ ਲੈ ਕੇ ਬੁਰੀ ਤਰਾਂ ਫੇਲ ਹੋਈ ਹੈ।

ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਸ਼ਮੀਰ ਦੇ ਹਾਲਾਤ ਨੂੰ ਦਰੁਸਤ ਕਰਣ ਲਈ ਉੱਥੇ ਦੀਆਂ ਸਾਰੀਆਂ ਕੌਮਾਂ ਦੇ ਨਾਲ ਵਿਚਾਰ ਕਰ ਸੱਭ ਦਾ ਵਿਸ਼ਵਾਸ ਹਾਸਿਲ ਕਰੇ। ਸ਼ਾਹੀ ਇਮਾਮ ਪੰਜਾਬ ਨੇ ਕਿਹਾ ਕਿ ਕਸ਼ਮੀਰ ’ਚ ਹਿੰਦੂ-ਸਿੱਖ ਸਮੁਦਾਏ ਦਾ ਕਤਲ ਆਏ ਦਿਨ ਕਸ਼ਮੀਰੀ ਮੁਸਲਮਾਨਾਂ ਦੀਆਂ ਹੱਤਿਆਵਾਂ ਸਾਰੀਆਂ ਸਿਆਸੀ ਸਾਜਿਸ਼ਾਂ ਹਨ। ਸਾਨੂੰ ਸਾਰੀਆਂ ਨੂੰ ਮਿਲ ਕੇ ਇਹਨਾਂ ਸਾਜਿਸ਼ਾਂ ਨੂੰ ਬੇਨਕਾਬ ਕਰਨਾ ਹੋਵੇਗਾ।

ਉਨਾਂ ਕਿਹਾ ਕਿ ਲਹੂ-ਲਹੂ ਹੁੰਦਾ ਹੈ ਚਾਹੇ ਹਿੰਦੂ ਦਾ ਹੋਵੇ, ਸਿੱਖ ਦਾ ਜਾਂ ਮੁਸਲਮਾਨ ਦਾ। ਸ਼ਾਹੀ ਇਮਾਮ ਨੇ ਕਿਹਾ ਦੀ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਵਾਦੀ ਤੋਂ ਪਲਾਇਨ ਕਰਕੇ ਆਏ ਕਸ਼ਮੀਰੀ ਪੰਡਿਤਾਂ ਨੂੰ ਪੂਰੀ ਸੁਰੱਖਿਆ ਦੇ ਨਾਲ ਵਾਪਸ ਕਸ਼ਮੀਰ ’ਚ ਇਨਾਂ ਦੇ ਘਰਾਂ ’ਚ ਆਬਾਦ ਕਰੇ ਅਤੇ ਸਰਕਾਰ ਵੱਲੋਂ ਉਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ।

ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਅਸੀਂ ਦੇਸ਼ ’ਚ ਘੱਟ ਗਿਣਤੀਆਂ ਦੇ ਖਿਲਾਫ ਘਟੀਆ ਰਾਜਨੀਤੀ ਕਰਕੇ ਨਫਰਤ ਫੈਲਾ ਰਹੇ ਲੀਡਰ ਜੇਕਰ ਚੰਗਾ ਨਹੀਂ ਸੱਮਝਦੇ ਤਾਂ ਅਸੀਂ ਕਸ਼ਮੀਰ ’ਚ ਆਪਣੇ ਪੰਡਿਤ ਭਰਾਵਾਂ ’ਤੇ ਅੱਤਵਾਦੀ ਹਮਲਾ ਕਰਣ ਵਾਲੀਆਂ ਨੂੰ ਵੀ ਬਰਦਾਸ਼ਤ ਨਹੀਂ ਕਰਦੇ। ਇਸ ਦੇਸ਼ ’ਚ ਰਹਿਣ ਵਾਲੇ ਸਾਰੇ ਨਾਗਰਿਕ ਆਪਸ ’ਚ ਭਰਾਵਾਂ ਵਰਗੇ ਹਨ ਅਸੀ ਅੱਤਵਾਦ ਅਤੇ ਜ਼ੁਲਮ ਕਦੇ ਸਹਿਨ ਨਹੀਂ ਕਰਾਂਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...