Friday, April 19, 2024

ਵਾਹਿਗੁਰੂ

spot_img
spot_img

ਕਹਿਣ ਨੂੰ ਤਾਂ ਬਹੁਤ ਕੁਝ ਹੈ ਪਰ ਮੈਂ ਸਿਰਫ਼ ਇੰਨੀ ਗੱਲ ਕਹੂੰਗਾ.. .. ..: Gurdaas Maan

- Advertisement -

ਯੈੱਸ ਪੰਜਾਬ
ਚੰਡੀਗੜ੍ਹ, 8 ਦਸੰਬਰ, 2020:
ਸੋਮਵਾਰ ਨੂੰ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਿੰਘੂ ਬਾਰਡਰ ’ਤੇ ਬੈਠੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਪੁੱਜੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ, ਜਿਨ੍ਹਾਂ ਨੂੰ ਕਿਸਾਨ ਧਰਨੇ ਦੀ ਸਟੇਜ ਤੋਂ ਬੋਲਣ ਤੋਂ ਮਨ੍ਹਾਂ ਕਰ ਦਿੱਤਾ ਗਿਆ ਸੀ ਨੇ ਮੰਗਲਵਾਰ ਨੂੰ ਭਾਰਤ ਬੰਦ ਦੇ ਦਿਨ ਇਕ ਟਵੀਟ ਕਰਕੇ ਕਿਹਾ ਹੈ ਕਿ ‘ਕਹਿਣ ਨੂੰ ਤਾਂ ਬਹੁਤ ਕੁਝ ਹੈ ਪਰ ਮੈਂ ਸਿਰਫ਼ ਇੰਨੀ ਗੱਲ ਕਹੂੰਗਾ.. ..’

ਅੱਜ ਆਪਣੇ ਟਵਿੱਟਰ ਹੈਂਡਲ ਤੋਂ ਇਕ ਟਵੀਟ ਕਰਦਿਆਂ ਗੁਰਦਾਸ ਮਾਨ ਨੇ ਅੱਜ ਕਿਸਾਨ ਧਰਨੇ ਵਿੱਚ ਖਿੱਚੀ ਗਈ ਆਪਣੀ ਇਕ ਤਸਵੀਰ ਟਵੀਟ ਕਰਦਿਆਂ ਆਖ਼ਿਆ ਕਿ ‘ਕਹਿਣ ਨੂੰ ਤਾਂ ਬਹੁਤ ਕੁਝ ਹੈ ਪਰ ਮੈਂ ਸਿਰਫ਼ ਇੰਨੀ ਗੱਲ ਕਹੂੰਗਾ.. .. ਮੈਂ ਹਮੇਸ਼ਾ ਤੁਹਾਡੇ ਨਾਲ ਸੀ ਤੇ ਹਮੇਸ਼ਾ ਤੁਹਾਡੇ ਨਾਲ ਰਹਾਂਗਾ.. ..ਕਿਸਾਨ ਜ਼ਿੰਦਾਬਾਦ ਹੈ ਤੇ ਹਮੇਸ਼ਾ ਜ਼ਿੰਦਾਬਾਦ ਰਹੇਗਾ’।

ਯਾਦ ਰਹੇ ਕਿ ਮੰਗਲਵਾਰ ਸਿੰਘੂ ਬਾਰਡਰ ’ਤੇ ਲੱਗੇ ਧਰਨੇ ਦੌਰਾਨ ਲਗਾਈ ਸਟੇਜ ’ਤੇ ਉਨ੍ਹਾਂ ਦੇ ਬੋਲਣ ਬਾਰੇ ਪ੍ਰਸਤਾਵ ਆਉਣ ’ਤੇ ਹੀ ਲੋਕ ਭੜਕ ਗਏ ਅਤੇ ਕਿਸੇ ਵੀ ਤਰ੍ਹਾਂ ਉਨ੍ਹਾਂ ਨੂੰ ਸੁਨਣ ਤੋਂ ਇਨਕਾਰ ਕਰ ਦਿੱਤਾ। ਇਸ ਮਗਰੋਂ ਗੁਰਦਾਸ ਮਾਨ ਕੁਝ ਮਿਨਟ ਹੇਠਾਂ ਆਮ ਲੋਕਾਂ ਵਿੱਚ ਬੈਠੇ ਅਤੇ ਚਲੇ ਗਏ।

ਯਾਦ ਰਹੇ ਕਿ ਗੁਰਦਾਸ ਮਾਨ ਵੱਲੋਂ ਪੰਜਾਬ ਵਿੱਚ ਪੰਜਾਬੀ ਦੇ ਹੱਕ ਵਿੱਚ ਚਲਾਈ ਗਈ ਲਹਿਰ ਦੌਰਾਨ ਇਕ ਇੰਟਰਵੀਊ ਵਿੱਚ ਕੀਤੀਆਂ ਗਈਆਂ ਕੁਝ ਟਿੱਪਣੀਆਂ ਪੰਜਾਬੀਆਂ ਦੀ ਵੱਡੀ ਗਿਣਤੀ ਨੂੂੰ ਨਾਖੁਸ਼ਗਵਾਰ ਗੁਜ਼ਰੀਆਂ ਸਨ ਜਿਸ ਮਗਰੋਂ ਦੇਸ਼ ਵਿਦੇਸ਼ ਵਿੱਚ ਉਨ੍ਹਾਂ ਦਾ ਵਿਰੋਧ ਹੋਇਆ ਸੀ।

ਇਸੇ ਦੌਰਾਨ ਕੈਨੇਡਾ ਵਿੱਚ ਇਕ ਸ਼ੋਅ ਦੌਰਾਨ ਉਨ੍ਹਾਂ ਦਾ ਵਿਰੋਧ ਕਰਨ ਵਾਲੇ ਲੋਕਾਂ ਪ੍ਰਤੀ ਗੁਰਦਾਸ ਮਾਨ ਵੱਲੋਂ ਹਾਲ ਵਿੱਚ ਬੈਠੇ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਸਾਹਮਣੇ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਤਿੱਖੀ ਅਲੋਚਨਾ ਹੋਈ ਸੀ ਅਤੇ ਆਪਣੀ ਇਸ ਗੱਲ ’ਤੇ ਅਫ਼ਸੋਸ ਪ੍ਰਗਟਾਉਣ ਦੀ ਜਗ੍ਹਾ ਅੜੇ ਰਹੇ ਗੁਰਦਾਸ ਮਾਨ ਦਾ ਪੰਜਾਬੀਆਂ ਦੇ ਇਕ ਵੱਡੇ ਹਿੱਸੇ ਵੱਲੋਂ ਅਜੇ ਵੀ ਵਿਰੋਧ ਅਤੇ ਨਾਰਾਜ਼ਗੀ ਜਾਰੀ ਹੈ ਜਿਹੜੀ ਸੋਮਵਾਰ ਨੂੰ ਸਿੰਘੂ ਬਾਰਡਰ ’ਤੇ ਵੀ ਪ੍ਰਤੱਖ ਤੌਰ ’ਤੇ ਨਜ਼ਰ ਆਈ।

ਇਹ ਵੀ ਵਰਨਣਯੋਗ ਹੈ ਕਿ ਕਿਸਾਨ ਅੰਦੋਲਨ ਵਿੱਚ ਪੰਜਾਬ ਦੇ ਕਲਾਕਾਰ ਸ਼ੁਰੂ ਤੋਂ ਹੀ ਜੁੜੇ ਹੋਏ ਹਨ ਅਤੇ ਗੁਰਦਾਸ ਮਾਨ ਹੁਰਾਂ ਦਾ ਨਾਂਅ ਲੈ ਕੇ ਜਦ ਉਨ੍ਹਾਂ ਦੀ ਗੈਰ ਹਾਜ਼ਰੀ ਦਾ ਜ਼ਿਕਰ ਆਇਆ ਤਾਂ ਉਨ੍ਹਾਂ ਨੇ ਲੰਘੀ 3 ਦਸੰਬਰ ਨੂੰ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਿਸਾਨਾਂ ਦੇ ਸਮਰਥਨ ਦਾ ਐਲਾਨ ਕੀਤਾ ਸੀ ਅਤੇ ਇਹ ਵੀਡੀਓ ਪੋਸਟ ਕਰਦਿਆਂ ਵੀ ਉਨ੍ਹਾਂ ਨੇ ਇਸਦੀ ਕੈਪਸ਼ਨ ਕੁਝ ਇੰਜ ਲਿਖ਼ੀ ਸੀ, ‘ਗੱਲ ਪੂਰੀ ਜ਼ਰੂਰ ਸੁਣੀਉ, ਖ਼ਾਸ ਕਰਕੇ ਉਹ ਜੋ ਮੇਰੀ ਪੰਜਾਬੀਅਤ ਅਤੇ ਮੇਰੀ ਨੀਅਤ ਤੇ ਸ਼ੱਕ ਕਰਦੇ ਨੇ।’

Amit Shah ਇਨ ਐਕਸ਼ਨ: ਬੁੱਧਵਾਰ ਦੀ ਮੀਟਿੰਗ ਤੋਂ ਪਹਿਲਾਂ ਅੱਜ ਕਰਨਗੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...