Friday, March 29, 2024

ਵਾਹਿਗੁਰੂ

spot_img
spot_img

ਕਾਂਗਰਸ, ਅਕਾਲੀ ਦਲ ਅਤੇ ਲਿਪ ਛੱਡ ਕੇ ਸੈਂਕੜੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ ਹੋਏ ਦਰਜਨਾਂ ਆਗੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜੁਲਾਈ, 2021 –
ਪੰਜਾਬ ਦੇ ਪਟਿਆਲਾ, ਮੋਹਾਲੀ, ਗੁਰਦਾਸਪੁਰ ਅਤੇ ਜਲੰਧਰ ਜ਼ਿਲ੍ਹਿਆਂ ਤੋਂ ਕਾਂਗਰਸ ਪਾਰਟੀ, ਅਕਾਲੀ ਦਲ ਅਤੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਸਮੇਤ ਬਹੁਤ ਸਾਰੇ ਸਮਾਜਸੇਵੀ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸ਼ਾਮਲ ਹੋ ਗਏ।

ਜਿੰਨਾ ਦਾ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਐਸ.ਸੀ ਵਿੰਗ ਪੰਜਾਬ ਦੇ ਪ੍ਰਧਾਨ ਲਾਲ ਚੰਦ ਕਟਾਰੂਚੱਕ ਨੇ ਇੱਥੇ ਪਾਰਟੀ ਦੇ ਦਫ਼ਤਰ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਦਾ ਬੱਚਾ ਬੱਚਾ ਸੂਬੇ ਵਿੱਚ ਰਾਜਨੀਤਿਕ ਕ੍ਰਾਂਤੀ ਲਿਆਉਣ ਲਈ ਤਤਪਰ ਹੈ, ਕਿਉਂਕਿ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੇ ਦੇਸ਼ ਦੇ ਲੋਕਾਂ ਨੂੰ ਨਵੀਂ ਦਿਸ਼ਾ ਦਿਖਾਈ ਹੈ, ਉੱਥੇ ਵਾਰੀ ਬੰਨ੍ਹ ਕੇ ਪੰਜਾਬ ਨੂੰ ਲੁੱਟਣ ਵਾਲੇ ਕਾਂਗਰਸੀਆਂ ਅਤੇ ਬਾਦਲਾਂ ਤੋਂ ਹਰ ਵਰਗ ਅੱਕ ਅਤੇ ਥੱਕ ਚੁੱਕਿਆ ਹੈ।

ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਤੋਂ ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ, ਜ਼ਿਲ੍ਹਾ ਗੁਰਦਾਸਪੁਰ ਵਿੱਚੋਂ ਲੋਕ ਇਨਸਾਫ਼ ਪਾਰਟੀ ਦੇ ਵੱਡੀ ਗਿਣਤੀ ਮੌਜੂਦਾ ਅਤੇ ਸਾਬਕਾ ਅਹੁਦੇਦਾਰਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਜੁੜਨ ਨਾਲ ਇੱਥੇ ਲੋਕ ਇਨਸਾਫ਼ ਪਾਰਟੀ ਦਾ ਸੂਫ਼ੜਾ ਹੀ ਸਾਫ਼ ਹੋ ਗਿਆ ਹੈ।

ਜਿਨ੍ਹਾਂ ਵਿੱਚ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਹਰਜੋਤ ਸਿੰਘ, ਠੇਕੇਦਾਰ ਗੁਰਿੰਦਰ ਸਿੰਘ ਪੇਂਡੂ ਜ਼ਿਲ੍ਹਾ ਪ੍ਰਧਾਨ, ਐਡਵੋਕੇਟ ਗੁਰਜੋਤ ਸਿੰਘ ਇੰਚਾਰਜ ਲੀਗਲ ਸੈਲ, ਸਲਵਿੰਦਰ ਬਿੱਟੂ ਪ੍ਰਧਾਨ ਲੇਬਰ ਸੈਲ, ਬਾਬਾ ਜਰਨੈਲ ਸਿੰਘ, ਅਸ਼ੋਕ ਕੁਮਾਰ ਪ੍ਰਧਾਨ ਐਸ.ਸੀ ਵਿੰਗ, ਦਲਜਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ ਅਤੇ ਗੁਲਜ਼ਾਰ ਮਸੀਹ ਸ਼ਾਮਲ ਹਨ।

ਇਸੇ ਤਰਾਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪਠਾਨਕੋਟ ਤੋਂ ਸਾਬਕਾ ਉਪ ਜ਼ਿਲ੍ਹਾ ਪ੍ਰਧਾਨ ਵਿਜੈ ਕੁਮਾਰ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ ਹਨ।

ਇਹਨਾਂ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਆਗੂ ਸਰਬਜੀਤ ਸਿੰਘ ਸਿੱਧੂ, ਮਹਿਮਾ ਸਿੰਘ, ਗੁਰਮੀਤ ਸਿੰਘ ਬੰਗੜ, ਸਮਾਜਸੇਵੀ ਡਾ. ਜੋਗ ਸਿੰਘ ਭਾਟੀਆ, ਸਾਬਕਾ ਅਧਿਕਾਰੀ ਜਸਵਿੰਦਰ ਸਿੰਘ ਅਤੇ ਜ਼ਿਲ੍ਹਾ ਮੋਹਾਲੀ ਤੋਂ ਸਮਾਜਸੇਵੀ ਡਾ. ਪ੍ਰਵੇਸ਼ ਜੈਨ, ਵਿਜੈ ਕੁਮਾਰ ਵਰਮਾ, ਕਰਨਲ ਕਮਲ ਕਿਸ਼ੋਰ ਅਤੇ ਐਸ.ਸੀ ਫੈਡਰੇਸ਼ਨ ਦੇ ਪ੍ਰੈੱਸ ਸਕੱਤਰ ਹਰਮੀਤ ਸਿੰਘ ਛਿੱਬਰ ਸਮੇਤ ਜ਼ਿਲ੍ਹਾ ਜਲੰਧਰ ਤੋਂ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਦੇ ਆਗੂ ਪ੍ਰਵੇਸ਼ ਕੁਮਾਰ ਵੀ ਆਮ ਆਦਮੀ ਪਾਰਟੀ ਨੇ ਜੁੜੇ ਹਨ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਪੰਜਾਬ ਰਾਜਨੀਤਿਕ ਪਰਿਵਾਰ ਦੀ ਉਮੀਦ ਕਰ ਰਿਹਾ ਹੈ ਅਤੇ ਇਸੇ ਉਮੀਦ ਲਈ ਆਮ ਆਦਮੀ ਪਾਰਟੀ ਇੱਕੋ ਇੱਕ ਵਿਕਲਪ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਿਹੜੇ ਕੰਮ ਦਿੱਲੀ ਵਿੱਚ ਲੋਕਾਂ ਲਈ ਕੀਤੇ ਹਨ, ਅਜਿਹੇ ਕੰਮ ਦੂਜੀਆਂ ਪਾਰਟੀਆਂ ਦੀ ਸਰਕਾਰਾਂ ਨਹੀਂ ਕਰ ਸਕੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...