Thursday, April 25, 2024

ਵਾਹਿਗੁਰੂ

spot_img
spot_img

ਕਾਂਗਰਸ ਅਤੇ ਭਾਜਪਾ ਇਕ ਦੂਜੇ ਦੀ ‘ਬੀ’ ਪਾਰਟੀ ਵਾਂਗ ਕਰਦੀਆਂ ਹਨ ਕੰਮ, ਪੰਜਾਬ ਦੇ ਲੋਕ ‘ਆਪ’ ਨੂੰ ਜਿਤਾਉਣ ਲਈ ਤਿਆਰ: ਸਤਿੰਦਰ ਜੈਨ

- Advertisement -

ਯੈੱਸ ਪੰਜਾਬ
ਲੁਧਿਆਣਾ, 23 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਕਿਹਾ ਕਿ ਪੰਜਾਬ ਦੀ ਜਨਤਾ ‘ਆਪ’ ਨੂੰ ਪੂਰੇ ਬਹੁਮਤ ਨਾਲ ਜੇਤੂ ਬਣਾਉਣ ਲਈ ਦ੍ਰਿੜ ਸੰਕਲਪ ਹੈ। ਆਮ ਆਦਮੀ ਪਾਰਟੀ ਦਾ ਸੱਭਿਆਚਾਰ ਹੈ ਕਿ ਆਮ ਆਦਮੀ ਨੂੰ ਸਾਹਮਣੇ ਲਿਆਂਦਾ ਜਾਵੇ ਅਤੇ ਉਹ ਆਮ ਆਦਮੀ ਬਣ ਕੇ ਕੰਮ ਕਰੇ। ਅਜਿਹਾ ਦਿੱਲੀ ਵਿੱਚ ਕੀਤਾ ਹੈ ਅਤੇ ਹੁਣ ਪੰਜਾਬ ਵਿੱਚ ਵੀ ਕਰਾਂਗੇ। ਇਸੇ ਆਧਾਰ ’ਤੇ ‘ਆਪ’ ਨੇ ਦਾਖਾ ਵਿਧਾਨ ਸਭਾ ਹਲਕੇ ਲਈ ਕੇ.ਐਨ.ਐਸ. ਕੰਗ ਨੂੰ ਵਿਧਾਨ ਸਭਾ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਹੈ।

ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੂਰੇ ਪੰਜਾਬ ਵਿੱਚ ਉਦਯੋਗਾਂ ਦੀ ਹਾਲਤ ਚੰਗੀ ਨਹੀਂ ਹੈ, ਇੱਥੋਂ ਦਾ ਪੂਰਾ ਉਦਯੋਗ ਕਾਫੀ ਪਿਛੜ ਗਿਆ ਹੈ ਅਤੇ ਪੰਜਾਬ ਦੇ ਉਦਯੋਗ ਨੂੰ ਅੱਜ ਜਿੱਥੇ ਹੋਣਾ ਚਾਹੀਦਾ ਸੀ , ਉਥੇ ਨਹੀਂ ਹੈ।

ਉਨ੍ਹਾਂ ਕਿਹਾ ਕਿ ਅਸੀ ਇੱਥੋਂ ਦੇ ਉਦਯੋਗ ਨੂੰ ਤੰਗ ਨਹੀਂ ਕਰਾਂਗੇ। ਹੁਣ ਤੱਕ ਪੰਜਾਬ ਦੀਆਂ ਸਰਕਾਰਾਂ ਇੱਥੇ ਦੇ ਉਦਯੋਗ ਨੂੰ ਉਤਸਾਹਤ ਕਰਨ ਦੀ ਬਜਾਏ ਤੰਗ ਜ਼ਿਆਦਾ ਕਰਦੀਆਂ ਹਨ। ਅਜਿਹੇ ਵਿੱਚ ਪੰਜਾਬ ਦੇ ਲੋਕ ਦੂਜੇ ਰਾਜਾਂ ਵਿੱਚ ਜਾ ਰਹੇ ਹਨ ਅਤੇ ਉਥੇ ਜਾ ਕੇ ਉਦਯੋਗ ਲਾ ਰਹੇ ਹਨ। ਉਹ ਅਜਿਹਾ ਮਹੌਲ ਪੈਦਾ ਕਰਨਗੇ ਕਿ ਇੱਥੋਂ ਦਾ ਉਦਯੋਗ ਬਿਨ੍ਹਾਂ ਕਿਸੇ ਡਰ- ਭੈਅ ਜਾਂ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਆਪਣਾ ਕੰਮ ਕਰ ਸਕੇਗਾ।

ਸਤਿੰਦਰ ਜੈਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸਿਹਤ ਸੇਵਾ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਜੈਨ ਨੇ ਦੱਸਿਆ ਕਿ ਉਹ ਖੁਦ ਪੰਜਾਬ ਦੇ ਮੁੱਖ ਮੰਤਰੀ ਦੇ ਹਲਕੇ ਚਮਕੌਰ ਸਾਹਿਬ ਵਿੱਚ ਗਏ ਸਨ ਅਤੇ ਉਥੇ ਪ੍ਰਾਪਤ ਸਿਹਤ ਸੇਵਾਵਾਂ ਦੇਖ ਕੇ ਦੰਗ ਰਹਿ ਗਏ ਸਨ। ਇਸ ਵਿੱਚ ਬਹੁਤ ਜ਼ਿਆਦਾ ਸੁਧਾਰ ਦੀ ਲੋੜ ਹੈ।

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਇੱਥੇ ਹਰ ਪਿੰਡ ਵਿੱਚ ‘ਪਿੰਡ ਕਲੀਨਿਕ’ ਖੋਲ੍ਹੇ ਜਾਣਗੇ ਅਤੇ ਰਾਜ ਦੇ ਸਾਰੇ ਨਾਗਰਿਕਾਂ ਦੀ ਤੰਦਰੁਸਤੀ ਦੀ ਜ਼ਿੰਮੇਵਾਰੀ ਰਾਜ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਰਾਜ ਦੇ ਲੋਕਾਂ ਦੀ ਸਿਹਤ ਦਾ ਧਿਆਨ ਰੱਖੇ ਤਾਂ ਰਾਜ ਦਾ ਧਿਆਨ ਉਥੇ ਦੀ ਜਨਤਾ ਖੁਦ ਹੀ ਰੱਖ ਲਵੇਗੀ।

ਸਤਿੰਦਰ ਜੈਨ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਅਤੇ ਭਾਜਪਾ ਦੋਵੇਂ ‘ਆਪ’ ਨੂੰ ਇੱਕ ਦੂਜੇ ਦੀ ‘ਬੀ’ ਟੀਮ ਹੋਣ ਦੀ ਬਿਆਨਬਾਜੀ ਕਰ ਰਹੀਆਂ ਹਨ, ਜਦੋਂ ਕਿ ਸੱਚ ਇਹ ਹੈ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਹੀ ਇੱਕ- ਦੂਜੇ ਦੀਆਂ ‘ਬੀ’ ਪਾਰਟੀ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਵਿੱਚ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਬਾਕੀ ਸਾਰੀਆਂ ਪਾਰਟੀਆਂ ਅੰਦਰ ਖਾਤੇ ਇੱਕਜੁਟ ਹੋ ਕੇ ਯਤਨ ਕਰ ਰਹੀਆਂ ਹਨ, ਪਰ ਪੰਜਾਬ ਦੀ ਜਨਤਾ ਇਸ ਵਾਰ ਇਨਾਂ ਪਾਰਟੀਆਂ ਦੇ ਝਾਂਸੇ ਵਿੱਚ ਨਹੀਂ ਆਉਣ ਵਾਲੀ ਅਤੇ ਆਮ ਆਦਮੀ ਪਾਰਟੀ ਨੂੰ ਪੂਰੇ ਬਹੁਮਤ ਨਾਲ ਜੇਤੂ ਬਣਾ ਕੇ ਸਰਕਾਰ ਬਣਾਉਣ ਦਾ ਮੌਕਾ ਦੇਣ ਲਈ ਤਿਆਰ ਬੈਠੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...