Friday, April 26, 2024

ਵਾਹਿਗੁਰੂ

spot_img
spot_img

ਕਾਂਗਰਸ ਅਬਜ਼ਰਵਰ ਹਰਸ਼ਵਰਧਨ ਸਪਕਲ ਨੇ ਟਟੋਲੀ ਕਾਂਗਰਸ ਟਿਕਟ ਦੇ ਦਾਅਵੇਦਾਰਾਂ ਦੀ ਨਬਜ਼

- Advertisement -

ਦੀਪਕ ਗਰਗ
ਕੋਟਕਪੂਰਾ, 26 ਨਵੰਬਰ, 2021 –
ਹਰਸ਼ਵਰਧਨ ਸਪਕਲ ਜੋ ਆਲ ਇੰਡੀਆ ਕਾਂਗਰਸ ਕਮੇਟੀ ਦੇ ਰਾਸ਼ਟਰੀ ਸਕੱਤਰ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਹਨ। ਜੋ ਵੀਰਵਾਰ ਦੇਰ ਸ਼ਾਮ ਕੋਟਕਪੂਰਾ ਵਿਖੇ ਆਗਾਮੀ ਵਿਧਾਨਸਭਾ ਚੋਣਾਂ ਨੂੰ ਲੈਕੇ ਕਾਰਜਕਰਤਾਵਾਂ ਦੀ ਨਬਜ਼ ਟਰੈਕ ਲਈ ਅਬਜਰਬਰ ਬਣਕੇ ਆਏ ਸਨ। ਉਹ ਕਾਰਕਰਤਾਵਾਂ ਨਾਲ ਬੈਠਕ ਕਰਕੇ ਚਲੇ ਗਏ ਹਨ।

ਬੇਸ਼ਕ ਸਥਾਨਕ ਕਾਂਗਰਸੀ ਆਗੂਆਂ ਨੇ ਪੱਤਰਕਾਰਾਂ ਅੱਗੇ ਦਾਅਵਾ ਕੀਤਾ ਕਿ ਪਾਰਟੀ ਵਿੱਚ ਸਥਾਨਕ ਲੈਬਲ ਤੇ ਕੋਈ ਧੜੇਬੰਦੀ ਨਹੀਂ ਹੈ। ਕਾਰਜਕਤਾਵਾਂ ਵਿੱਚ ਮਤਭੇਦ ਹੋ ਸਕਦੇ ਹਨ, ਪਰ ਵਿਚਾਰਾਂ ਦਾ ਕੋਈ ਭੇਦ ਨਹੀਂ ਹੈ। ਸਾਰੇ ਕਾਂਗਰਸ ਪਾਰਟੀ ਲਈ ਕੰਮ ਕਰ ਰਹੇ ਹਨ। ਅਜਿਹੇ ‘ਚ ਸਾਰੇ ਕਾਰਜਕਰਤਾ ਆਉਣ ਵਾਲੀਆਂ ਚੋਣਾਂ 2022 ਲਈ ਕਮਰ ਕੱਸ ਚੁੱਕੇ ਹਨ ਅਤੇ ਪਾਰਟੀ ਜਿਸ ਨੂੰ ਵੀ ਟਿਕਟ ਦੇਵੇਗੀ, ਸਾਰੇ ਕਾਂਗਰਸੀ ਵਰਕਰ ਉਸ ਲਈ ਕੰਮ ਕਰਨਗੇ। ਤਾਂ ਜੋ ਉਹ ਸੀਟ ਜਿੱਤ ਕੇ ਪੰਜਾਬ ਵਿੱਚ ਕਾਂਗਰਸ ਦੀ ਪੂਰਨ ਬਹੁਮਤ ਵਾਲੀ ਸਰਕਾਰ ਬਣਾ ਸਕੀਏ।

ਕਿੰਤੂ ਇਹ ਗੁੱਟ ਬਾਜੀ ਲੁੱਕ ਨਹੀਂ ਸਕੀ, ਕਾਂਗਰਸੀ ਸੂਤਰਾਂ ਮੁਤਾਬਿਕ ਜਿਲਾ ਪ੍ਰਧਾਨ ਅਜੇਪਾਲ ਸੰਧੂ, ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਅਤੇ ਧੰਨਜੀਤ ਸਿੰਘ ਧਨੀ ਵਿਰਕ ਵਲੋਂ ਦਾਅਵੇਦਾਰੀ ਜਤਾਈ ਜਾ ਰਹੀ ਹੈ। ਹਾਲਾਂਕਿ ਵਿਧਾਨਸਭਾ ਹਲਕੇ ਤੋਂ ਬਾਹਰ ਦੇ ਦੋ ਹੋਰ ਚਰਚਿਤ ਦਾਅਵੇਦਾਰ ਇਸ ਮੌਕੇ ਹਾਜਿਰ ਨਹੀਂ ਦਿਖੇ।

ਸੂਤਰਾਂ ਮੁਤਾਬਿਕ ਕਾਂਗਰਸ ਦੇ ਚੋਣ ਅਬਜ਼ਰਵਰਾਂ ਵਲੋਂ ਵਧ ਰਹੀ ਧੜੇਬੰਦੀ ਨੂੰ ਖਤਮ ਕਰਨ ਲਈ ਰਣਨੀਤੀ ਵੀ ਘੜੀ ਜਾ ਰਹੀ ਹੈ। ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਵਧੀਆ ਪ੍ਰਦਰਸ਼ਨ ਕਰਕੇ ਚੋਣਾਂ ਜਿੱਤ ਕੇ ਸਰਕਾਰ ਬਣਾ ਸਕੇ।
ਅਬਜ਼ਰਵਰ ਦੀ ਰਾਇ ਇਹ ਵੀ ਤੈਅ ਕਰੇਗੀ ਕਿ ਕਿਹੜਾ ਉਮੀਦਵਾਰ ਕਿੰਨੇ ਡੂੰਘੇ ਪਾਣੀਆਂ ਵਿੱਚ ਹੈ। ਅੰਦਰੋਂ ਖਬਰਾਂ ਮਿਲੀਆਂ ਹਨ ਕਿ ਦਾਅਵੇਦਾਰਾਂ ਵਲੋਂ ਆਪੋ ਆਪਣੇ ਹੱਕ ਵਿੱਚ ਲਾਬਿੰਗ ਵੀ ਕੀਤੀ ਗਈ ਸੀ।

ਜਾਣਕਾਰੀ ਮੁਤਾਬਿਕ ਸਮੂਹ ਵਰਕਰਾਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਅਤੇ ਦਾਅਵੇਦਾਰਾਂ ਬਾਰੇ ਜਾਣਕਾਰੀ ਲਈ ਗਈ।

ਪਾਰਟੀ ਨੂੰ ਮਜ਼ਬੂਤ ਕਰਨ ਲਈ ਸੀਨੀਅਰ ਕਾਂਗਰਸੀ ਆਗੂਆਂ ਤੋਂ ਵੀ ਸੁਝਾਅ ਵੀ ਮੰਗੇ ਗਏ।

ਅਂਬਜ਼ਰਵਰ ਨੇ ਵਰਕਰਾਂ ਤੋਂ ਟਿਕਟਾਂ ਦੀ ਮੰਗ ਕਰਨ ਵਾਲੇ ਦਾਅਵੇਦਾਰਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਤਾਂ ਜੋ ਉਹ ਆਪਣੀ ਵਿਸਤ੍ਰਿਤ ਰਿਪੋਰਟ ਸੂਬਾ ਇੰਚਾਰਜ ਨੂੰ ਸੌਂਪ ਸਕਣ।

ਮੰਨਿਆ ਜਾ ਰਿਹਾ ਹੈ ਕਿ ਦਸੰਬਰ ਦੇ ਅੰਤ ਤੱਕ ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ 2022 ਚੋਣਾਂ ਲਈ ਕਾਂਗਰਸ ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਵੇਗੀ। ਤਾਂ ਜੋ ਉਮੀਦਵਾਰ ਆਪੋ ਆਪਣੇ ਵਿਧਾਨ ਸਭਾ ਖੇਤਰ ਵਿੱਚ ਸਖ਼ਤ ਮਿਹਨਤ ਕਰ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...