Saturday, April 27, 2024

ਵਾਹਿਗੁਰੂ

spot_img
spot_img

ਕਾਂਗਰਸ ਆਗੂ ਨੇ ਕੀਤੀ ਖੁਦਕੁਸ਼ੀ; ਕਿਹਾ ਪਾਰਟੀ ਨੇ ਨਹੀਂ ਫ਼ੜੀ ਬਾਂਹ, ਘਰ ਪੁੱਜੇ ਸਿੱਧੂ ਨੇ ਕੀਤਾ ਅਹਿਮ ਐਲਾਨ

- Advertisement -

ਯੈੱਸ ਪੰਜਾਬ
ਮੁੱਲਾਂਪੁਰ ਦਾਖ਼ਾ, 29 ਜੁਲਾਈ, 2021:
ਹਲਕਾ ਦਾਖ਼ਾ ਦੇ ਸੀਨੀਅਰ ਅਤੇ ਸਰਗਰਮ ਕਾਂਗਰਸ ਆਗੂ ਅਤੇ ਕਾਂਗਰਸ ਸਪੋਰਟਸ ਐਂਡ ਕਲਚਰਲ ਸੈੱਲ ਦੇ ਪ੍ਰਧਾਨ ਸ: ਦਲਜੀਤ ਸਿੰਘ ਹੈਪੀ ਬਾਜਵਾ ਨੇ ਅੱਜ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ।

49 ਸਾਲਾ ਹੈਪੀ ਬਾਜਵਾ ਪੁੱਤਰ ਸਵਰਗੀ ਕੁਲਵੰਤ ਸਿੰਘ ਵਾਸੀ ਪਿੰਡ ਜਾਂਗਪੁਰ ਨੇ ਅੱਜ ਦੁਪਹਿਰ ਆਪਣੇ ਟਰੈਕਟਰ ’ਤੇ ਲਾਗਲੇ ਪਿੰਡ ਹਿੱਸੋਵਾਲ ਜਾ ਕੇ ਕੋਈ ਜ਼ਹਿਰੀਲਾ ਪਦਾਰਥ ਖ਼ਾ ਕੇ ਖੁਦਕੁਸ਼ੀ ਕਰ ਲਈ।

ਆਪਣੀ ਇਕ ਆਡੀਓ ਕਲਿੱਪ ਸੋਸ਼ਲ ਮੀਡੀਆ ’ਤੇ ਜਾਰੀ ਕਰਦਿਆਂ ਸ:ਬਾਜਵਾ ਨੇ ਆਪਣੇ ਪਿੰਡ ਦੇ ਹੀ ਕੁਝ ਵਿਅਕਤੀਆਂ ’ਤੇ ਉਸ ਨਾਲ ਧੱਕਾ ਕਰਨ ਦਾ ਦੋਸ਼ ਲਾਉਂਦਿਆਂ ਇਹ ਵੀ ਆਖ਼ਿਆ ਕਿ ਇਹ ਮਸਲਾ ਪਾਰਟੀ ਦੇ ਧਿਆਨ ਵਿੱਚ ਲਿਆਂਦੇ ਜਾਣ ਦੇ ਬਾਵਜੂਦ ਪਾਰਟੀ ਨੇ ਉਸਦੀ ਬਾਂਹ ਨਹੀਂ ਫ਼ੜੀ।

ਉਨ੍ਹਾਂ ਨੇ ਆਪਣੀ ਆਡੀਓ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਉਹ ਉਹਨਾਂ ਦੇ ਮਗਰੋਂ ਉਹਨਾਂ ਦੇ ਪਰਿਵਾਰ ਦੀ ਬਾਂਹ ਫ਼ੜਨ ਕਿਉਂਕਿ ਕਾਂਗਰਸ ਆਗੂਆਂ ਅਤੇ ਵਰਕਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਜ਼ਿੰਦਗੀ ਦੇ 30 ਸਾਲ ਕਾਂਗਰਸ ਪਾਰਟੀ ਨੂੰ ਦਿੱਤੇ ਹਨ ਅਤੇ ਖਾੜਕੂਵਾਦ ਸਮੇਂ ਵੀ ਨਿੱਡਰ ਹੋ ਕੇ ਪਾਰਟੀ ਲਈ ਸਖ਼ਤ ਮਿਹਨਤ ਕੀਤੀ ਸੀ।

ਆਪਣੀ ਆਡੀਓ ਵਿੱਚ ਸ:ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪਿੰਡ ਵਿੱਚ ਇਕ ਪਲਾਟ ਖ਼ਰੀਦਿਆ ਸੀ ਜਿਸ ਦੀ ਰਜਿਸਟਰੀ ਵੀ ਉਨ੍ਹਾਂ ਦੇ ਨਾਂਅ ਹੋ ਗਈ ਸੀ ਪਰ ਇਸ ਸੰਬੰਧ ਵਿੱਚ ਉਨ੍ਹਾਂ ਦਾ ਇਸ ਪਲਾਟ ਬਾਰੇ ਪਿੰਡ ਦੇ ਹੀ ਇਕ ਹੋਰ ਵਿਅਕਤੀ ਨਾਲ ਵਿਵਾਦ ਸ਼ੁਰੂ ਹੋ ਗਿਆ। ਇਸ ਸੰਬੰਧ ਵਿੱਚ ਉਹਨਾਂ ਦੇ ਦੱਸਣ ਅਨੁਸਾਰ ਉਹਨਾਂ ਦੀ ਮੌਤ ਦੇ ਜ਼ਿੰਮੇਵਾਰ ਪ੍ਰੀਤਮ ਸਿੰਘ ਪੁੱਤਰ ਹਰਚੰਦ ਸਿੰਘ, ਬਲਜਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਅਤੇ ਮਹਿੰਦਰ ਸਿੰਘ ਬਾਬੂ ਪੰਚ ਪੁੱਤਰ ਲੱਛਮਣ ਸਿੰਘ ਹਨ ਅਤੇ ਇਹ ਲੋਕ ਮੇਰੇ ਖਿਲਾਫ਼ ਝੂਠੀਆਂ ਗਵਾਹੀਆਂ ਦੇ ਕੇ ਆਏ ਹਨ।

ਇਸ ਸੰਬੰਧ ਵਿੱਚ ਥਾਣਾ ਦਾਖ਼ਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੈ।

ਇਸੇ ਦੌਰਾਨ ਇਹ ਖ਼ਬਰ ਮਿਲਣ ’ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੇ ਨਾਲ ਸ: ਬਾਜਵਾ ਦੇ ਘਰ ਪੁੱਜੇ। ਉਹਨਾਂ ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ: ਬਾਜਵਾ ਦੀ ਆਡੀਓ ਵਿੱਚ ਸਥਾਨਕ ਅਕਾਲੀ ਲੀਡਰਾਂ ਦੁਆਰਾ ਧੱਕੇਸ਼ਾਹੀ ਅਤੇ ਪ੍ਰਸ਼ਾਸ਼ਨਿਕ ਅਣਗਹਿਲੀ ਸਾਹਮਣੇ ਆਈ ਹੈ।

ਸ:ਸਿੱਧੂ ਨੇ ਪੁਲਿਸ ਨੂੰ ਫ਼ਟਕਾਰ ਲਗਾਉਂਦਆਂ ਹੈਪੀ ਬਾਜਵਾ ਵੱਲੋਂ ਆਡੀਓ ਵਿੱਹ ਦੱਸੇ ਗਏ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਮ੍ਰਿਤਕ ਆਗੂ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ। ਇਹ ਵੀ ਖ਼ਬਰ ਹੈ ਕਿ ਉਨ੍ਹਾਂ ਨੇ ਐਸ.ਐਸ.ਪੀ. ਨੂੰ ਇਸ ਮਾਮਲੇ ਵਿੱਚ ਤੁਰੰਤ ਅਤੇ ਸਖ਼ਤ ਕਾਰਵਾਈ ਲਈ ਕਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...