Thursday, March 28, 2024

ਵਾਹਿਗੁਰੂ

spot_img
spot_img

ਕਾਂਗਰਸ ਐਮ.ਪੀ. ਡਾ: ਅਮਰ ਸਿੰਘ ਐਨ.ਐਚ.ਏ.ਆਈ. ਚੇਅਰਮੈਨ ਸੁਖ਼ਬੀਰ ਸਿੰਘ ਨੂੰ ਮਿਲੇ, ਪੰਜਾਬ ਦੇ ਜ਼ਮੀਨ ਮਾਲਕਾਂ ਦੇ ਮੁੱਦੇ ਉਠਾਏ

- Advertisement -

ਯੈੱਸ ਪੰਜਾਬ
ਰਾਏਕੋਟ, 8 ਅਪ੍ਰੈਲ, 2021 –
ਡਾ. ਅਮਰ ਸਿੰਘ ਸੰਸਦ ਮੈਂਬਰ ਲੋਕ ਸਭਾ ਹਲਕਾ ਸ਼੍ਰੀ ਫਤਹਿਗੜ ਸਾਹਿਬ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ) ਦੇ ਚੇਅਰਮੈਨ ਸ੍ਰ ਸੁਖਬੀਰ ਸਿੰਘ (ਆਈ.ਏ.ਐੱਸ.) ਨਾਲ ਮੁਲਾਕਾਤ ਕੀਤੀ ਅਤੇ ਨਵੇਂ ਗਰੀਨਫੀਲਡ ਸਰਹਿੰਦ-ਮੁਹਾਲੀ ਅਤੇ ਲੁਧਿਆਣਾ – ਬਠਿੰਡਾ ਐਕਸਪ੍ਰੈਸ ਲਈ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਮਾਲਕ ਕਿਸਾਨਾਂ ਵੱਲੋਂ ਉਠਾਈਆਂ ਜਾ ਰਹੀਆਂ ਵੱਖ ਵੱਖ ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ।

ਨਵੀਂ ਦਿੱਲੀ ਵਿਖੇ ਹੋਈ ਮੀਟਿੰਗ ਦੌਰਾਨ ਵਿਚਾਰ ਵਟਾਂਦਰੇ ਵਿੱਚ ਵੱਖ-ਵੱਖ ਮੁੱਦਿਆਂ, ਜਿਵੇਂ ਕਿ ਢੁੱਕਵਾਂ ਮੁਆਵਜ਼ਾ, ਅੰਡਰਪਾਸ-ਸਰਵਿਸ ਸੜਕਾਂ ਦੀ ਪਹੁੰਚ ਅਤੇ ਐਕਸਪ੍ਰੈਸਵੇਅ ਕਾਰਨ ਵੰਡੇ ਜਾਣ ਵਾਲੇ ਖੇਤਾਂ ਲਈ ਨਿਰੰਤਰ ਸਿੰਜਾਈ ਸਪਲਾਈ ਨੂੰ ਯਕੀਨੀ ਬਣਾਉਣ ਬਾਰੇ ਚਰਚਾ ਕੀਤੀ ਗਈ।

ਡਾ. ਅਮਰ ਸਿੰਘ ਨੇ ਮੀਟਿੰਗ ਵਿੱਚ ਜ਼ੋਰ ਦੇ ਕੇ ਕਿਹਾ ਕਿ ਸਾਡੇ ਕਿਸਾਨਾਂ ਦੀ ਭਲਾਈ ਤੋਂ ਇਲਾਵਾ ਹੋਰ ਕੁੱਝ ਵੀ ਮਹੱਤਵਪੂਰਨ ਨਹੀਂ ਹੈ ਅਤੇ ਚੇਅਰਮੈਨ ਐਨ.ਐਚ.ਏ.ਆਈ ਨੂੰ ਬੇਨਤੀ ਕੀਤੀ ਗਈ ਹੈ ਕਿ ਜ਼ਿਮੀਂਦਾਰਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਸੀਨੀਅਰ ਅਧਿਕਾਰੀਆਂ ਦੁਆਰਾ ਹੱਲ ਕੀਤਾ ਜਾਵੇ।

ਚੇਅਰਮੈਨ ਐਨ ਐਚ ਏ ਆਈ ਨੇ ਸੰਸਦ ਮੈਂਬਰ ਨੂੰ ਭਰੋਸਾ ਦਿੱਤਾ ਕਿ ਜ਼ਿਮੀਂਦਾਰਾਂ ਵੱਲੋਂ ਉਠਾਏ ਮੁੱਦਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।

- Advertisement -

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ: ਗਰੇਵਾਲ

ਯੈੱਸ ਪੰਜਾਬ ਚੰਡੀਗੜ੍ਹ 23 ਮਾਰਚ, 2024 ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...