ਯੈੱਸ ਪੰਜਾਬ
ਤਰਨ ਤਾਰਨ, 08 ਅਪ੍ਰੈਲ, 2021:
ਕੇਂਦਰ ਸਰਕਾਰ ਵੱਲੋਂ ਡੀ. ਏ. ਪੀ. ਖਾਦ ਦੇ ਰੇਟ ਵਧਾਏ ਜਾਣ ਦੀ ਨਿਖੇਧੀ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਫੈਸਲੇ ਕਰਕੇ ਦੇਸ਼ ਦੇ ਲੱਗਭੱਗ 60% ਲੋਕਾਂ ਨੂੰ ਰੋਜ਼ਗਾਰ ਦੇਣ ਵਾਲੀ ਖੇਤੀ ਨੂੰ ਖਤਮ ਕਰਨਾ ਚਾਹੁੰਦੀ ਹੈ।
ਉਹਨਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਕੰਮ ਕਰ ਰਹੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਹਿਲਾਂ ਹੀ ਕਿਸਾਨ ਵਿਰੋਧੀ ਬਿੱਲ ਪਾਸ ਕੀਤੇ ਗਏ ਹਨ।
ਉਹਨਾਂ ਕਿਹਾ ਹੁਣ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 100 ਰੁਪਏ ਨੂੰ ਪਹੁੰਚ ਚੁੱਕੀਆਂ ਹਨ ਅਤੇ ਖੇਤੀਬਾੜੀ ਪਹਿਲਾ ਹੀ ਘਾਟੇ ਵਾਲਾ ਸੌਦਾ ਬਣ ਕੇ ਰਹਿ ਗਿਆ ਹੈ।ਉਪਰੋਂ ਕੇਂਦਰ ਸਰਕਾਰ ਵੱਲੋਂ ਲਏ ਜਾ ਰਹੇ ਕਿਸਾਨ ਮਾਰੂ ਫੈਸਲੇ ਦੇਸ਼ ਦੀ ਕਿਸਾਨੀ ਨੂੰ ਖਤਮ ਕਰ ਦੇਣਗੇ।
ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਡੀ. ਏ. ਪੀ. ਖਾਦ ਦੇ ਰੇਟ ਵਧਾਏ ਜਾਣ ਦਾ ਮਸਲਾ ਸਬੰਧਿਤ ਮੰਤਰਾਲੇ ਅਤੇ ਦੇਸ਼ ਦੀ ਸੰਸਦ ਵਿੱਚ ਜ਼ੋਰਦਾਰ ਢੰਗ ਨਾਲ ਕਿਸਾਨਾਂ ਦੀ ਆਵਾਜ਼ ਬਣ ਕੇ ਉਠਾਉਣਗੇ।