Saturday, April 20, 2024

ਵਾਹਿਗੁਰੂ

spot_img
spot_img

ਕਾਂਗਰਸ ਐਸ.ਆਈ.ਟੀ. ਜਾਂਚ ਦਾ ਮੁੜ ਕਰ ਰਹੀ ਹੈ ਸਿਆਸੀਕਰਨ, ਕੈਪਟਨ ਦੀ ‘ਕਿਚਨ ਕੈਬਨਿਟ’ ਦੇ ਰਹੀ ਹਦਾਇਤਾਂ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਜੂਨ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਕੋਟਕਪੁਰਾ ਫਾੲਰਿੰਗ ਮਾਮਲੇ ਦੀ ਐਸ ਆਈ ਟੀ ਵੱਲੋਂ ਕੀਤੀ ਜਾ ਰਹੀ ਜਾਂਚ ਦਾ ਫਿਰ ਤੋਂ ਸਿਆਸੀਕਰਨ ਕਰ ਰਹੀ ਹੈ ਤੇ ਇਸੇ ਲਈ ਇਥੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ’ਤੇ ਪੁੱਛ ਗਿੱਛ ਵਾਸਤੇ ਇਕ ਅਣਅਧਿਕਾਰਤ ਬੰਦਾ ਭੇਜ ਦਿੱਤਾ।

ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਦਾਰ ਬਾਦਲ ਤੋਂ ਐਸ ਆਈ ਟੀ ਵੱਲੋਂ ਪੁੱਛ ਗਿੱਛ ਕਰਨ ਤੇ ਸਾਬਕਾ ਡਾਇਰੈਕਟਰ ਪ੍ਰੋਸੀਕਿਊਸ਼ਨ ਨੂੰ ਟੀਮ ਵਿਚ ਸ਼ਾਮਲ ਕਰਨ ਤੋਂ ਸੰਕੇਤ ਮਿਲਦਾ ਹੈਕਿ ਕਾਂਗਰਸ ਸਰਕਾਰ ਸਾਰੇ ਮਾਮਲੇ ਦਾ ਸਿਆਸੀਕਰਨ ਕਰ ਰਹੀ ਹੈ।

ਉਹਨਾਂ ਕਿਹਾ ਕਿ ਸੇਵਾ ਮੁਕਤ ਅਫਸਰ ਵਿਜੇ ਸਿੰਗਲਾ ਜੋ ਕਿਸੇ ਸਰਕਾਰੀ ਅਹੁਦੇ ’ਤੇ ਨਹੀਂ ਹੈ ਨੂੰ ਐਸ ਆਈ ਟੀ ਦਾ ਮੈਂਬਰ ਬਣਾ ਦਿੱਤਾ ਗਿਆ ਤੇ ਡੀ ਜੀ ਆਈ ਸੁਰਜੀਤ ਸਿੰਘ ਨੂੰ ਟਂਮ ਵਿਚੋਂ ਬਾਹਰ ਕੱਖ ਦਿੱਤਾ ਗਿਆ। ਉਹਨਾਂ ਕਿਾ ਕਿ ਇਕ ਸਾਬਕਾ ਡਾਇਰੈਕਟਰ ਪ੍ਰੋਸੀਕਿਊਸ਼ਨ ਐਸ ਆਈ ਟੀਮ ਦਾ ਮੈਂਬਰ ਕਿਵੇਂ ਬਣਾਇਆ ਜਾ ਸਕਦਾ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਐਸ ਆਈ ਟੀ ਮੁੱਖ ਮੰਤਰੀ ਦੇ ਸਲਾਹਕਾਰ ਬੀ ਆਈ ਐਸ ਚਹਿਲ ਸਮੇਤ ਉਹਨਾਂ ਦੀ ਕਿਚਨ ਕੈਬਨਿਟ ਦੀਆਂ ਹਦਾਇਤਾਂ ਅਨੁਸਾਰ ਕੰਮ ਕਰ ਰਹੀ ਹੈ।

ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਆਪਣੀ ਪਾਰਟੀ ਦੇ ਕਹੇ ਅਨੁਸਾਰ ਐਸ ਆਈ ਟੀ ਨਾਲ ਸਹਿਯੋਗ ਕੀਤਾ ਹੈ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਸਾਬਕਾ ਮੁੱਖ ਮੰਤਰੀਤ ੋਂ ਧਾਰਾ 307 ਤਹਿਤ ਦਰਜ ਹੋਏ ਇਰਾਦਾ ਕਤਲ ਦੇ ਕੇਸ ਸਬੰਧੀ ਪੁੱਛ ਗਿੱਛ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਕੋਟਕਪੁਰਾ ਫਾਇਰਿੰਗ ਵਿਚ ਇਕ ਵਿਅਕਤੀ ਜ਼ਖ਼ਮੀ ਹੋਇਆ ਸੀ ਤੇ ਇਹ ਫਾਇਰਿੰਗ ਐਸ ਡੀ ਐਮ ਦੇ ਹੁਕਮਾਂ ’ਤੇ ਹੋਈ ਸੀ ਜਿਸਨੇ ਗੋਲੀ ਚਲਾਉਣ ਦਾ ਹੁਕਮ ਦੇਣ ਤੋਂ ਪਹਿਲਾਂ ਲਾਠੀਚਾਰਜ ਕਰਨ ਤੇ ਜਲ ਤੋਪਾਂ ਦੀ ਵਰਤੋਂ ਕਰਨ ਵਾਸਤੇ ਕਿਹਾ ਸੀ। ਉਹਨਾਂ ਕਿਹਾ ਕਿ ਬਜਾਏ ਤਤਕਾਲੀ ਮੁੱਖ ਮੰਤਰੀ ਤੋਂ ਪੁੱਛ ਗਿੱਛ ਕਰਨ ਦੇ ਸਬੰਧਤ ਐਸ ਡੀ ਐਮ ਤੋਂ ਪੁੱਛ ਗਿੱਛ ਕੀਤੀ ਜਾਣੀ ਚਾਹੀਦੀ ਹੈ।

ਸਰਦਾਰ ਗਰੇਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਸਰਦਾਰ ਬਾਦਲ ਵੱਲੋਂ ਫਾਇਰਿੰਗ ਘਟਨਾ ਦੀ ਪਹਿਲੀ ਰਾਤ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਨਾਲ ਫੋਨ ’ਤੇ ਕੀਤੀ ਗੱਲਬਾਤ ਬਾਰੇ ਪੁੱਛ ਕੇ ਅਦਾਲਤ ਦੀ ਮਾਣਹਾਨੀ ਕਰ ਰਹੀ ਹੈ।

ਉਹਨਾਂ ਕਿਹਾ ਕਿ ਜਦੋਂ ਕੇਸ ਵਿਚ ਹਾਈ ਕੋਰਟ ਨੇ ਹੁਕਮ ਕੀਤਾ ਹੈ ਕਿ ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਨੁੰ ਫੋਨ ਕਰਨਾ ਬਿਲਕੁਲ ਉਹਨਾਂ ਦਾ ਅਧਿਕਾਰ ਸੀ ਤੇ ਉਹਨਾਂ ਸਹੀ ਕੀਤਾ ਸੀ ਤਾਂ ਫਿਰ ਐਸ ਆਈ ਟੀ ਉਹਨਾਂ ਤੋਂ ਇਸ ਮਾਮਲੇ ਵਿਚ ਵਾਰ ਵਾਰ ਸਵਾਲ ਕਿਉਂ ਕਰ ਰਹੀ ਹੈ।

ਅਕਾਲੀ ਆਗੂ ਨੇ ਐਸ ਆਈ ਟੀ ਦੇ ਮੁਖੀ ਐਲ ਕੇ ਯਾਦਵ ਨੁੰ ਰਾਤੋ ਰਾਤ ਏ ਡੀ ਜੀ ਪੀ ਬਣਾਏ ਜਾਣ ’ਤੇ ਵੀ ਸਵਾਲ ਕੀਤਾ ਤੇ ਕਿਹਾ ਕਿ ਉਹਨਾਂ ਨੂੰ ਐਸ ਆਈ ਟੀ ਦਾ ਮੁਖੀ ਲਗਾਇਆ ਜਾ ਸਕੇ, ਇਸ ਵਾਸਤੇ ਤਰੱਕੀ ਦਿੱਤੀ ਗਈ ਜਦੋਂ ਕਿ ਜਾਂਚ ਵਾਸਤੇ 2 ਏ ਡੀ ਜੀ ਪੀ ਪਹਿਲਾਂ ਹੀ ਮੌਜੂਦ ਸਨ।

ਇਸ ਦੌਰਾਨ ਪ੍ਰੋ. ਚੰਦੂਮਾਜਰਾ ਤੇ ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਮੁੱਖ ਮੰਤਰੀ ਤੇ ਉਹਨਾਂ ਦਾ ਟੋਲਾ ਉਸਤੇ ਤਰੀਕੇ ਪੁਲਿਸ ਫੋਰਸ ਦੀ ਦੁਰਵਰਤੋਂ ਕਰ ਰਿਹਾ ਹੈ ਜਿਸ ਤਰੀਕੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਕਾਲੀ ਦਲ ’ਤੇ ਹੱਲਾ ਬੋਲਿਆ ਸੀ।

ਉਹਨਾਂ ਕਿਹਾ ਕਿ ਹਾਈ ਕੋਰਟ ਨੇ ਸਾਬਕਾ ਪੁਲਿਸ ਅਫਸਰ ਨੂੰ ਜਾਅਲਸਾਜ਼ੀ ਕਰਨ ਅਤੇ ਸਿਆਸੀ ਤੌਰ ’ਤੇ ਪ੍ਰੇਰਿਤ ਤੇ ਗਲਤ ਜਾਂਚ ਕਰਨ ਦਾ ਦੋਸ਼ੀ ਠਹਿਰਾਇਆ ਸੀ। ਉਹਨਾਂ ਕਿਹਾ ਕਿ ਹਾਈ ਕੋਰਟ ਨੇ ਇਹ ਵੀ ਕਿਹਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਆਪਣੀ ਸੇਵਾ ਮੁਕਤੀ ਮਗਰੋਂ ਸਿਆਸਤ ਵਿਚ ਆਉਣ ਦਾ ਰਾਹ ਤਿਆਰ ਕਰ ਰਿਹਾ ਹੈ ਤੇ ਇਹ ਗੱਲ ਕੱਲ੍ਹ ਉਸਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਸਾਬਤ ਵੀ ਹੋ ਗਈ ਹੈ।

ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਾਈ ਕੋਰਟ ਵੱਲੋਂ ਦੋਸ਼ੀ ਕਰਾਰ ਦੇਣ ਦ ਬਾਵਜੂਦ ਕੁੰਵਰ ਵਿਜੇ ਪ੍ਰਤਾਪ ਸਿੰਘ ਖਿਲਾਫ ਕੇਸ ਦਰਜ ਕਰਨ ਦੀ ਥਾਂ ਉਸਨੁੰ ਅਗਾਉਂ ਪਹਿਲਾਂ ਹੀ ਸੇਵਾ ਮੁਕਤੀ ਲੈ ਲੈਣ ਦੀ ਆਗਿਆ ਦੇ ਕੇ ਸਾਬਤ ਕੀਤਾ ਹੈ ਕਿ ਅਕਾਲੀ ਦਲ ਨੁੰ ਬਦਨਾਮ ਕਰਨ ਦੀ ਸਾਜ਼ਿਸ਼ ਵਿਚ ਆਪ ਤੇ ਕਾਂਗਰਸ ਦੋਵੇਂ ਰਲੇ ਹੋਏ ਸਨ।

ਅਕਾਲੀ ਆਗੂਆਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਬੇਅਦਬੀ ਦੇ ਦੋਸ਼ੀਆਂ ਦੀ ਸ਼ਨਾਖ਼ਤ ਕਰ ਕੇ ਉਹਨਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਦ੍ਰਿੜ੍ਹ ਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਕੇਸਾਂ ਦੀ ਜਾਂਚ ਦੇ ਸਿਆਸੀਕਰਨ ਦਾ ਵਿਰੋਧ ਕਰੇਗਾ ਕਿਉਂਕਿ ਇਹ ਕੇਸ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...