Friday, March 29, 2024

ਵਾਹਿਗੁਰੂ

spot_img
spot_img

ਕਾਂਗਰਸ ਤੇ ਬਾਦਲ ਦਲ ਦੇ ਸਰਗਰਮ ਆਗੂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) `ਚ ਸ਼ਾਮਿਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜਨਵਰੀ, 2022 :
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਉਦੋਂ ਵੱਡਾ ਹੁਲਾਰਾ ਮਿਲਿਆ, ਜਦੋਂ ਕਾਂਗਰਸ ਅਤੇ ਬਾਦਲ ਦਲ ਦੇ ਸਰਗਰਮ ਆਗੂਆਂ ਵੱਲੋਂ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਦੋਆਬਾ ਖੇਤਰ ਦੇ ਸਿਰਕੱਢ ਆਗੂ ਸ: ਸੁਖਵਿੰਦਰ ਸਿੰਘ ਜੌਹਲ, ਸ: ਜਸਵੀਰ ਸਿੰਘ ਅਰਗੋਵਾਲ, ਸ: ਮੋਹਨ ਸਿੰਘ ਜੌਹਲ, ਸ: ਸੁਖਦੇਵ ਸਿੰਘ ਜੌਹਲ, ਸ: ਕੁਲਦੀਪ ਸਿੰਘ ਜੌਹਲ, ਸ: ਸੁਖਵੀਰ ਸਿੰਘ, ਸ਼੍ਰੀ ਪੁਨੀਤ ਅਰੋੜਾ ਨੂੰ ਰਸਮੀ ਤੌਰ `ਤੇ ਸ਼ਾਮਿਲ ਕਰਕੇ ਸਵਾਗਤ ਕੀਤਾ।

ਇਸ ਦੌਰਾਨ ਪਾਰਟੀ ਵਿੱਚ ਸ਼ਾਮਿਲ ਹੋਏ ਪੁਨੀਤ ਅਰੋੜਾ ਨੂੰ ਹੁਸਿ਼ਆਰਪੁਰ ਯੂਥ ਵਿੰਗ ਦਾ ਉੱਪ ਪ੍ਰਧਾਨ ਅਤੇ ਸੁਖਬੀਰ ਸਿੰਘ ਨੂੰ ਹਲਕਾ ਸ਼ਾਮ ਚੁਰਾਸੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ `ਤੇ ਸ: ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਸ: ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਅਤੇ ਵਰਕਰਾਂ ਦੇ ਸ਼ਾਮਿਲ ਹੋਣ ਨਾਲ ਦੋਆਬਾ ਖੇਤਰ ਵਿੱਚ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ।

ਇਸ ਦੌਰਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਹਰ ਦਿਨ ਸਮੁੱਚੇ ਪੰਜਾਬ ਵਿੱਚ ਵੱਖ-ਵੱਖ ਸਿਆਸੀ ਪਾਰਟੀ ਦੇ ਆਗੂ ਅਤੇ ਵਰਕਰ ਪਾਰਟੀ ਦਾ ਹਿੱਸਾ ਬਣ ਰਹੇ ਹਨ।

ਇਸੇ ਕੜੀ ਤਹਿਤ ਦੋਆਬਾ ਦੇ ਸਿਰਕੱਢ ਕਾਂਗਰਸੀ ਅਤੇ ਬਾਦਲ ਦਲ ਦੇ ਆਗੂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪਰਿਵਾਰ ਵਿੱਚ ਸ਼ਾਮਿਲ ਹੋਏ ਹਨ। ਇਸ ਦੌਰਾਨ ਪਾਰਟੀ ਵਿੱਚ ਸ਼ਾਮਿਲ ਹੋਏ ਉਪਰੋਕਤ ਆਗੂਆਂ ਅਤੇ ਵਰਕਰਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਅਹਿਦ ਲਿਆ।ਇਸ ਮੌਕੇ `ਤੇ ਪਾਰਟੀ ਦੇ ਜਨਰਲ ਸਕੱਤਰ ਸ: ਅਵਤਾਰ ਸਿੰਘ ਜੌਹਲ, ਜਿ਼ਲ੍ਹਾ ਪ੍ਰਧਾਨ ਹੁਸ਼ਿਆਰਪੁਰ ਸ: ਸਤਵਿੰਦਰਪਾਲ ਸਿੰਘ ਢੱਟ ਅਤੇ ਹੁਸ਼ਿਆਰਪੁਰ ਯੂਥ ਵਿੰਗ ਦੇ ਪ੍ਰਧਾਨ ਸ:ਮਨਪ੍ਰੀਤ ਸਿੰਘ ਸੈਣੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...