Friday, April 26, 2024

ਵਾਹਿਗੁਰੂ

spot_img
spot_img

ਕਾਂਗਰਸ ਦੇ ਘਟਨਾਕ੍ਰਮ ਨੇ ਸਾਬਿਤ ਕੀਤਾ ਕਿ ਪੰਜਾਬ ’ਤੇ ਥੋਪੇ ਜਾ ਰਹੇ ਹਨ ਦਿੱਲੀ ਦਰਬਾਰ ਦੇ ਫ਼ੈਸਲੇ: ਪਰਮਿੰਦਰ ਸਿੰਘ ਢੀਂਡਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਸਤੰਬਰ 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਾਂਗਰਸ ਵਿੱਚ ਪਿਛਲੇ ਲੰਮੇ ਸਮੇਂ ਤੋਂ ਕੁਰਸੀ ਲਈ ਚੱਲ ਰਹੇ ਕਾਟੋ-ਕਲੇਸ਼ ਅਤੇ ਹਾਲ ਹੀ ਵਿੱਚ ਅਚਾਨਕ ਸੂਬੇ ਦੇ ਮੁੱਖ ਮੰਤਰੀ ਦੇ ਬਦਲੇ ਜਾਣ ਮਗਰੋਂ ਸਰਕਾਰ ਵਿੱਚ ਜਾਰੀ ਉਥਲ-ਪੁਥਲ ਤੋਂ ਇੱਕ ਗੱਲ ਸਾਫ਼ ਹੋ ਗਈ ਹੈ ਕਿ ਜ਼ਮੀਨੀ ਹਕੀਕਤ ਤੋਂ ਸੱਖਣੇ ਦਿੱਲੀ ਦਰਬਾਰ ਦੇ ਫੈਸਲੇ ਹੀ ਪੰਜਾਬ `ਤੇ ਥੋਪੇ ਜਾ ਰਹੇ ਹਨ ਅਤੇ ਦਿੱਲੀ ਬੈਠੇ ਹੁਕਮਰਾਨ ਕਦੇ ਵੀ ਪੰਜਾਬ ਦਾ ਭਲਾ ਨਹੀ ਕਰ ਸਕਦੇ ਹਨ ਅਤੇ ਇਸ ਸਾਰੇ ਘਟਨਾਕ੍ਰਮ ਦੇ ਮੱਦੇਨਜ਼ਰ ਪੰਜਾਬ ਨੂੰ ਤੀਜੇ ਬਦਲ ਦੇ ਰੂਪ ਵਿੱਚ ਇੱਕ ਮਜਬੂਤ ਖੇਤਰੀ ਪਾਰਟੀ ਦੀ ਸਖ਼ਤ ਲੋੜ ਹੈ।

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਮੌਜੂਦਾ ਘਟਨਾਕ੍ਰਮ `ਤੇ ਆਪਣੀ ਪ੍ਰਤੀਕੀਰਿਆ ਦਿੰਦਿਆਂ ਸ: ਢੀਂਡਸਾ ਨੇ ਕਿਹਾ ਪੰਜਾਬ ਵਾਸੀਆਂ ਨੂੰ ਹੁਣ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਕਾਂਗਰਸ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਵੀ ਫੈਸਲਾ ਆਪਣੀ ਮਰਜੀ ਨਾਲ ਨਹੀ ਲੈ ਸਕਦੀ ਹੈ ਸਗੋਂ ਅਜਿਹੀ ਸਰਕਾਰ ਨੂੰ ਦਿੱਲੀ ਦਰਬਾਰ ਦੇ ਫੈਸਲਿਆਂ `ਤੇ ਨਿਰਭਰ ਰਹਿਣਾ ਪੈਂਦਾ ਹੈ।

ਸ: ਢੀਂਡਸਾ ਨੇ ਕਿਹਾ ਕਿ ਇੱਕਲੀ ਕਾਂਗਰਸ ਹੀ ਨਹੀ ਇਸਤੋਂ ਪਹਿਲਾਂ ਅਕਾਲੀ ਦਲ ਬਾਦਲ-ਭਾਜਪਾ ਗੱਠਜੋੜ ਵਾਲੀ ਸਰਕਾਰ ਨੂੰ ਵੀ ਭਾਜਪਾ ਦੇ ਇਸ਼ਾਰਿਆਂ `ਤੇ ਹੀ ਕੰਮ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਦੇ ਵਜ਼ੀਰ ਸੂਬੇ ਦੇ ਲੋਕਾਂ ਨੂੰ ਲਾਵਾਰਸ ਛੱਡ ਕੇ ਸਿਆਸੀ ਸਵਾਰਥ ਲਈ ਆਪਸ ਵਿੱਚ ਲੜ ਰਹੇ ਹਨ ਅਤੇ ਇਸ ਖਿੱਚੋਤਾਣ ਦਾ ਖਮਿਆਜ਼ਾ ਪੰਜਾਬ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹੁਣ ਤੱਕ ਦੀ ਸਰਗਰਮੀ ਵੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਉਹ ਖੁ਼ਦ ਆਪਣੇ ਫੈਸਲੇ ਲੈਣ ਵਿੱਚ ਅਸਮਰੱਥ ਹੀ ਨਹੀ ਬਲਕਿ ਉਹ ਹਾਈ ਕਮਾਨ ਅਤੇ ਨਵਜੋਤ ਸਿੰਘ ਸਿੱਧੂ ਦੇ ਮੁਤਾਬਿਕ ਹੀ ਚੱਲ ਰਹੇ ਪ੍ਰਤੀਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਕਾਂਗਰਸ ਪਾਰਟੀ ਦੇ ਮਨਸੂਬਿਆਂ ਨੂੰ ਭਲੀ-ਭਾਂਤ ਸਮਝ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਮੇਤ ਹਰੇਕ ਰਵਾਇਤੀ ਪਾਰਟੀ ਨੂੰ ਹਰਾ ਕੇ ਸਬਕ ਸਿਖਾਉਣਗੇ।

ਸ: ਢੀਂਡਸਾ ਨੇ ਪੰਜਾਬ ਦੇ ਮੌਜੂਦਾ ਰਾਜਨੀਤਕ ਹਾਲਾਤ ਨੂੰ ਸਨਮੁੱਖ ਰੱਖਦੇ ਹੋਏ ਪੰਜਾਬ ਦੀ ਬਿਹਤਰੀ ਲਈ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮਸਲਿਆਂ ਨੂੰ ਨੇੜੇ ਤੋਂ ਜਾਨਣ ਵਾਲੇ ਲੋਕਾਂ ਦੀ ਸਖਤ ਲੋੜ `ਤੇ ਜ਼ੋਰ ਦਿੱਤਾ ਅਤੇ ਕਿਹਾ ਇਕ ਮਜਬੂਤ ਖੇਤਰੀ ਪਾਰਟੀ ਹੀ ਸੂਬੇ ਵਿੱਚ ਬਿਹਤਰ ਬਦਲ ਦੇ ਸਕਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਕੋਲ ਸਮਰੱਥ ਅਤੇ ਤਜਰਬੇਕਾਰ ਲੀਡਰਸਿ਼ਪ ਮੌਜੂਦ ਹੈ ਅਤੇ ਪੰਜਾਬ ਦੇ ਕੱਦਾਵਰ ਲੀਡਰ ਪਾਰਟੀ ਦਾ ਅਹਿਮ ਹਿੱਸਾ ਹਨ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਭਵਿੱਖ ਵਿੱਚ ਇੱਕ ਮਜਬੂਤ ਖੇਤਰੀ ਪਾਰਟੀ ਵਜੋਂ ਪੰਜਾਬ ਦੀ ਸੇਵਾ ਲਈ ਤਤਪਰ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...