Thursday, March 28, 2024

ਵਾਹਿਗੁਰੂ

spot_img
spot_img

ਕਾਂਗਰਸ ਨੇਤਾ ਅਲਕਾ ਲਾਂਬਾ ਦਾ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਨਾਲ ਧੋਖਾ ਹੋਇਆ, ਹੁਣ ਪੰਜਾਬ ਨੂੰ ਬਚਾਉਣਾ ਹੋਵੇਗਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਦਸੰਬਰ, 2021 –
ਦਿੱਲੀ ਦੀ ਕਾਂਗਰਸ ਆਗੂ ਅਲਕਾ ਲਾਂਬਾ ਨੇ ਇੱਥੇ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਠੱਗ ਹੁਣ ਪੰਜਾਬ ਨੂੰ ਠੱਗਣ ਲਈ ਆ ਰਹੇ ਹਨ। ਦਿੱਲੀ ਨੂੰ ਧੋਖਾ ਦਿੱਤਾ ਗਿਆ ਹੈ, ਹੁਣ ਪੰਜਾਬ ਦੇ ਲੋਕਾਂ ਨੂੰ ਬਚਾਉਣਾ ਪਵੇਗਾ। ਕੇਜਰੀਵਾਲ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।

ਅਲਕਾ ਲਾਂਬਾ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਿਤਾਬ ‘ਸਵਰਾਜ’ ਦਿਖਾਉਂਦੇ ਹੋਏ ਉਨ੍ਹਾਂ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸਵਰਾਜ ਦੀ ਕਿਤਾਬ ਅੱਜ ਨਹੀਂ ਮਿਲੇਗੀ। ਲੋਕਪਾਲ ਦੀ ਗੱਲ ਕਰਦੇ ਸਨ ਪਰ ਦਿੱਲੀ ਵਿੱਚ ਲੋਕਾਯੁਕਤ ਦਾ ਅਹੁਦਾ ਖਾਲੀ ਹੈ। ‘ਆਪ’ ਆਗੂ ਰੋਜ਼ਗਾਰ ਮੇਲੇ ਲਾਉਣ ਦੀ ਗੱਲ ਕਰਦੇ ਸਨ, ਪਰ ਬੇਰੁਜ਼ਗਾਰੀ ਦੀ ਦਰ ਹੋਰ ਵਧ ਗਈ ਹੈ।

ਅਲਕਾ ਲਾਂਬਾ ਨੇ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਲੜਕੀਆਂ ਅਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਕੀਤੇ ਵਾਅਦੇ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਔਰਤਾਂ ਨੂੰ ਇੱਕ ਸਾਲ ਤੱਕ 1000 ਰੁਪਏ ਕਿਉਂ ਨਹੀਂ ਦਿੱਤੇ। ਜੇਕਰ 1 ਜਨਵਰੀ ਤੋਂ ਦਿੱਲੀ ਦੀਆਂ ਔਰਤਾਂ ਨੂੰ ਮਿਲ ਜਾਵੇ ਤਾਂ ਪੰਜਾਬ ਦੇ ਲੋਕ ‘ਆਪ’ ਨੂੰ ਵੋਟ ਦੇਣ।

ਦਿੱਲੀ ਦੀ ਕੇਜਰੀਵਾਲ ਸਰਕਾਰ ‘ਤੇ ਸਵਾਲ ਉਠਾਉਂਦੇ ਹੋਏ ਅਲਕਾ ਲਾਂਬਾ ਨੇ ਕਿਹਾ ਕਿ ਦਿੱਲੀ ‘ਚ ਔਰਤਾਂ ਖਿਲਾਫ ਅਪਰਾਧਾਂ ਦੇ ਮਾਮਲੇ ਵਧੇ ਹਨ। ਇਸ ਪਾਸੇ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਪਤਾ ਨਹੀਂ ਕਦੋਂ ਦਿੱਲੀ ਨੂੰ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਤੋਂ ਰਾਹਤ ਮਿਲੇਗੀ ਅਤੇ ਕੇਜਰੀਵਾਲ ਪੰਜਾਬ ਵਿਚ ਵਾਅਦੇ ਕਰ ਰਿਹਾ ਹੈ। ਅਲਕਾ ਲਾਂਬਾ ਨੇ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਨ।

ਅਲਕਾ ਲਾਂਬਾ ਨੇ ਕਿਹਾ ਕਿ ਬੇਅਦਬੀ ਕਾਂਡ ਅੱਜ ਪੰਜਾਬ ਵਿੱਚ ਇੱਕ ਵੱਡਾ ਸਵਾਲ ਹੈ ਅਤੇ ਪੰਜਾਬ ਸਰਕਾਰ ਦੋਸ਼ੀਆਂ ਨੂੰ ਫੜੇਗੀ। ਇਸ ਮਾਮਲੇ ਵਿੱਚ ਕੰਮ ਨਹੀਂ ਚੱਲਿਆ, ਇਸ ਲਈ ਪਾਰਟੀ ਨੇ ਕਾਂਗਰਸ ਸਰਕਾਰ ਦੀ ਲੀਡਰਸ਼ਿਪ ਬਦਲ ਦਿੱਤੀ। ਚਰਨਜੀਤ ਸਿੰਘ ਚੰਨੀ ਪੰਜਾਬ ਦੇ ਲੋਕਾਂ ਦਾ ਦਰਦ ਜਾਣਦਾ ਹੈ। ਚੰਨੀ ਅੱਜ ਮੁੱਖ ਮੰਤਰੀ ਹਨ ਅਤੇ ਉਹ ਚੋਣ ਦੀ ਅਗਵਾਈ ਕਰਨਗੇ। ਅੱਜ ਕਾਂਗਰਸ ਵਿੱਚ ਸ਼ਾਮਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੰਨ ਕਲਚਰ ਵਾਲੇ ਗੀਤ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ।

ਮੌਕੇ ‘ਤੇ ਮੌਜੂਦ ਪੰਜਾਬ ਦੇ ਸਿਹਤ ਮੰਤਰੀ ਵੇਰਕਾ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬੀ ਸਿੱਖੀ ਹੈ, ਇਸ ਲਈ ਉਹ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕਰਨਗੇ। ਉਹ ਖੁਦ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...