Thursday, April 25, 2024

ਵਾਹਿਗੁਰੂ

spot_img
spot_img

ਕਾਂਗਰਸ ਨੇ ਈ.ਡੀ. ਕੇਸ ਅਤੇ ਗ੍ਰਿਫ਼ਤਾਰੀ ਨੂੰ ਲਾਂਭੇ ਰੱਖ ਸੁਖ਼ਪਾਲ ਸਿੰਘ ਖ਼ਹਿਰਾ ਨੂੰ ਭੁਲੱਥ ਹਲਕੇ ਤੋਂ ਉਮੀਦਵਾਰ ਐਲਾਨਿਆ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 15 ਜਨਵਰੀ, 2022:
ਕਾਂਗਰਸ ਪਾਰਟੀ ਨੇ ਭੁਲੱਥ ਹਲਕੇ ਦੇ ਸਾਬਕਾ ਵਿਧਾਇਕ ਸ: ਸੁਖ਼ਪਾਲ ਸਿੰਘ ਖ਼ਹਿਰਾ ਨੂੰ ਇਕ ਵਾਰ ਫ਼ਿਰ ਇਸੇ ਹਲਕੇ ਤੋਂ ਉਮੀਦਵਾਰ ਬਣਾਇਆ ਹੈ।

ਇਸ ਐਲਾਨ ਤੋਂ ਸਪਸ਼ਟ ਹੈ ਕਿ ਪਾਰਟੀ ਸ: ਖ਼ਹਿਰਾ ਦੇ ਨਾਲ ਡਟ ਗਈ ਹੈ ਅਤੇ ਪਾਰਟੀ ਨੇ ਇਹ ਮੰਨ ਲਿਆ ਹੈ ਕਿ ਸ: ਖ਼ਹਿਰਾ ਵਿਰੁੱਧ ਈ.ਡੀ. ਵੱਲੋਂ ਦਰਜ ਕੇਸ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਰਾਜਸੀ ਬਦਲਾਖ਼ੋਰੀ ਦਾ ਮਾਮਲਾ ਹੈ।

ਈ.ਡੀ. ਉਨ੍ਹਾਂ ਦੇ ਖਿਲਾਫ਼ ‘ਮਨੀ ਲਾਂਡਰਿੰਗ’ ਦੇ ਮਾਮਲੇ ਦਾ ਹਵਾਲਾ ਦਿੰਦੀ ਹੈ ਪਰ ਸ: ਖ਼ਹਿਰਾ ਇਨ੍ਹਾਂ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਹਿੰਦੇ ਆ ਰਹੇ ਹਨ ਕਿ ਉਨ੍ਹਾਂ ਦੇ ਖਿਲਾਫ਼ ਬਦਲਾਖ਼ੋਰੀ ਦਾ ਇਹ ਮਾਮਲਾ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦਾ ਸਾਥ ਦੇਣ ਅਤੇ ਯੂ.ਏ.ਪੀ.ਏ. ਤਹਿਤ ਫ਼ੜੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਵੱਲੋਂ ਦਿੱਤੇ ਸਮਰਥਨ ਦਾ ਨਤੀਜਾ ਹੈ। ਉਨ੍ਹਾਂ ਦਾ ਇਹ ਵੀ ਦਾਅਵਾ ਹੈ ਕਿ ਈ.ਡੀ. ਵੱਲੋਂ ਪੇਸ਼ ਕੀਤੇ ਚਾਲਾਨ ਵਿੱਚ ਉਨ੍ਹਾਂ ਦੋਸ਼ਾਂ ਦਾ ਜ਼ਿਕਰ ਹੀ ਨਹੀਂ ਹੈ, ਜੋ ਉਨ੍ਹਾਂ ’ਤੇ ਪਹਿਲਾਂ ਲਗਾਏ ਜਾਂਦੇ ਰਹੇ ਹਨ।

ਜ਼ਿਕਰਯੋਗ ਹੈ ਕਿ ਈ.ਡੀ. ਨੇ ਉਨ੍ਹਾਂ ਖਿਲਾਫ਼ ਦਰਜ ਕੇਸ ਦੇ ਚੱਲਦਿਆਂ ਉਨ੍ਹਾਂ ਨੂੰ 11 ਨਵੰਬਰ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਸੀ ਜਦ ਉਹ ਚੰਡੀਗੜ੍ਹ ਸਥਿਤ ਈ.ਡੀ.ਦਫ਼ਤਰ ਵਿਖ਼ੇ ਜਾਂਚ ਵਿੱਚ ਸ਼ਾਮਲ ਹੋਣ ਲਈ ਗਏ ਸਨ। ਕੋਸ਼ਿਸ਼ਾਂ ਦੇ ਬਾਵਜੂਦ ਉਦੋਂ ਤੋਂ ਹੁਣ ਤਕ ਸ: ਖ਼ਹਿਰਾ ਦੀ ਜ਼ਮਾਨਤ ਨਹੀਂ ਹੋ ਸਕੀ ਹੈ।

1997 ਅਤੇ 2002 ਵਿੱਚ ਭੁਲੱਥ ਹਲਕੇ ਤੋਂ ਚੋਣ ਹਾਰਨ ਉਪਰੰਤ ਸ: ਖ਼ਹਿਰਾ 2007 ਵਿੱਚ ਕਾਂਗਰਸ ਟਿਕਟ ’ਤੇ ਭੁਲੱਥ ਤੋਂ ਚੋਣ ਜਿੱਤ ਕੇ ਪਹਿਲੀ ਵਾਰ ਵਿਧਾਇਕ ਬਣੇ ਸਨ। ਉਸ ਵੇਲੇ ਉਹਨਾਂ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਹਰਾਇਆ ਸੀ। 2017 ਵਿੱਚ ਇਕ ਵਾਰ ਫ਼ਿਰ ‘ਆਮ ਆਦਮੀ ਪਾਰਟੀ’ ਦੀ ਟਿਕਟ ’ਤੇ ਸ:ਖ਼ਹਿਰਾ ਵਿਧਾਇਕ ਚੁਣੇ ਗਏ ਅਤੇ ਵਿਰੋਧੀ ਧਿਰ ਦੇ ਨੇਤਾ ਵੀ ਬਣਾ ਦਿੱਤੇ ਗਏ ਪਰ 2018 ਵਿੱਚ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਜਿਸ ਮਗਰੋਂ ਸ: ਖ਼ਹਿਰਾ ਵੱਲੋਂ ਪੰਜਾਬ ਡੈਮੋਕਰੇਟਿਕ ਫਰੰਟ ਬਣਾਇਆ ਗਿਆ ਜਿਸ ਵਿੱਚ ਉਨ੍ਹਾਂ ਦੀ ਆਪਣੀ ਪਾਰਟੀ ਪੰਜਾਬ ਏਕਤਾ ਪਾਰਟੀ ਵੀ ਸ਼ਾਮਿਲ ਸੀ। ਉਨ੍ਹਾਂਨੇ ਖ਼ੁਦ ਬਠਿੰਡਾ ਪਾਰਲੀਮਾਨੀ ਹਲਕੇ ਤੋਂ ਚੋਣ ਲੜੀ ਪਰ ਨਾ ਕੇਵਲ ਉਹ ਆਪ ਹਾਰ ਗਏ ਸਗੋਂ ਫਰੰਟ ਵੀ ਕੋਈ ਚੰਗੀ ਕਾਰਗੁਜ਼ਾਰੀ ਨਹੀਂ ਵਿਖ਼ਾ ਸਕਿਆ।

ਇਸ ਮਗਰੋਂ ਸੁਖ਼ਪਾਲ ਖ਼ਹਿਰਾ 4 ਜੂਨ, 2021 ਨੂੰ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਆਪਣੇ ‘ਆਪ’ ਨਾਲ ਸੰਬੰਧਤ ਦੋ ਵਿਧਾਇਕ ਸਾਥੀਆਂ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਖ਼ਾਲਸਾ ਦੇ ਨਾਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।

ਸ: ਖ਼ਹਿਰਾ ਵੱਲੋਂ 25 ਅਪ੍ਰੈਲ 2019 ਨੂੰ ‘ਆਪ’ ਵਿਧਾਇਕ ਵਜੋਂ ਵਿਧਾਨ ਸਭਾ ਤੋਂ ਅਸਤੀਫ਼ਾ ਦਿੱਤਾ ਗਿਆ ਸੀ ਜੋ ਵਿਧਾਨ ਸਭਾ ਸਪੀਕਰ ਨੇ 20 ਅਕਤੂਬਰ 2021 ਨੂੰ ਮਨਜ਼ੂਰ ਕਰ ਲਿਆ ਅਤੇ ਉਹ ਸਾਬਕਾ ਵਿਧਾਇਕ ਹੋ ਗਏ।

ਆਪਣੀ ਗ੍ਰਿਫ਼ਤਾਰੀ ਮਗਰੋਂ ਸ: ਸੁਖ਼ਪਾਲ ਸਿੰਘ ਖ਼ਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਇਹ ਗਿਲਾ ਕੀਤਾ ਸੀ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਦੀ ਬਾਂਹ ਨਹੀਂ ਫ਼ੜੀ ਪਰ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਨਿਵਾਸ ਵਿਖ਼ੇ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਮਿਲੇ ਸਨ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ।

ਸ: ਖਹਿਰਾ ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੀ ਭੁਲੱਥ ਤੋਂ ਉਮੀਦਵਾਰ ਬੀਬੀ ਜਗੀਰ ਕੌਰ ਅਤੇ ‘ਆਮ ਆਦਮੀ ਪਾਰਟੀ’ ਦੇ ਰਾਣਾ ਰਣਜੀਤ ਸਿੰਘ ਸਣੇ ਕੁਝ ਹੋਰ ਉਮੀਦਵਾਰਾਂ ਨਾਲ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...