Thursday, April 25, 2024

ਵਾਹਿਗੁਰੂ

spot_img
spot_img

ਕਾਂਗਰਸ ਭਾਜਪਾ ਦੀ ਬੀ-ਟੀਮ ਵਜੋਂ ਕਰ ਰਹੀ ਕੰਮ; ‘ਆਪ’ ਨੇ ਵਿਧਾਨ ਸਭਾ ਵਿੱਚ ਹੰਗਾਮਾ ਕਰਨ ਲਈ ਕਾਂਗਰਸ ਦੀ ਕੀਤੀ ਕਰੜੀ ਅਲੋਚਨਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਸਤੰਬਰ, 2022:
ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਕਰਨ ਲਈ ਬੁਲਾਏ ਗਏ ਵਿਸੇਸ ਪੰਜਾਬ ਵਿਧਾਨ ਸਭਾ ਸੈਸਨ ‘ਚ ਹੰਗਾਮਾ ਕਰਨ ਲਈ ਕਾਂਗਰਸ ਪਾਰਟੀ ‘ਤੇ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਸਪੱਸਟ ਤੌਰ ‘ਤੇ ‘ਭਾਜਪਾ ਦੀ ਬੀ-ਟੀਮ‘ ਵਜੋਂ ਕੰਮ ਕਰ ਰਹੀ ਹੈ ਅਤੇ ਲੋਕਤੰਤਰ ਦੀ ਹੱਤਿਆ ‘ਚ ਕੋਈ ਕਸਰ ਨਹੀਂ ਛੱਡ ਰਹੀ।

ਮੰਗਲਵਾਰ ਨੂੰ ਕੈਬਨਿਟ ਮੰਤਰੀਆਂ ਇੰਦਰਬੀਰ ਸਿੰਘ ਨਿੱਝਰ ਅਤੇ ਹਰਭਜਨ ਸਿੰਘ ਈ.ਟੀ.ਓ. ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਕੋਲ ‘ਆਪ‘ ਸਰਕਾਰ ਵਿਰੁੱਧ ਕੋਈ ਮੁੱਦਾ ਹੈ ਅਤੇ ਇਸੇ ਕਰਕੇ ਉਨ੍ਹਾਂ ਨੇ ਅੱਜ ਵਿਧਾਨ ਸਭਾ ਸੈਸਨ ਦੀ ਕਾਰਵਾਈ ‘ਚ ਵੀ ਹੰਗਾਮਾ ਕਰਕੇ ਵਿਘਨ ਪਾਇਆ। ਜਦੋਂ ਕਿ ਮਾਨ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਖੁੱਲ੍ਹਾ ਸਮਾਂ ਦਿੱਤਾ ਸੀ।

ਉਨ੍ਹਾਂ ਕਿਹਾ ਕਿ ‘ਆਪਰੇਸਨ ਲੋਟਸ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੇ ਭਾਜਪਾ ਦੇ ਏਜੰਡੇ ਨੂੰ ‘ਆਪ’ ਨੇ ਫੇਲ੍ਹ ਕਰ ਦਿੱਤਾ ਹੈ। ਪਰ ਹੁਣ ਕਾਂਗਰਸ ਸੂਬੇ ਵਿੱਚ ਸਰਕਾਰ ਨੂੰ ਡੇਗਣ ਲਈ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੀ ਹੈ, ਜੋ ਕਿ ਮੰਦਭਾਗਾ ਅਤੇ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ਦੀ ਬਿਜਨਸ ਐਡਵਾਈਜਰੀ ਕਮੇਟੀ (ਬੀਏਸੀ) ਦੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸੋਮਵਾਰ ਨੂੰ ਜੀਰੋ ਆਵਰ ਹੋਵੇਗਾ ਜਿਸ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਪਣੀ ਸਹਿਮਤੀ ਦਿੱਤੀ ਸੀ। ਪਰ ਬਾਅਦ ਵਿੱਚ ਇਸ ਮੁੱਦੇ ਨੂੰ ਲੈ ਕੇ ਉਨ੍ਹਾਂ ਨੇ ਸੈਸਨ ਵਿੱਚ ਵਿਰੋਧ ਕੀਤਾ।

ਪਿਛਲੇ ਸਮੇਂ ਵਿੱਚ ਕਈ ਆਗੂ ਵਿਧਾਨ ਸਭਾ ਵਿੱਚ ਇਹ ਮੰਗ ਉਠਾਉਂਦੇ ਰਹੇ ਹਨ ਕਿ ਸੈਸਨ ਦਾ ਸਮਾਂ ਵਧਾਇਆ ਜਾਵੇ ਪਰ ਹੁਣ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੈਸਨ ਬੁਲਾ ਰਹੀ ਹੈ ਤਾਂ ਕਾਂਗਰਸ ਪਾਰਟੀ ਚਰਚਾ ਤੋਂ ਭੱਜ ਕਿਉਂ ਰਹੀ ਹੈ।

ਚੀਮਾ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਭਾਜਪਾ ਦੇ ਸਿਰਫ ਦੋ ਵਿਧਾਇਕ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਕਾਂਗਰਸ ਨੇ ਵੀ ਇਸ ਵਿਸੇਸ ਸੈਸਨ ਦਾ ਵਿਰੋਧ ਕੀਤਾ। ਭਾਵੇਂ ਕਿ ਕਾਂਗਰਸ ਪਾਰਟੀ ਆਪ ਵੀ ਗੋਆ ਸਮੇਤ ਕਈ ਰਾਜਾਂ ਵਿੱਚ ਅਪਰੇਸਨ ਲੋਟਸ ਦਾ ਸÇ�ਕਾਰ ਹੋਈ ਚੁੱਕੀ ਹੈ। ਇਸ ਨਾਲ ਕਾਂਗਰਸ ਦੇ ਨਾਪਾਕ ਏਜੰਡੇ ਦਾ ਪਰਦਾਫਾਸ ਹੋ ਗਿਆ ਹੈ ਕਿ ਉਹ ਵੀ ਭਾਜਪਾ ਨਾਲ ਮਿਲ ਕੇ ‘ਆਪ‘ ਸਰਕਾਰ ਨੂੰ ਡੇਗਣ ‘ਤੇ ਤੁਲੀ ਹੋਈ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਬਹਿਸ ਤੋਂ ਭੱਜ ਰਹੀ ਹੈ।

ਇਸ ਤੋਂ ਪਹਿਲਾਂ ਭਾਜਪਾ ਨੇ ਰਾਜਪਾਲ ਦਫਤਰ ਰਾਹੀਂ ਪੰਜਾਬ ਵਿੱਚ ‘ਆਪ‘ ਸਰਕਾਰ ਨੂੰ ਰੋਕਣ ਦੀ ਕੋਸÇ�ਸ ਕੀਤੀ ਅਤੇ ਜਦੋਂ ਇਹ ਅਸਫਲ ਹੋ ਗਈ, ਤਾਂ ਭਾਜਪਾ ਦੀ ਤਰਫੋਂ ਕਾਂਗਰਸ ਨੇ ਇਹ ਜÇ�ੰਮੇਵਾਰੀ ਲੈ ਲਈ ਅਤੇ ਸਰਕਾਰ ਨੂੰ ਕੰਮ ਕਰਨ ਤੋਂ ਰੋਕ ਰਹੇ ਹਨ। ਚੀਮਾ ਨੇ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ ਦੋਵਾਂ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ‘ ਪਾਰਟੀ ਦੀ ਵਧ ਰਹੀ ਲੋਕਪਿ੍ਰਅਤਾ ਤੋਂ ਭਾਜਪਾ ਡਰ ਗਈ ਹੈ।

ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਸੰਸਦ ‘ਚ ਲੋਕਤੰਤਰ ਦੀ ਰਾਖੀ ਕਰਨ ‘ਚ ਨਾਕਾਮ ਰਹੀ ਹੈ ਅਤੇ ਹੁਣ ਪੰਜਾਬ ‘ਚ ਵੀ ਅਜਿਹਾ ਹੀ ਕਰ ਰਹੀ ਹੈ। ਕਾਂਗਰਸੀ ਵਿਧਾਇਕ ਭਾਜਪਾ ਵਿਚ ਸਾਮਲ ਹੋਣ ਲਈ ਬੇਤਾਬ ਹਨ, ਜਦਕਿ ‘ਆਪ‘ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਸਿਪਾਹੀ ਦੋਗਲੇ ਏਜੰਟਾਂ ਨੂੰ ਉਹਨਾਂ ਦੀ ਘਟੀਆ ਸਿਆਸਤ ਨੂੰ ਕਦੀ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਉਹ ਆਪਣੇ ਆਖਰੀ ਸਾਹ ਤੱਕ ਡਾ. ਬੀ. ਆਰ. ਅੰਬੇਡਕਰ ਦੇ ਸੰਵਿਧਾਨ ਦੀ ਰਾਖੀ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...