Friday, March 29, 2024

ਵਾਹਿਗੁਰੂ

spot_img
spot_img

ਕਾਂਗਰਸ ਮਹਾਂਮਾਰੀ ਨਾਲ ਨਜਿੱਠਣ ’ਚ ਅਸਫ਼ਲ ਸਿੱਧ ਹੋਈ ਮੋਦੀ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਖਿਲਾਫ਼ ਮੁਹਿੰਮ ਚਲਾਏਗੀ: ਜਾਖ਼ੜ

- Advertisement -

ਯੈੱਸ ਪੰਜਾਬ
ਚੰਡੀਗੜ, 16 ਮਈ, 2021:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕੋਵਿਡ ਪ੍ਰਬੰਧਨ ਵਿਚ ਪੂਰੀ ਤਰਾਂ ਨਾਲ ਨਕਾਮ ਸਿੱਧ ਹੋਈ ਹੈ। ਭਾਰਤ ਸਰਕਾਰ ਨੇ ਸਮਾਂ ਰਹਿੰਦੇ ਕੋਈ ਇੰਤਜਾਮ ਨਹੀਂ ਕੀਤੇ ਬਲਕਿ ਵੈਕਸੀਨ ਵਿਦੇਸਾਂ ਨੂੰ ਭੇਜਦੇ ਰਹੇ। ਹੁਣ ਜਦ ਲੋਕ ਸੱਚ ਪ੍ਰਗਟ ਕਰ ਰਹੇ ਹਨ ਜਾਂ ਜੋ ਲੋਕ ਮਨੁੱਖਤਾ ਦੀ ਸੇਵਾ ਕਰ ਰਹੇ ਹਨ ਉਨਾਂ ਖਿਲਾਫ ਐਫਆਈਆਰ ਦਰਜ ਕਰਕੇ ਲੋਕਾਂ ਨੂੰ ਗਿਰਫਤਾਰ ਕੀਤਾ ਜਾ ਰਿਹਾ ਹੈ।

ਉਨਾਂ ਨੇ ਕਿਹਾ ਕਿ ਪਾਰਟੀ ਕੇਂਦਰ ਸਰਕਾਰ ਦੀ ਇਸ ਦਮਨਕਾਰੀ ਨੀਤੀ ਖਿਲਾਫ ਸ਼ੋਸਲ ਮੀਡੀਆ ਤੇ ਇਕ ਮੁਹਿੰਮ ਵਿੱਢ ਰਹੀ ਹੈ ਤਾਂ ਜੋ ਲੋਕਾਂ ਨੂੰ ਸੱਚ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਮੋਦੀ ਸਰਕਾਰ ਦੇ ਕੰਨਾਂ ਤੱਕ ਲੋਕਾਂ ਦਾ ਦਰਦ ਪੁੱਜਦਾ ਕੀਤਾ ਜਾ ਸਕੇ।

ਸ੍ਰੀ ਜਾਖੜ ਨੇ ਕਿਹਾ ਕਿ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸੀ੍ਰ ਬੀਵੀ ਸ੍ਰੀਨਿਵਾਸ ਤੋਂ ਜਨ ਸੇਵਾ ਬਦਲੇ ਪੁਲਿਸ ਨੇ ਪੁੱਛਗਿੱਛ ਕੀਤੀ ਹੈ ਅਤੇ ਯੁ.ਪੀ. ਵਿਚ ਅਵਾਜ ਬੁਲੰਦ ਕਰਨ ਵਾਲਿਆਂ ਜਾਂ ਸੱਚ ਪ੍ਰਗਟ ਕਰਨ ਵਾਲਿਆਂ ਖਿਲਾਫ ਪਰਚੇ ਦਰਜ ਕਰਕੇ ਯੋਗੀ ਸਰਕਾਰ ਨੇ ਆਪਣੀ ਦਮਨਕਾਰੀ ਨੀਤੀ ਦਾ ਪ੍ਰਗਟਾ ਕੀਤਾ ਹੈ।

ਇਸੇ ਤਰਾਂ ਦਿੱਲੀ ਵਿਚ ਜਦ ਲੋਕਾਂ ਨੇ ‘ਮੋਦੀ ਜੀ, ਸਾਡੇ ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜੀ’ ਦੇ ਪੋਸਟਰ ਲਗਾਏ ਤਾਂ ਦਿੱਲੀ ਪੁਲਿਸ ਨੇ ਲੋਕਾਂ ਤੇ ਪਰਚੇ ਦਰਜ ਕਰਕੇ ਲੋਕਾਂ ਨੂੰ ਗਿ੍ਰਫਤਾਰ ਕਰ ਲਿਆ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਸਬੰਧੀ ਸਾਡੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਨੇ ਅਵਾਜ ਬੁਲੰਦ ਕਰਕੇ ਮੋਦੀ ਸਰਕਾਰ ਵੱਲੋਂ ਲੋਕਾਂ ਦੀਆਂ ਗਿ੍ਰਫਤਾਰੀਆਂ ਵਿਰੁਧ ਅਵਾਜ ਬੁਲੰਦ ਕੀਤੀ ਗਈ ਹੈ।

ਉਨਾਂ ਨੇ ਕਿਹਾ ਕਿ ਇਸ ਸਬੰਧੀ ਪਾਰਟੀ ਦੇ ਸਮੂਹ ਵਿਧਾਇਕਾਂ, ਸਾਂਸਦਾਂ, ਜ਼ਿਲਾ ਅਤੇ ਬਲਾਕ ਆਗੂਆਂ ਅਤੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ‘ਮੋਦੀ ਜੀ, ਸਾਡੇ ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜੀ’ ਅਤੇ ‘ਮੈਨੂੰ ਵੀ ਗਿ੍ਰਫਤਾਰ ਕਰੋ’ ਦੇ ਸੁਨੇਹੇ ਸ਼ੋਸਲ ਮੀਡੀਆ ਤੇ ਪਾਉਣ ਲਈ ਕਿਹਾ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...