Wednesday, April 24, 2024

ਵਾਹਿਗੁਰੂ

spot_img
spot_img

ਕਾਂਗਰਸ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੀ ਕੁਰਸੀ ਦਾ ਮੁੱਦਾ ਉਲਝਾ ਕੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੀਤੀ ਸਾਜ਼ਿਸ਼ ਬੇਨਕਾਬ: ਜਸਵੀਰ ਸਿੰਘ ਗੜ੍ਹੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਜਲੰਧਰ, 25 ਜੁਲਾਈ, 2021:
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਬਿਆਨ ‘ਚ ਕਿਹਾ ਕਿ ਕਾਂਗਰਸ ਤੇ ਭਾਜਪਾ ਅੰਦਰਖਾਤੇ ਮਿਲੇ ਹੋਏ ਦਲ ਹਨ ਜੋਕਿ ਕਿਸਾਨ ਅੰਦੋਲਨ ਨੂੰ ਅਸਫਲ ਕਰਕੇ ਕਿਸਾਨ ਵਰਗ ਨੂੰ ਕੁਚਲਣਾ ਚਾਹੁੰਦੇ ਹਨ।

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਵਾਲੀ ਕੁਰਸੀ ਦਾ ਮੁੱਦਾ ਕਾਂਗਰਸ ਪਾਰਟੀ ਨੇ ਜਾਣ-ਬੁਝਕੇ ਤਿੰਨ-ਚਾਰ ਮਹੀਨੇ ਉਲਝਾਕੇ ਰੱਖਿਆ ਜਿਸ ਨਾਲ ਸਮੂਹ ਪੰਜਾਬੀਆਂ ਦਾ ਧਿਆਨ ਕਿਸਾਨ ਅੰਦੋਲਨ ਤੋਂ ਹਟ ਗਿਆ ਅਤੇ ਕਿਸਾਨ ਅੰਦੋਲਨ ਨੂੰ ਕਮਜੋਰ ਕਰਨ ਦੀ ਸਾਜ਼ਿਸ਼ ਕਾਂਗਰਸ ਨੇ ਬਣਾਈ।

ਅੱਜ ਜਦੋਂ ਕਿਸਾਨ ਅੰਦੋਲਨ ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਪੰਜਾਬ ਦੇ ਲੋਕ ਮੂਹਰਲੀ ਕਤਾਰ ਵਿੱਚ ਖਲੋਕੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਖਤਮ ਕਰਾਉਣ ਲਈ ਲੜ ਰਹੇ ਹਨ, ਉਸ ਮੌਕੇ ਕਾਂਗਰਸ ਦੇ ਬੜਬੋਲੇ ਨਵਨਿਯੁਕਤ ਪ੍ਰਧਾਨ ਵਲੋਂ ਪਿਆਸੇ (ਕਿਸਾਨ) ਖੂਹ ਕੋਲ ਚੱਲਕੇ ਆਉਣ ਦਾ ਹੰਕਾਰੀ ਸੱਦਾ ਦਿੱਤਾ ਜਿਸਦੀ ਨਿੰਦਾ ਕਰਦਿਆਂ ਸ ਗੜ੍ਹੀ ਨੇ ਕਿਹਾ ਸੰਸਦ ਵਿੱਚ ਬਹੁਜਨ ਸਮਾਜ ਪਾਰਟੀ ਵਲੋਂ ਸ਼ਿਰੋਮਣੀ ਅਕਾਲੀ ਦਲ ਦੇ ਲਿਆਂਦੇ ਕੰਮ ਰੋਕੂ ਮਤੇ ਦਾ ਜਿਥੇ ਪੰਦਰਾਂ ਸੰਸਦ ਮੈਂਬਰਾਂ ਨੇ ਸਮਰਥਨ ਕੀਤਾ ਹੈ ਓਥੇ ਹੀ ਪੰਜਾਬ ਵਿੱਚ ਸੜਕ ਤੇ ਕਿਸਾਨ ਅੰਦੋਲਨ ਨੂੰ ਮਜਬੂਤ ਕਰਨ ਹਿੱਤ 27 ਜੁਲਾਈ ਨੂੰ ਜਿਲ੍ਹਾ ਹੈੱਡਕੁਆਟਰਾਂ ਤੇ ਰੋਸ ਮਾਰਚ ਤੇ ਕਿਸਾਨ ਅੰਦੋਲਨ ਦੀਆ ਮੰਗਾਂ ਦੇ ਸਮਰਥਨ ਵਿੱਚ ਰਾਸ਼ਟਰਪਤੀ ਦੇ ਨਾਮ ਮੈਮੋਰੰਡਮ ਜਾਰੀ ਕਰਨ ਦਾ ਅੰਦੋਲਨ ਦਿੱਤਾ ਹੈ।

ਬਸਪਾ ਦਾ ਇਸ ਅੰਦੋਲਨ ਦੇ ਮਾਧਿਅਮ ਤੋਂ ਲਕਸ਼ ਹੈਕਿ ਕਿਸਾਨ ਅੰਦੋਲਨ ਨੂੰ ਹੋਰ ਮਜਬੂਤੀ ਪ੍ਰਦਾਨ ਕਰਨ ਹਿੱਤ ਪੰਜਾਬ ਦੇ ਦਲਿਤ, ਪਛੜੇ ਤੇ ਗਰੀਬ ਮਜ਼ਦੂਰਾਂ ਨੂੰ ਭਾਵਨਾਤਮ ਰੂਪ ਵਿੱਚ ਕਿਸਾਨ ਅੰਦੋਲਨ ਨਾਲ ਜੋੜਿਆ ਜਾ ਸਕੇ ਜਿਸ ਨਾਲ ਪੰਜਾਬ ਕਿਸਾਨ ਮਜ਼ਦੂਰ ਦਲਿਤ ਪਛੜਾ ਵਿਰੋਧੀ ਕਾਂਗਰਸ ਭਾਜਪਾ ਤੇ ਆਪ ਪਾਰਟੀ ਨੂੰ ਹਰਾਇਆ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...