Wednesday, May 15, 2024

ਵਾਹਿਗੁਰੂ

spot_img
spot_img

ਕਾਂਗਰਸ ਵੱਲੋਂ ਪੰਜਾਬ ਦੇ 4 ਉਮੀਦਵਾਰਾਂ ਦਾ ਐਲਾਨ, ਰਾਜਾ ਵੜਿੰਗ ਲੁਧਿਆਣਾ ਤੋਂ ਲੜਨਗੇ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 29 ਲਪ੍ਰੈਡ 2024:
ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਲੁਧਿਆਣਾ: ਰਾਜਾ ਵੜਿੰਗ
ਆਨੰਦਪੁਰ ਸਾਹਿਬ: ਵਿਜੈ ਇੰਦਰ ਸਿੰਗਲਾ
ਖ਼ਡੂਰ ਸਾਹਿਬ: ਕੁਲਬੀਰ ਸਿੰਘ ਜ਼ੀਰਾ
ਗੁਰਦਾਸਪੁਰ: ਸੁਖ਼ਜਿੰਦਰ ਸਿੰਘ ਰੰਧਾਵਾ

ਕਾਂਗਰਸ ਪਾਰਟੀ ਨੇ ਫ਼ਿਰੋਜ਼ਪੁਰ ਸੀਟ ਬਾਰੇ ਫ਼ੈਸਲਾ ਅਜੇ ਵੀ ਨਹੀਂ ਕੀਤਾ ਹੈ।

ਪਾਰਟੀ ਨੇ ਲੁਧਿਆਣਾ ਸੀਟ ਨੂੰ ਕੁਝ ਜ਼ਿਆਦਾ ਹੀ ਗੰਭੀਰਤਾ ਨਾਲ ਲੈਂਦੇ ਹੋਏ ਇੱਥੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਹ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਢਿੱਲੋਂ ਦਾ ਮੁਕਾਬਲਾ ਕਰਨਗੇ।

ਕਾਂਗਰਸ ਨੇ ਸ੍ਰੀ ਆਨੰਦਪੁਰ ਸਾਹਿਬ ਲਈ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੂੰ ਟਿਕਟ ਦਿੱਤੀ ਹੈ। ਇੱਥੋਂ ਪਾਰਟੀ ਵੱਲੋਂ ਪਹਿਲਾਂ ਸ੍ਰੀ ਮਨੀਸ਼ ਤਿਵਾੜੀ ਸੰਸਦ ਮੈਂਬਰ ਸਨ ਪਰ ਇਸ ਵਾਰ ਉਹ ਚੰਡੀਗੜ੍ਹ ਤੋਂ ਚੋਣ ਲੜ ਰਹੇ ਹਨ।

ਕੁਲਬੀਰ ਸਿੰਘ ਜ਼ੀਰਾ ਨੂੰ ਪੰਥਕ ਸੀਟ ਖ਼ਡੂਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇੱਥੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਅਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੀ ਦਾਅਵੇਦਾਰ ਸਨ।

ਗੁਰਦਾਸਪੁਰ ਤੋਂ ਪਾਰਟੀ ਨੇ ਸਾਬਕਾ ਉਪ-ਮੁੱਖ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਹੈ। ਉਹ ਭਾਜਪਾ ਦੇ ਸ੍ਰੀ ਦਿਨੇਸ਼ ਬੱਬੂ, ‘ਆਪ’ ਦੇ ਸ਼ੈਰੀ ਕਲਸੀ ਅਤੇ ਅਕਾਲੀ ਦਲ ਦੇ ਡਾ: ਦਲਜੀਤ ਸਿੰਘ ਚੀਮਾ ਦਾ ਮੁਕਾਬਲਾ ਕਰਨਗੇ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,126FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...