Saturday, March 30, 2024

ਵਾਹਿਗੁਰੂ

spot_img
spot_img

ਕਾਂਗਰਸ ਵੱਲੋਂ ਮੁੱਖ ਮੰਤਰੀ ਬਦਲਣਾ ਬਹੁਜਨ ਸਮਾਜ ਪਾਰਟੀ ਦੀ ਜਿੱਤ: ਜਸਵੀਰ ਸਿੰਘ ਗੜ੍ਹੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ ਜਲੰਧਰ, 18 ਸਤੰਬਰ, 2021 –
ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਬਦਲਣਾ ਬਹੁਜਨ ਸਮਾਜ ਪਾਰਟੀ ਦੀ ਜਿੱਤ ਹੈ ਅਤੇ ਇਹ ਬਸਪਾ ਦੀ ਮਜ਼ਬੂਤੀ ਦੀ ਹੀ ਨਿਸ਼ਾਨੀ ਹੈ ਕਿ ਕਾਂਗਰਸ ਪਾਰਟੀ ਦਾ ਸਾਰਾ ਜ਼ੋਰ ਹੁਣ ਇਸ ਗੱਲ ਤੇ ਲੱਗਿਆ ਹੋਇਆ ਹੈ ਕਿ ਬਸਪਾ ਨੂੰ ਪੰਜਾਬ ਵਿੱਚ ਰੋਕਿਆ ਕਿਵੇਂ ਜਾਵੇ ਪਰ ਬਸਪਾ ਕਾਂਗਰਸ ਦੇ ਰੋਕਿਆਂ ਨਹੀਂ ਰੁਕਣ ਵਾਲੀ ਕਿਉਂਕਿ ਬਸਪਾ ਦੇ ਵਰਕਰਾਂ ਵੱਲੋਂ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਹੁਣ ਜੇਕਰ ਇੰਤਜ਼ਾਰ ਹੈ ਤਾਂ ਉਹ ਸਿਰਫ ਤੇ ਸਿਰਫ ਚੋਣਾਂ ਦੇ ਐਲਾਨ ਦਾ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਹ ਪੰਜਾਬ ਦੇ ਤਾਜ਼ਾ ਸਿਆਸੀ ਹਾਲਾਤਾਂ ਦੇ ਸੰਦਰਭ ਵਿੱਚ ਪੱਤਰਕਾਰਾਂ ਨਾਲ ਮੁਖਾਤਬ ਸੀ ਜਿੱਥੇ ਉਨ੍ਹਾਂ ਕਾਂਗਰਸ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਸਾਲ 2002 ਤੋਂ 2007 ਤੱਕ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਸਨ ਅਤੇ ਉਸ ਸਮੇਂ ਕੈਪਟਨ ਦੇ ਖਿਲਾਫ ਇਸ ਤੋਂ ਵੱਡੀ ਬਗਾਵਤ ਹੋਈ ਸੀ ਪਰ ਉਸ ਬਗਾਵਤ ਦੌਰਾਨ ਕਾਂਗਰਸ ਹਾਈਕਮਾਨ ਕੈਪਟਨ ਦੀ ਪਿੱਠ ਤੇ ਡਟ ਕੇ ਖੜ੍ਹੀ ਸੀ ਜਦਕਿ ਇਸ ਵਾਰ ਅਜਿਹਾ ਨਹੀਂ ਹੋ ਸਕਿਆ ਕਿਉਂਕਿ ਕਾਂਗਰਸ ਦੀ ਪੰਜਾਬ ਲੀਡਰਸ਼ਿਪ ਅਤੇ ਹਾਈਕਮਾਨ ਨੂੰ ਇਸ ਗੱਲ ਦਾ ਸਪੱਸ਼ਟ ਤੌਰ ਤੇ ਪਤਾ ਲੱਗ ਚੁਕਿਆ ਹੈ ਕਿ ਬਸਪਾ ਨੇ ਪੰਜਾਬ ਵਿੱਚ ਕਾਂਗਰਸ ਦੀਆਂ ਜੜ੍ਹਾਂ ਹਿਲਾਕੇ ਰੱਖ ਦਿੱਤੀਆਂ ਹਨ ਅਤੇ ਇਹ ਬਸਪਾ ਵਲੋਂ ਹਿਲਾਈਆਂ ਹੋਈਆਂ ਜੜ੍ਹਾਂ ਦਾ ਹੀ ਅਸਰ ਹੈ ਕਿ ਕਾਂਗਰਸ ਦਾ ਮੁੱਖ ਮੰਤਰੀ ਆਪਣੀ ਕੁਰਸੀ ਤੋਂ ਭੁੜਕਕੇ ਹੇਠਾਂ ਜਾ ਡਿੱਗਿਆ ਹੈ।

ਸ. ਗੜ੍ਹੀ ਨੇ ਕਿਹਾ ਕਿ ਉਹ ਇਸ ਗੱਲ ਦੀ ਕਾਂਗਰਸ ਨੂੰ ਚੁਣੌਤੀ ਦਿੰਦੇ ਹਨ ਕਿ ਜਿਹੜਾ ਦੂਸਰਾ ਵੀ ਮੁੱਖ ਮੰਤਰੀ ਬਿਠਾਉਣਗੇ ਜਾਂ ਦੂਸਰੇ ਦੇ ਨਾਲ ਜਾਤੀਵਾਦੀ ਰਾਜਨੀਤੀ ਦੇ ਤਹਿਤ ਹੋਰ ਵੀ ਇੱਕ ਦੋ ਬਾਹਾਂ ਬਿਠਾ ਸਕਦੇ ਹਨ, ਪਰ ਬਸਪਾ ਕਾਂਗਰਸ ਨੂੰ 2022 ‘ਚ ਸਬਕ ਸਿਖਾਏਗੀ ਹੁਣ ਜਿੰਨੇ ਮਰਜ਼ੀ ਇਹ ਮੁੱਖ ਮੰਤਰੀ ਬਦਲ ਲੈਣ ਕੋਈ ਫਰਕ ਨਹੀਂ ਪਵੇਗਾ।

ਅਸਲ ਵਿੱਚ ਕਾਂਗਰਸ ਜਿਹੜੀ ਫੇਲ੍ਹ ਹੋਈ ਹੈ ਉਸਦਾ ਇੱਕੋ ਇੱਕ ਕਾਰਣ ਇਹ ਹੀ ਹੈ ਕਿ ਜਿਹੜੇ ਵਾਅਦੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸੀ ਉਹ ਵਾਅਦੇ ਪੁਰੇ ਨਹੀਂ ਕੀਤੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...