Saturday, April 20, 2024

ਵਾਹਿਗੁਰੂ

spot_img
spot_img

ਕਾਂਗਰਸ ਸਰਕਾਰ ਕੇਰਲਾ ਦੇ ਰਾਹ ਚੱਲੇ ਅਤੇ ਫਲਾਂ ਤੇ ਸਬਜ਼ੀਆਂ ਲਈ ਐਮ ਐਸ ਪੀ ਐਲਾਨੇ: ਮਜੀਠੀਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ,28 ਅਕਤੂਬਰ, 2020:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਕੇਰਲਾ ਦੇ ਰਾਹ ਚੱਲੇ ਅਤੇ ਤਾਜ਼ੇ ਫਲਾਂ ਤੇ ਸਬਜ਼ੀਆਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਐਲਾਨ ਕਰੇ ਤਾਂ ਜੋ ਖੇਤੀਬਾੜੀ ਨੂੰ ਹੁਲਾਰਾ ਮਿਲ ਸਕੇ ਅਤੇ ਇਸ ਤੋਂ ਇਲਾਵਾ ਜਿਹੜੀਆਂ ਫਸਲਾਂ ਲਈ ਕੇਂਦਰ ਨੇ ਐਮ ਐਸ ਪੀ ਦਾ ਐਲਾਨ ਕੀਤਾ ਹੈ, ਉਹਨਾਂ ਦੀ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੂੰ 1 ਨਵੰਬਰ ਨੂੰ ਸੂਬੇ ਦੇ ਸਥਾਪਨਾ ਦਿਵਸ ‘ਤੇ ਉਸੇ ਤਰੀਕੇ ਸਕੀਮ ਸ਼ੁਰੂ ਕਰਨੀ ਚਾਹੀਦੀ ਹੈ ਜਿਵੇਂ ਕਿ ਹਾਲ ਹੀ ਵਿਚ ਕੇਰਲਾ ਸਰਕਾਰ ਨੇ ਕੀਤਾ ਹੈ।

ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਕਿਸਾਨਾਂ ਨੂੰ ਫਸਲ ਵਾਧੂ ਹੋਣ ‘ਤੇ ਕੀਮਤਾਂ ਵਿਚ ਗਿਰਾਵਟ ਤੋਂ ਸੁਰੱਖਿਆ ਮਿਲੇਗੀ ਅਤੇ ਇਸ ਨਾਲ ਫਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ। ਉਹਨਾਂ ਕਿਹਾ ਕਿ ਇਸਦੇ ਨਾਲ ਨਾਲ ਰਾਜ ਸਰਕਾਰ ਨਰਮੇ ਤੇ ਮੱਕੀ ਸਮੇਤ ਸਾਰੀਆਂ ਐਮ ਐਸ ਪੀ ਵਾਲੀਆਂ ਫਸਲਾਂ ਦੀ ਸਰਕਾਰੀ ਏਜੰਸੀਆਂ ਤੋਂ ਖਰੀਦ ਯਕੀਨੀ ਬਣਾਵੇ।

ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜੇਕਰ ਕੇਂਦਰੀ ਏਜੰਸੀਆਂ ਕਿਸਾਨਾਂ ਦੀਆਂ ਫਸਲਾਂ ਨਹੀਂ ਖਰੀਦਦੀਆਂ ਤਾਂ ਫਿਰ ਸੂਬੇ ਦੀਆਂ ਏਜੰਸੀਆਂ ਰਾਹੀਂ ਫਸਲਾਂ ਦੀ ਐਮ ਐਸ ਪੀ ‘ਤੇ ਖਰੀਦ ਯਕੀਨੀ ਬਣਾਵੇ। ਇਸ ਨਾਲ ਹੀ ਕਿਸਾਨਾਂ ਦੇ ਹੱਕਾਂ ਦੀ ਰਾਖੀ ਯਕੀਨੀ ਹੋ ਸਕਦੀ ਹੈ।

ਸੂਬਾ ਸਰਕਾਰ ਨੂੰ ਇਸ ਮੁੱਦੇ ‘ਤੇ ਸਰਗਰਮ ਪਹੁੰਚ ਅਪਣਾਉਣ ਲਈ ਆਖਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਜੇਕਰ ਲੋੜ ਪਵੇ ਤਾਂ ਆਰਡੀਨੈਂਸ ਜਾਰੀ ਕਰਨਾ ਚਾਹੀਦਾ ਹੈ ਅਤੇ ਚਾਲੂ ਵਿੱਤ ਵਰ੍ਹੇ ਦੌਰਾਨ ਬਜਟ ਵਿਵਸਥਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੇ ਕਿਸੇ ਵੀ ਕਿਸਾਨ ਹਿਤੈਸ਼ੀ ਕਦਮ ਦੀ ਹਮਾਇਤ ਕਰਨ ਲਈ ਤਿਆਰ ਬਰ ਤਿਆਰ ਹੈ।

ਸ੍ਰੀ ਮਜੀਠੀਆ ਨੇ ਕਿਹਾ ਕਿ ਸਰਕਾਰ ਵਿਸ਼ੇਸ਼ ਸੈਸ਼ਨ ਵੀ ਸੱਦ ਸਕਦੀ ਹੈ ਤਾਂ ਜੋ ਕਿਸਾਨਾਂ ਦੇ ਅਧਿਕਾਰਾਂ ਦੀ ਰਾਖੀ ਕੀਤੀ ਜਾ ਸਕੇ ਕਿਉਂਕਿ ਇਹ ਤਾਂ ਪਹਿਲਾਂ ਹੀ ਕੇਂਦਰੀ ਕਾਨੂੰਨਾਂ ਖਿਲਾਫ ਪੇਸ਼ ਸੋਧਾਂ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰਨ ਵਿਚ ਨਾਕਾਮ ਰਹੀ ਹੈ।

ਉਹਨਾਂ ਕਿਹਾ ਕਿ ਕੇਂਦਰੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੇ ਨਾਲ ਨਾਲ ਸਾਰੇ ਸੂਬੇ ਨੂੰ ਇਕ ਸਰਕਾਰੀ ਮੰਡੀ ਐਲਾਨਿਆ ਜਾਣਾ ਚਾਹੀਦਾ ਹੈ ਅਤੇ ਜੇਕਰ ਪ੍ਰਾਈਵੇਟ ਵਪਾਰੀ ਖਰੀਦ ਨਾ ਕਰਨ ਤਾਂ ਸਰਕਾਰ ਨੂੰ ਫਲਾਂ ਤੇ ਸਬਜ਼ੀਆਂ ਦੀ ਖਰੀਦ ਵਾਸਤੇ ਬਜਟ ਵਿਚ ਵਿਵਸਥਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਨਰਮੇ ਤੇ ਮੱਕੀ ਲਈ ਵੀ ਨੀਤੀ ਅਪਣਾਈ ਜਾਣੀ ਚਾਹੀਦੀ ਹੈ ਜੇਕਰ ਇਹਨਾਂ ਦੀ ਖਰੀਦ ਕੇਂਦਰੀਆਂ ਏਜੰਸੀਆਂ ਨਹੀਂ ਕਰਦੀਆਂ।

ਸ੍ਰੀ ਮਜੀਠੀਆ ਨੇ ਕਿਹਾ ਕਿ ਇਹ ਕਦਮ ਸਮੇਂ ਦੀ ਬਹੁਤ ਵੱਡੀ ਜ਼ਰੂਰਤ ਹਨ ਅਤੇ ਕਾਂਗਰਸ ਸਰਕਾਰ ਨੂੰ ਹੋਰ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ ਤੇ ਇਹਨਾਂ ਵਾਸਤੇ ਸਰੋਤ ਨਿਸ਼ਚਿਤ ਕਰਨੇ ਚਾਹੀਦੇ ਹਨ।

ਉਹਨਾਂ ਕਿਹਾ ਕਿ ਅਜਿਹੇ ਕਦਮ ਹਾਲ ਹੀ ਵਿਚ ਕੇਂਦਰ ਵੱਲੋਂ ਬਣਾਏ ਕਾਨੂੰਨਾਂ ਤੋਂ ਰਾਹਤ ਦੇਣਗੇ ਜਿਹਨਾਂ ਕਾਰਨ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪੁੱਜਾ, ਮਾਲ ਗੱਡੀਆਂ ਰੋਕੀਆਂ ਗਈਆਂ ਤੇ ਦਿਹਾਤੀ ਵਿਕਾਸ ਫੰਡ ਵੀ ਖਤਮ ਕਰ ਦਿੱਤਾ ਗਿਆ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...