Tuesday, April 23, 2024

ਵਾਹਿਗੁਰੂ

spot_img
spot_img

ਕਾਂਗਰਸ ਸਰਕਾਰ ਪੰਜਾਬ ਨੂੰ ਸਿੱਖ਼ਿਆ ਦੇ ਖ਼ੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ: ਬਾਜਵਾ

- Advertisement -

ਜਲੰਧਰ, 14 ਨਵੰਬਰ

ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਉੱਚ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਰਾਜ ਵਿੱਚ ਸਿੱਖਿਆ ਖੇਤਰ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ।

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿੱਚ ਸਲਾਨਾ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਅਤੇ ਸਿੱਖਿਆ ਦੇ ਦੋ ਮੁੱਖ ਖੇਤਰਾਂ ਉਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨੇਕ ਮਿਸ਼ਨ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਟੀਚੇ ਹਾਸਲ ਕਰਨ ਲਈ ਸਖਤ ਮਿਹਨਤ ਕਰਨ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦਾ ਭਵਿੱਖ ਦੱਸਦਿਆਂ ਉਨ੍ਹਾਂ ਨੂੰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ, ਜਿਨ੍ਹਾਂ ਦੇਸ਼ ਦੀ ਸੇਵਾ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ, ਦੇ ਨਕਸ਼-ਏ-ਕਦਮਾਂ ਉਤੇ ਚੱਲਣ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਵਿੱਚ ਨੌਜਵਾਨਾਂ ਦੀ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ, ਜਿਨ੍ਹਾਂ ਦੇ ਮੋਢਿਆਂ ਉਤੇ ਦੇਸ਼ ਨੂੰ ਮਹਾਸ਼ਕਤੀ ਬਣਾਉਣ ਦੀ ਬਹੁਤ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਨੌਜਵਾਨਾਂ ਦੀ ਕਿਸੇ ਵੀ ਦੇਸ਼ ਦੀ ਤਰੱਕੀ ਵਿੱਚ ਅਹਿਮ ਭੁਮਿਕਾ ਹੁੰਦੀ ਹੈ ਅਤੇ ਇਸ ਲਈ ਉਨ੍ਹਾਂ ਨੂੰ ਆਪਣੀ ਊਰਜਾ ਸਕਾਰਾਤਮਕ ਦਿਸ਼ਾ ਵੱਲ ਲਾਉਣੀ ਚਾਹੀਦੀ ਹੈ।

ਮੰਤਰੀ ਨੇ ਸਕੂਲ ਨੂੰ ਪੰਜ ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ।

ਇਸ ਮੌਕੇ ਵਿਧਾਇਕ ਸ੍ਰੀ ਪ੍ਰਗਟ ਸਿੰਘ, ਵਿਧਾਇਕ ਸ੍ਰੀ ਰਜਿੰਦਰ ਬੇਰੀ, ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਨਵਜੋਤ ਸਿੰਘ ਮਾਹਲ, ਸਕੂਲ ਪ੍ਰਿੰਸੀਪਲ ਸ੍ਰੀਮਤੀ ਰਵਿੰਦਰ ਮਾਹਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...