Friday, March 29, 2024

ਵਾਹਿਗੁਰੂ

spot_img
spot_img

ਕਾਂਗਰਸ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਕੁਪ੍ਰਬੰਧਾਂ ਕਾਰਨ ਕਿਸਾਨ ਪ੍ਰੇਸ਼ਾਨੀ ਅਤੇ ਘਾਟਾ ਝੱਲਣ ਲਈ ਮਜਬੂਰ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਜੂਨ, 2021 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਕੁਪ੍ਰਬੰਧਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਨਾਲ ਸੂਬੇ ਵਿਚ ਤਬਾਹੀਭਰੇ ਨਤੀਜੇ ਨਿਕਲ ਸਕਦੇ ਹਨ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕਾਂਗਰਸ ਸਰਕਾਰ ਝੋਨੇ ਦੇ ਸੀਜ਼ਨ ਦੇ ਪਹਿਲੇ ਪੰਜ ਦਿਨਾਂ ਅੰਦਰ ਹੀ ਕਿਸਾਨਾਂ ਲਈ ਨਿਯਮਿਤ ਬਿਜਲੀ ਸਪਲਾਈ ਯਕੀਨੀ ਨਹੀਂ ਬਣਾ ਸਕੀ।

ਉਹਨਾਂ ਕਿਹਾ ਕਿ ਕੀਤੇ ਵਾਅਦੇ ਅਨੁਸਾਰ 8 ਘੰਟੇ ਬਿਜਲੀ ਦੇਣਾ ਤਾਂ ਦੂਰ ਦੀ ਗੱਲ ਸੂਬੇ ਦੇ ਕਈ ਭਾਗਾਂ ਵਿਚ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਸਪਲਾਈ ਬਹਾਲ ਵੀ ਨਹੀਂ ਹੋਈ।

ਸ੍ਰੀ ਮਲੂਕਾ ਨੇ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਮਿਲਟਿਡ (ਪੀ ਐਸ ਪੀ ਸੀ ਐਲ) ਸੂਬੇ ਵਿਚ ਸਪਲਾਈ ਪ੍ਰਣਾਲੀ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਨਾਕਾਮ ਰਿਹਾ ਹੈ। ਉਹਨਾਂ ਕਿਹਾ ਕਿ ਵਿਘਨ ਪੈਣ ਮਗਰੋਂ ਸਪਲਾਈ ਬਹਾਲ ਨਾ ਹੋਣ ’ਤੇ ਕਿਸਾਨ ਪੀ ਐਸ ਪੀ ਸੀਐਲ ਦੇ ਦਫਤਰਾਂ ਮੂਹਰੇ ਧਰਨੇ ਲਗਾ ਰਹੇ ਹਨ।

ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਉਸ ਕੋਲ ਸੂਬੇ ਦੇ ਕਈ ਭਾਗਾਂ ਵਿਚ ਬਿਜਲੀ ਸਪਲਾਈ ਬਹਾਲ ਕਰਨ ਵਾਸਤੇ ਟਰਾਂਸਫਾਰਮਰ ਤੇ ਤਾਰਾਂ ਵੀ ਨਹੀਂ ਹਨ। ਉਹਨਾਂ ਕਿਹਾ ਕਿ ਪੀ ਐਸ ਪੀ ਸੀ ਐਲ ਦੇ ਸਟਾਫ ਨੇ ਸਮਾਨ ਦੀ ਘਾਟ ਬਾਰੇ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਕਈ ਦਿਨ ਪਹਿਲਾਂ ਹੀ ਆਗਾਹ ਕਰ ਦਿੱਤਾ ਸੀ ਪਰ ਕਾਂਗਰਸ ਸਰਕਾਰ ਨੇ ਉਸ ’ ਤੇ ਕੋਈ ਕਾਰਵਾਈ ਨਹੀਂ ਕੀਤੀ ਬਲਕਿ ਇਸਦਾ ਖੰਡਨ ਕੀਤਾ ਤੇ ਦਾਅਵਾ ਕੀਤਾ ਕਿ ਸਭ ਕੁਝ ਉਪਲਬਧ ਹੈ।

ਉਹਨਾਂ ਕਿਹਾ ਕਿ ਸਰਕਾਰ ਦੇ ਝੁਠ ਹੁਣ ਜਨਤਾ ਦੇ ਸਾਹਮਣੇ ਹਨ ਕਿਉਂਕਿ ਸਮਾਨ ਉਪਲਬਧ ਨਹੀਂ ਹੈ, ਇਹ ਸਭ ਵੇਖ ਰਹੇ ਹਨ।

ਸ੍ਰੀ ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਿਹਾਤੀ ਇਲਾਕਿਆਂ ਵਿਚ ਘਰਾਂ ਲਈਵੀ ਬਿਜਲੀ ਸਪਲਾਈ ਕਰਨ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਝੱਖੜ ਆਉਣ ਮਗਰੋਂ ਲੋਕਾਂ ਵੱਲੋਂ ਵਾਰ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਪੀ ਐਸ ਪੀ ਸੀ ਐਲ ਦੇ ਸਪਲਾਈ ਬਹਾਲ ਕਰਨ ਵਿਚ ਨਾਕਾਮ ਰਹਿਣ ’ਤੇ ਲੋਕ ਆਪ ਡਿੱਗੇ ਖੰਭੇ ਲਾਉਣ ਲਈ ਮਜਬੂਰ ਹਨ। ਉਹਨਾਂ ਕਿਹਾ ਕਿ ਸਟਾਫ ਦੀ ਘਾਟ ਹਾਲਾਤ ਨੂੰ ਬਦ ਤੋਂ ਬਦਤਰ ਬਣਾ ਰਹੀ ਹੈ।

ਉਹਨਾਂ ਕਿਹਾ ਕਿ ਕਾਂਗਰਸ ਘਰ ਘਰ ਨੌਕਰੀ ਦੇ ਵਾਅਦੇ ਦੇ ਸਿਰ ’ਤੇ ਸੱਤਾ ਵਿਚ ਆਈ ਸੀ ਪਰ ਪੀ ਐਸ ਪੀ ਸੀ ਐਲ ਵਰਗੇ ਵਿਭਾਗ ਤਕਨੀਕੀ ਮਾਮਲਿਆਂ ਲਈ ਲੋੜੀਂਦਾ ਸਟਾਫ ਭਰਤੀ ਕਰਨ ਲਈ ਤਰਲੇ ਕਰ ਰਹੇ ਹਨ। ਉਹਨਾਂ ਕਿਹਾ ਕਿ ਬਜਾਏ ਨਵੀਂ ਭਰਤੀ ਸ਼ੁਰੂ ਕਰਨ ਦੇ ਇਸ ਸਰਕਾਰ ਨੇ ਪੁਨਰਗਠਨ ਦੇ ਨਾਂ ’ਤੇ ਹਜ਼ਾਰਾਂ ਆਸਾਮੀਆਂ ਖਤਮ ਕਰ ਦਿੱਤੀਆਂ ਹਨ।

ਮੁੱਖ ਮੰਤਰੀ ਨੂੰ ਗੂੜੀ ਨੀਂਦ ਵਿਚੋਂ ਜਾਗਣ ਤੇ ਬਿਨਾਂ ਹੋਰ ਦੇਰੀ ਦੇ ਸਿਸਟਮ ਬਹਾਲ ਕਰਨ ਲਈ ਕੰਮ ਸ਼ੁਰੂ ਕਰਨ ਵਾਸਤੇ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਫਿਰ ਅਜਿਹਾ ਖਦਸ਼ਾ ਹੈ ਕਿ ਸੂਬੇ ਵਿਚ ਸਾਰਾ ਟਰਾਂਸਮਿਸ਼ਨ ਸਿਸਟਮ ਹੀ ਢਹਿ ਢੇਰੀ ਹੋ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...