Wednesday, April 17, 2024

ਵਾਹਿਗੁਰੂ

spot_img
spot_img

ਕਾਂਗਰਸ ਸਿੱਖ ਮਸਲਿਆਂ ਵਿੱਚ ਬੇਲੋੜਾ ਦਖ਼ਲ ਦੇ ਕੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੇ ਯਤਨ ਬੰਦ ਕਰੇ: ਧਾਮੀ ਨੇ ਰੰਧਾਵਾ ਤੇ ਗਹਿਲੋਤ ’ਤੇ ਬੋਲਿਆ ਵੱਡਾ ਹਮਲਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 2 ਜਨਵਰੀ, 2023-
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ਗੁਰਦੁਆਰਾ ਕਮੇਟੀ ਬਣਾਉਣ ਦੇ ਮਨਸੂਬਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਿੱਖ ਮਾਮਲਿਆਂ ਵਿਚ ਬੇਲੋੜਾ ਦਖ਼ਲ ਦੇ ਕੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੇ ਯਤਨ ਕਰਦੀ ਰਹੀ ਹੈ ਅਤੇ ਹੁਣ ਵੀ ਇਸ ਦੇ ਆਗੂ ਸਿੱਖ ਸ਼ਕਤੀ ਨੂੰ ਵੰਡਣ ਦੇ ਯਤਨਾਂ ਵਿਚ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਤਤਕਾਲੀ ਭੁਪਿੰਦਰ ਸਿੰਘ ਹੁੱਡਾ ਸਰਕਾਰ ਨੇ ਰਾਜਸੀ ਖੇਡ ਖੇਡਦਿਆਂ ਹਰਿਆਣਾ ਅੰਦਰ ਸਿੱਖ ਸ਼ਕਤੀ ਨੂੰ ਵੰਡਣ ਦੀ ਚਾਲ ਚੱਲੀ ਸੀ, ਇਸੇ ਚਾਲ ਤਹਿਤ ਤਤਕਾਲੀ ਸਰਕਾਰ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਬਣਾਈ।

ਉਨ੍ਹਾਂ ਕਿਹਾ ਕਿ ਹੁਣ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ਵਿਚ ਵੀ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੀਆਂ ਯੋਜਨਾਵਾਂ ਬਣਾ ਰਹੇ ਹਨ, ਜੋ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਾਂਗਰਸ ਪਾਰਟੀ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਦੇਣਾ ਬੰਦ ਕਰੇ। ਉਨ੍ਹਾਂ ਸਿੱਖ ਸੰਗਤਾਂ ਨੂੰ ਵੀ ਕਾਂਗਰਸ ਦੀਆਂ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਵਾਲੀਆਂ ਚਾਲਾਂ ਤੋਂ ਸੁਚੇਤ ਹੋਣ ਦੀ ਅਪੀਲ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...