Thursday, April 25, 2024

ਵਾਹਿਗੁਰੂ

spot_img
spot_img

ਕਾਂਗਰਸ ਖ਼ੇਤੀ ਵਿਰੋਧੀ ਕਾਨੂੰਨਾਂ ਬਾਰੇ ਗੁੰਮਰਾਹਕੁੰਨ ਰਾਹ ਤਿਆਗੇ: ਕੁਲਤਾਰ ਸਿੰਘ ਸੰਧਵਾਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 31 ਜੁਲਾਈ, 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਸੱਤਾਧਾਰੀ ਕਾਂਗਰਸ ਵੱਲੋਂ ਖੇਡੇ ਜਾ ਰਹੇ ਸਿਆਸੀ ਪੈਂਤਰਅਿਾਂ ਦੀ ਸਖ਼ਤ ਨੁਕਤਾਚੀਨੀ ਕਰਦੇ ਹੋਏ ਅਪੀਲ ਕੀਤੀ ਹੈ ਕਿ ਕਾਂਗਰਸੀ ਆਗੂ ਮਾਰੂ ਖੇਤੀ ਕਾਨੂੰਨਾਂ ਬਾਰੇ ਗੁੰਮਰਾਹਕੁੰਨ ਰਾਹ ਨਾ ਪੈਣ ਅਤੇ ਅੰਨਦਾਤਾ ਦੇ ਹੱਕ ‘ਚ ਸਿੱਧਾ-ਸਪਸ਼ਟ ਸਟੈਂਡ ਲੈਣ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਮੋਦੀ ਸਰਕਾਰ ਨਾਲ ਮਿਲੀਭੁਗਤ ਅਤੇ ਕੇਂਦਰੀ ਖੇਤੀ ਕਾਨੂੰਨਾਂ ‘ਚ ਸੋਧ ਦੇ ਨਾਂ ‘ਤੇ ਪੰਜਾਬ ਵਿਧਾਨ ਸਭਾ ‘ਚ ਕੀਤੀ ਡਰਾਮੇਬਾਜ਼ੀ ਨੇ ਕਿਸਾਨ ਅੰਦੋਲਨ ਨੂੰ ਪਹਿਲਾਂ ਹੀ ਢਾਹ ਲਗਾਉਣ ‘ਚ ਕੋਈ ਕਸਰ ਨਹੀਂ ਛੱਡੀ ਸੀ।

ਸ਼ਨੀਵਾਰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੁਆਰਾ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ‘ਚ ਪੰਜਾਬ ਵਿਧਾਨ ਸਭਾ ਰਾਹੀਂ ਸੋਧ ਕਰਨ ਬਾਰੇ ਉਠਾਏ ਸਵਾਲ ਨੇ ਆਮ ਆਦਮੀ ਪਾਰਟੀ ਦੀ ਉਸ ਗੱਲ ‘ਤੇ ਮੋਹਰ ਲਗਾ ਦਿੱਤੀ ਹੈ ਕਿ ਕੈਪਟਨ ਨੇ ਮੋਦੀ ਦੇ ਇਸ਼ਾਰੇ ‘ਤੇ ਵਿਧਾਨ ਸਭਾ ‘ਚ ਡਰਾਮਾ ਕਰਕੇ ਕਿਸਾਨਾਂ ਅਤੇ ਪੰਜਾਬ ਨੂੰ ਗੁੰਮਰਾਹ ਕੀਤਾ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਲਗਾਇਆ ਕਿ ਕਾਂਗਰਸ ਨੇ ਖੇਤੀ ਕਾਨੂੰਨਾਂ ਬਾਰੇ ਸ਼ੁਰੂ ਤੋਂ ਹੀ ਦੋਗਲੀ ਨੀਤੀ ਅਪਣਾਈ ਹੋਈ ਹੈ। ਪਹਿਲਾ ਕੈਪਟਨ ਨੇ ਵਿਧਾਨ ਸਭਾ ‘ਚ ਕੇਂਦਰੀ ਕਾਨੂੰਨਾਂ ‘ਚ ਸੋਧ ਕਰਨ ਦਾ ਡਰਾਮਾ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਹੁਣ ਨਵਜੋਤ ਸਿੰਘ ਸਿੱਧੂ ਵੱਲੋਂ ਖੇਤੀ ਕਾਨੂੰਨਾਂ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਕੇਂਦਰੀ ਖੇਤੀ ਕਾਨੂੰਨ ਰੱਦ ਕਰਨ ਬਾਰੇ ਸ਼ਗੂਫ਼ਾ ਛੱਡ ਕੇ ਲੋਕਾਂ ਨੂੰ ਇੱਕ ਵਾਰ ਹੋਰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸੰਧਵਾਂ ਨੇ ਕਿਹਾ ਕਿ ਜੇਕਰ ਸੂਬਿਆਂ ਦੀਆਂ ਵਿਧਾਨ ਸਭਾਵਾਂ ‘ਚ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਨ ਦੀ ਤਾਕਤ ਹੁੰਦੀ ਤਾਂ ਦੇਸ਼ ਦੇ ਕਿਸਾਨਾਂ ਨੂੰ ਮੋਦੀ ਸਰਕਾਰ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਪੱਕਾ ਮੋਰਚਾ ਲਗਾਉਣ ਦੀ ਜ਼ਰੂਰਤ ਨਾ ਪੈਂਦੀ ਅਤੇ ਉਹ ਚੰਡੀਗੜ੍ਹ ਸਮੇਤ ਸੂਬਿਆਂ ਦੀਆਂ ਰਾਜਧਾਨੀਆਂ ‘ਚ ਧਰਨੇ ਲਗਾ ਕੇ ਇਹ ਕੰਮ ਸੂਬਾ ਸਰਕਾਰਾਂ ਤੋਂ ਹੀ ਕਦੋਂ ਦਾ ਕਰਵਾ ਚੁੱਕੇ ਹੁੰਦੇ।

ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰਾਂ ਖੇਤੀ ਕਾਨੂੰਨਾਂ ਵਿਰੁੱਧ ਵਿਧਾਨ ਸਭਾ ‘ਚ ਮਤੇ ਪਾਸ ਕਰਕੇ ਕੇਂਦਰ ਸਰਕਾਰ ਨਾਲ ਅਸਹਿਮਤੀ ਅਤੇ ਕਿਸਾਨਾਂ ਨੂੰ ਸਮਰਥਨ ਦਾ ਸੁਨੇਹਾ ਹੀ ਦੇ ਸਕਦੀਆਂ ਹਨ, ਪਰੰਤੂ ਕੇਂਦਰੀ ਕਾਨੂੰਨਾਂ ਨੂੰ ਮੂਲੋਂ ਰੱਦ ਨਹੀਂ ਕਰ ਸਕਦੀਆਂ।

‘ਆਪ’ ਦੇ ਵਿਧਾਇਕਾਂ ਨੇ ਕੇਜਰੀਵਾਲ ਸਰਕਾਰ ਦਾ ਕੀਤਾ ਧੰਨਵਾਦ
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਰੁਪਿੰਦਰ ਕੌਰ ਰੂਬੀ, ਜੈ ਕਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਜਗਤਾਰ ਸਿੰਘ ਜੱਗਾ (ਸਾਰੇ ਵਿਧਾਇਕ) ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ‘ਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਮੋਦੀ ਸਰਕਾਰ ਨੂੰ ਸਖ਼ਤ ਸੰਦੇਸ਼ ਦਿੰਦਿਆਂ ਦੂਸਰੀ ਵਾਰ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰਕੇ ਦੇਸ਼ ਭਰ ਦੇ ਕਿਸਾਨਾਂ ਨਾਲ ਡਟੇ ਹੋਣ ਦਾ ਸਬੂਤ ਦਿੱਤਾ ਹੈ। ਸਾਰੇ ‘ਆਪ’ ਵਿਧਾਇਕਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਸਮੁੱਚੀ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...