Thursday, April 25, 2024

ਵਾਹਿਗੁਰੂ

spot_img
spot_img

ਕਾਨਪੁਰ ਸਿੱਖ ਕਤਲੇਆਮ ਮਾਮਲੇ ’ਚ 5 ਹੋਰ ਗ੍ਰਿਫ਼ਤਾਰੀਆਂ, ਫ਼ੜੇ ਗਏ ਦੋਸ਼ੀਆਂ ਦੀ ਗਿਣਤੀ 11 ਹੋਈ

- Advertisement -

ਯੈੱਸ ਪੰਜਾਬ
ਲਖ਼ਨਊ, 23 ਜੂਨ, 2022:
ਉਂਤਰ ਪ੍ਰਦੇਸ਼ ਵਿੱਚ ਕਾਨਪੁਰ ਵਿਖ਼ੇ 1984 ਵਿੱਚ ਦਿੱਲੀ ਦੀ ਤਰਜ਼ ’ਤੇ ਹੋਏ ਸਿੱਖ ਕਤਲੇਆਮ ਦੇ 5 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹੁਣ ਤਕ ਗ੍ਰਿਫ਼ਤਾਰੀ ਕੀਤੇ ਗਏ ਦੋਸ਼ੀਆਂ ਦੀ ਗਿਣਤੀ ਵਧ ਕੇ 11 ਹੋ ਗਈ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਇਕ ਮੈਂਬਰ ਡੀ.ਆਈ.ਜੀ. ਸ੍ਰੀ ਬਲੇਂਦੂ ਭੂਸ਼ਣ ਨੇ ਕਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪੁੱਛ ਗਿੱਛ ਤੋਂ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ।

ਇਹ ਗ੍ਰਿਫ਼ਤਾਰੀਆਂ ਇਸੇ ਮਾਮਲੇ ਵਿੱਚ ਮੰਗਲਵਾਰ ਨੂੰ 2 ਵਿਅਕਤੀਆਂ ਦੀ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਈਆਂ ਹਨ। ਮੰਗਲਵਾਰ ਨੂੰ ਐਸ.ਆਈ.ਟੀ. ਨੇ ਕਾਨਪੁਰ ਤੋਂ ਭੂਰਾ ਅਤੇ ਮੋਮਿਨ ਨਾਂਅ ਦੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਸੀ।

ਇਸ ਤੋਂ ਪਹਿਲਾਂ15 ਜੂਨ ਨੂੰ ਪਹਿਲੀ ਵੱਡੀ ਕਾਰਵਾਈ ਕਰਦਿਆਂ ਐੱਸ.ਆਈ.ਟੀ. ਨੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਨ੍ਹਾਂ ਦੀ ਪਛਾਣ ਸੈਫੁੱਲਾਹ ਖ਼ਾਨ, ਬਚਨ, ਬੱਪਨ ਅਤੇ ਪੱਕੀ ਸਾਰੇ ਨਿਵਾਸੀ ਕਾਨਪੁਰ ਵਜੋਂ ਹੋਈ ਸੀ। ਇਹ ਚਾਰੇ ਜੋ ਹੁਣ 60 ਸਾਲ ਤੋਂ ਉੱਪਰ ਉਮਰ ਦੇ ਹੋ ਚੁੱਕੇ ਹਨ ਕਾਨਪੁਰ ਦੇ ਘਾਟਮਪੁਰ ਇਲਾਕੇ ਵਿੱਚੋਂ ਗ੍ਰਿਫ਼ਤਾਰ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ ਐਸ.ਆਈ.ਟੀ. 3 ਸਾਲ ਪਹਿਲਾਂ 2019 ਵਿੱਚ ਕੇਂਦਰ ਸਰਕਾਰ ਦੇ ਨਿਰਦੇਸ਼ ’ਤੇ 1984 ਦੇ ਸਿੱਖ ਕਤਲੇਆਮ ਨਾਲ ਸੰਬੰਧਤ ਕੇਸਾਂ ਦੀ ਜਾਂਚ ਲਈ ਬਣਾਈ ਗਈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਜਾਂ ਤਾਂ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਸੀ ਜਾਂ ਫ਼ਿਰ ਕੇਸ ਹੀ ਬੰਦ ਹੋ ਗਏ ਸਨ।

ਐਸ.ਆਈ.ਟੀ. ਨੇ ਸਿੱਖ ਕਤਲੇਆਮ ਮਾਮਲੇ ਵਿੱਚ ਭਾਗੀਦਾਰ ਪਾਏ ਗਏ 94 ਲੋਕਾਂ ਦੀ ਪਛਾਣ ਕੀਤੀ ਸੀ ਅਤੇ ਇਨ੍ਹਾਂ ਵਿੱਚੋਂ 20 ਦੀ ਮੌਤ ਹੋ ਜਾਣ ਬਾਅਦ 74 ਵਿਅਕਤੀ ਜ਼ਿੰਦਾ ਹਨ ਜਿਨ੍ਹਾਂ ਵਿਰੁੱਧ ਕਾਰਵਾਈ ਵਿੱਢੀ ਗਈ ਹੈ।

ਡੀ.ਆਈ.ਜੀ. ਬਲੇਂਦੂ ਭੂਸ਼ਣ ਨੇ ਦਾਅਵਾ ਕੀਤਾ ਹੈ ਕਿ ਐਸ.ਆਈ.ਟੀ. ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਕਰਨ ਲਈ ਪ੍ਰਤੀਬੱਧਹੈ।

ਉਨ੍ਹਾਂ ਕਿਹਾ ਕਿ 1984 ਸਿੱਖ ਕਤਲੇਆਮ ਇਕ ਬਹੁਤ ਪੁਰਾਣਾ ਕੇਸ ਹੋਣ ਕਰਕੇ ਇਸ ਦੀ ਜਾਂਚ ਵਿੱਚ ਕੁਝ ਮੁਸ਼ਕਿਲਾਂ ਜ਼ਰੂਰ ਆਈਆਂ ਪਰ ਲਗਾਤਾਰ ਤਿੰਨ ਸਾਲ ਦੀ ਜਾਂਚ ਦੌਰਾਨ ਇਕੱਤਰ ਕੀਤੀ ਗਈ ਸੂਚਨਾ ਦੇ ਆਧਾਰ ’ਤੇ 70 ਜ਼ਿੰਮੇਵਾਰ ਲੋਕਾਂ ਦੀ ਪਛਾਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਕਈ ਦੋਸ਼ੀ 70 ਸਾਲ ਦੀ ਉਮਰ ਵੀ ਪਾਰ ਕਰ ਚੁੱਕੇ ਹਨ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...