Friday, April 26, 2024

ਵਾਹਿਗੁਰੂ

spot_img
spot_img

ਕਾਮਰੇਡ ਬਲਵਿੰਦਰ ਸੰਧੂ ਕਤਲ ਮਾਮਲੇ ਵਿੱਚ ਐਨ.ਆਈ.ਏ. ਵੱਲੋਂ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਨਾਲ ਸੰਬੰਧਤ 2 ਦੋਸ਼ੀ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 22 ਜੂਨ, 2021:
ਪੰਜਾਬ ਦੇ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕਾਂਡ ਮਾਮਲੇ ਵਿੱਚ ਮੰਗਲਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਖ਼ਾਲਿਸਤਾਨ ਲਿਬਰੇਸ਼ਨਫ਼ੋਰਸ ਨਾਲ ਸੰਬੰਧਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਕਾਮਰੇਡ ਸੰਧੂ ਕਤਲ ਕੇਸ ਵਿੱਚ ਵੱਡੀ ਭੂਮਿਕਾ ਦੱਸੀ ਜਾ ਰਹੀ ਹੈ।

ਐਨ.ਆਈ.ੲੈ.ਦੇ ਇਥ ਬੁਲਾਰੇ ਅਨੁਸਾਰ ਇਨ੍ਹਾਂ ਦੀ ਪਛਾਣ ਹਰਭਿੰਦਰ ਸਿੰਘ ਉਰਫ਼ ਪਿੰਦਰ ਅਤੇ ਨਵਪ੍ਰੀਤ ਸਿੰਘ ਨਵ ਵਜੋਂ ਹੋਈ ਹੈ। ਇਹ ਦੋਵੇਂ ਹੀ ਤਰਨ ਤਾਰਨ ਦੇ ਰਹਿਣ ਵਾਲੇ ਹਨ।

ਇਹਨਾਂ ਦੋਵਾਂਨੂੰ ਅੱਜ ਮੋਹਾਲੀ ਦੀ ਸਪੈਸ਼ਲ ਐਨ.ਆਈ.ਏ. ਕੋਰਟ ਵਿੱਚ ਪੇਸ਼ ਕੀਤਾ ਗਿਆ ਜਿਸ ਨੇ ਇਨ੍ਹਾਂ ਦਾ ਐਨ.ਆਈ.ਏ. ਨੂੰ 4 ਦਿਨਾਂ ਦਾ ਰਿਮਾਂਡ ਦਿੱਤਾ ਹੈ।

ਐਨ.ਆਈ.ਏ.ਦੇ ਇਕ ਅਧਿਕਾਰੀ ਅਨੁਸਾਰ ਜਾਂਚ ਦੌਰਾਨ ਇਹ ਸਾਹਮਣੇ ਆਇਆ ਸੀ ਕਿ ਨਵਪ੍ਰੀਤ ਅਤੇ ਹਰਭਿੰਦਰ ਇਸ ਮਾਮਲੇ ਵਿੱਚ ਪਹਿਲਾਂ ਚਾਰਜਸ਼ੀਟ ਕੀਤੇ ਗਏ ਦੋਸ਼ੀ ਇੰਦਰਜੀਤ ਸਿੰਘ ਇੰਦਰ ਦੇ ਨਜ਼ਦੀਕੀ ਸਾਥੀ ਸਨ। ਇੰਦਰਜੀਤ ਸਿੰਘ ਇੰਦਰ ਨੇ ਸੰਧੂ ਦੇ ਘਰ ਦੀ ਰੇਕੀ ਕੀਤੀ ਸੀ ਅਤੇ ਕਤਲ ਕੇਸ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਸੀ।

ਕਾਮਰੇਡ ਸੰਧੂ ਨੂੰ ਪਿਛਲੇ ਸਾਲ 16 ਅਕਤੂਬਰ ਨੂੰ ਉਸ ਦੇ ਘਰ ਅਤੇ ਸਕੂਲ ਵਿਖ਼ੇ ਪੁੱਜੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਤੋਂਬਾਅਦ ਐਨ.ਆਈਲ.ਏ.ਨੇ ਇਸ ਮਾਮਲੇ ਵਿੱਚ ਪਹਿਲੀ ਜਨਵਰੀ ਨੂੰ ਕੇਸ ਦਰਜ ਕਰਕੇ 8 ਦੋਸ਼ੀਆਂ ਦੇ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...