Thursday, April 25, 2024

ਵਾਹਿਗੁਰੂ

spot_img
spot_img

ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਇਕ ਹਫ਼ਤੇ ਦੇ ਅੰਦਰ-ਅੰਦਰ ਪਾਲਿਸੀ ਕੀਤੀ ਜਾਵੇਗੀ ਤਿਆਰ: ਆਸ਼ੂ

- Advertisement -

ਯੈੱਸ ਪੰਜਾਬ
ਲੁਧਿਆਣਾ, 22 ਅਕਤੂਬਰ, 2020 –
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦਿੱਤਾ ਹੈ ਕਿ ਕਾਰੋਬਾਰੀਆਂ/ਵਪਾਰੀਆਂ/ਸਨਅਤਕਾਰਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਇਕ ਹਫ਼ਤੇ ਦੇ ਅੰਦਰ-ਅੰਦਰ ਪਾਲਿਸੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਨੇ ਇਸ ਸਬੰਧੀ ਸੀਨੀਅਰ ਅਧਿਕਾਰੀਆਂ ਨੂੰ ਵੀ ਸਪੱਸ਼ਟ ਨਿਰਦੇਸ਼ ਦੇ ਦਿੱਤੇ ਹਨ।

ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗੁਵਾਈ ਵਿੱਚ ਲੁਧਿਆਣਾ ਦੇ ਕਾਰੋਬਾਰੀ/ਵਪਾਰੀ/ਉਦਯੋਗਪਤੀਆਂ ਨੇ ਅੱਜ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕਾਰੋਬਾਰੀਆਂ/ਵਪਾਰੀਆਂ/ਉਦਯੋਗਪਤੀਆਂ ਨੂੰ ਸੀ-ਫਾਰਮ, ਨੋਟਿਸਾਂ ਤੋਂ ਇਲਾਵਾ ਹੋਰ ਮੁਦਿੱਆਂ ‘ਤੇ ਵੀ ਵਿਚਾਰ ਚਰਚਾ ਕੀਤੀ ਗਈ।

ਇਸ ਮੀਟਿੰਗ ਵਿੱਚ ਵਿਧਾਇਕ ਸ੍ਰੀ ਸੰਜੇ ਤਲਵਾੜ, ਸ੍ਰੀ ਰਜਿੰਦਰ ਬੇਰੀ ਅਤੇ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।

ਸ੍ਰੀ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਵਪਾਰੀਆਂ/ ਉਦਯੋਗਪਤੀਆਂ ਅਤੇ ਲੁਧਿਆਣਾ ਨੂੰ ਵਿੱਤੀ ਰਾਜਧਾਨੀ ਵਜੋਂ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਪਾਸੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਾਰੋਬਾਰੀਆਂ/ਵਪਾਰੀਆ/ਉਦਯੋਗਪਤੀਆਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ।

ਉਨ੍ਹਾਂ ਦੱਸਿਆ ਕਿ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਾਰੋਬਾਰੀਆਂ/ਵਪਾਰੀਆਂ/ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇਕ ਹਫਤੇ ਦੇ ਅੰਦਰ-ਅੰਦਰ ਰਸਮੀ ਪਾਲਿਸੀ ਬਣਾਈ ਜਾਵੇਗੀ। ਕਾਰੋਬਾਰੀਆਂ/ਵਪਾਰੀ/ਉਦਯੋਗਪਤੀਆਂ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਸਾਰੇ ਯਤਨਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...