Wednesday, April 24, 2024

ਵਾਹਿਗੁਰੂ

spot_img
spot_img

ਕਾਲਕਾ ਦੀ ਅਗਵਾਈ ‘ਚ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ, ਸਿੱਖ ਯੂਨੀਵਰਸਿਟੀ ਸਮੇਤ ਵੱਖ ਵੱਖ ਮੁੱਦੇ ਚੁੱਕੇ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 21 ਜੂਨ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਵੱਲੋਂ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਦਿੱਲੀ ਦੇ ਨਵੇਂ ਉਪ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੁੰ ਮੁਬਾਰਕਬਾਦ ਦਿੱਤੀ।

ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਨੇ ਦੱਸਿਆ ਕਿ ਜਦੋਂ 400 ਸਾਲਾ ਪ੍ਰਕਾਸ਼ ਪੁਰਬ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਮਨਾਇਆ ਗਿਆ ਸੀ ਤਾਂ ਦਿੱਲੀ ਕਮੇਟੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੱਗੇ ਸਿੱਖ ਯੂਨੀਵਰਸਿਟੀ ਦਾ ਮੁੱਦਾ ਰੱਖਿਆ ਸੀ। ਅੱਜ ਦੀ ਮੀਟਿੰਗ ਵਿਚ ਅਸੀਂ ਉਪ ਰਾਜਪਾਲ ਨੁੰ ਬੇਨਤੀ ਕੀਤੀ ਹੈ ਕਿ ਦਿੱਲੀ ਵਿਚ ਢੁੱਕਵੀਂ ਥਾਂ ਸਿੱਖ ਯੂਨੀਵਰਸਿਟੀ ਵਾਸਤੇ ਅਲਾਟ ਕੀਤੀ ਜਾਵੇ।

ਸਰਦਾਰ ਕਾਲਕਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਸੀਂ ਹਰੀ ਨਗਰ ਪੋਲੀਟੈਕਨੀਕ ਨੂੰ ਇੰਜੀਨੀਅਰਿੰਗ ਕਾਲਜ ਵਿਚ ਬਦਲਣਾ ਚਾਹੁੰਦੇ ਹਾਂ ਜਿਸਦੀ ਬਾਕੀ ਪ੍ਰਵਾਨਗੀ ਹੋ ਗਈ ਹੈ ਤੇ ਸਿਰਫ ਉਪ ਰਾਜਪਾਲ ਦੀ ਪ੍ਰਵਾਨਗੀ ਬਾਕੀ ਹੈ। ਇਸ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਅਸੀਂ ਨਾਨਕ ਪਿਆਊ ਦੇ ਸਾਹਮਣੇ ਮੈਟਰੋ ਸਟੇਸ਼ਨ ਦੀ ਉਸਾਰੀ ਬਾਰੇ ਤੇ ਹੋਰ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ।

ਉਹਨਾਂ ਇਹ ਵੀ ਦੱਸਿਆ ਕਿ ਅਸੀਂ ਗੁਰਦੁਆਰਾ ਮਜਨੂੰ ਕਾ ਟਿੱਲਾ ਦੇ ਸਾਹਮਣੇ ਰੋਡ ਕੱਟ ਬੰਦ ਕਰਨ ਦਾ ਮਾਮਲਾ ਵੀ ਚੁੱਕਿਆ ਤੇ ਮੰਗ ਕੀਤੀ ਕਿ ਕੱਟ ਖੋਲਿਆ ਜਾਵੇ ਤਾਂ ਜੋ ਸੰਗਤਾਂ ਨੂੰ ਮੁਸ਼ਕਿਲਾਂ ਬੰਦ ਹੋਣ।

ਸਰਕਾਰ ਕਾਲਕਾ ਨੇ ਆਸ ਪ੍ਰਗਟਾਈ ਕਿ ਅਗਲੇ 15 ਤੋਂ 20 ਦਿਨਾਂ ਵਿਚ ਇਹਨਾਂ ਮੰਗਾਂ ਬਾਰੇ ਕਾਰਵਾਈ ਹੋ ਜਾਵੇਗੀ। ਉਹਨਾਂ ਦੱਸਿਆ ਕਿ ਉਪ ਰਾਜਪਾਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਸਰਕਾਰਾਂ ਇਹ ਕੰਮ ਕਿਉਂ ਨਹੀਂ ਕਰ ਰਹੀਆਂ ਜਿਸਦੇ ਮਾਮਲੇ ਉਪ ਰਾਜਪਾਲ ਕੋਲ ਪਹੁੰਚੇ ਹਨ। ਉਪ ਰਾਜਪਾਲ ਨੇ ਭਰੋਸਾ ਦੁਆਇਆ ਕਿ ਇਹ ਮਸਲੇ ਜਲਦੀ ਹੱਲ ਕੀਤੇ ਜਾਣਗੇ।

ਸਰਦਾਰ ਕਾਲਕਾ ਦੇ ਨਾਲ ਵਫਦ ਵਿਚ ਹਰਵਿੰਦਰ ਸਿੰਘ ਕੇ ਪੀ ਸੀਨੀਅਰ ਮੀਤ ਪ੍ਰਧਾਨ, ਆਤਮਾ ਸਿੰਘ ਲੁਬਾਣਾ ਮੀਤ ਪ੍ਰਧਾਨ ਤੇ ਸੀਨੀਅਰ ਮੈਂਬਰ ਹਰਜੀਤ ਸਿੰਘ ਪੱਪਾ ਵੀ ਵਫਦ ਵਿਚ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...