Saturday, April 20, 2024

ਵਾਹਿਗੁਰੂ

spot_img
spot_img

ਕਾਲ਼ੇ ਖੇਤੀ ਕਾਨੂੰਨ ਰੱਦ ਹੋਣ ਦੀ ਜਿੱਤ ਤੋਂ ਬਾਅਦ ਐੱਮਐੱਸਪੀ ਤੇ ਹੋਰ ਮੰਗਾਂ ਲਈ ਘੋਲ਼ ਜਾਰੀ, 4 ਦਸੰਬਰ ਨੂੰ ਹੋਵੇਗਾ ਅਗਲੇ ਐਕਸ਼ਨ ਦਾ ਐਲਾਨ: ਭਾਕਿਯੂ (ਉਗਰਾਹਾਂ)

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 30 ਨਵੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਟਿਕਰੀ ਬਾਰਡਰ ਪਕੌੜਾ ਚੌਕ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਔਰਤਾਂ ਵੱਲੋਂ ਚਲਾਈ ਗਈ ਸਟੇਜ ਮੌਕੇ ਪੰਡਾਲ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਔਰਤਾਂ, ਕਿਸਾਨ, ਮਜ਼ਦੂਰ ਤੇ ਨੌਜਵਾਨ ਸ਼ਾਮਲ ਹੋਏ।

ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਪਟਿਆਲਾ ਜ਼ਿਲ੍ਹਾ ਆਗੂ ਗੁਰਪ੍ਰੀਤ ਕੌਰ ਬਰਾਸ ਨੇ ਸਾਲ ਤੋਂ ਵੀ ਵੱਧ ਸਮੇਂ ਤੋਂ ਮੁਲਕ ਪੱਧਰੇ ਕਿਸਾਨ ਮੋਰਚੇ ਵਿੱਚ ਪੂਰੇ ਸਿਦਕ ਸਿਰੜ ਨਾਲ ਡਟੇ ਹੋਏ ਜੁਝਾਰੂ ਲੋਕਾਂ ਵੱਲੋਂ ਮੋਦੀ ਭਾਜਪਾ ਹਕੂਮਤ ਦੀ ਅੜੀ ਭੰਨ ਕੇ ਤਿੰਨੇ ਕਾਲ਼ੇ ਖੇਤੀ ਕਾਨੂੰਨ ਰੱਦ ਕਰਨ ਦਾ ਮਤਾ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚੋਂ ਪਾਸ ਕਰਵਾਉਣ ਨੂੰ ਜਥੇਬੰਦ ਲੋਕ ਤਾਕਤ ਦੀ ਸ਼ਾਨਦਾਰ ਜਿੱਤ ਕਰਾਰ ਦਿੱਤਾ ਅਤੇ ਸਭਨਾਂ ਸੰਘਰਸ਼ਸ਼ੀਲ ਤੇ ਹਮਾਇਤੀ ਲੋਕਾਂ ਨੂੰ ਮੁਬਾਰਕਬਾਦ ਦਿੱਤੀ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਇਸ ਘੋਲ਼ ਦੀਆਂ ਰਹਿੰਦੀਆਂ ਮੰਗਾਂ ਸਾਰੀਆਂ ਫ਼ਸਲਾਂ ਤੇ ਸਾਰੇ ਕਿਸਾਨਾਂ ਲਈ ਐੱਮਐੱਸਪੀ ਗਰੰਟੀ ਦਾ ਕਾਨੂੰਨ ਬਣਾਉਣ; ਬਿਜਲੀ ਬਿੱਲ 2020 ਰੱਦ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਪੂਰੀ ਮਜ਼ਬੂਤ ਕਰਨ ਤੋਂ ਇਲਾਵਾ ਘੋਲ਼ ਦੌਰਾਨ ਮੜ੍ਹੇ ਸਾਰੇ ਪੁਲਿਸ ਕੇਸ ਵਾਪਸ ਲੈਣ; 700 ਤੋਂ ਵੱਧ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਢੁੱਕਵੇਂ ਮੁਆਵਜ਼ੇ ਤੇ ਪੱਕੀ ਸਰਕਾਰੀ ਨੌਕਰੀ ਅਤੇ ਲਖੀਮਪੁਰ ਖੀਰੀ ਕਤਲੇਆਮ ਦੇ ਦੋਸ਼ੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਨ ਸਮੇਤ ਸਾਰੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਰਗੀਆਂ ਮੰਗਾਂ ਮੰਨਵਾਉਣ ਲਈ ਘੋਲ਼ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਰਕਾਰੀ ਹੁੰਗਾਰੇ ਨੂੰ ਧਿਆਨ ਵਿੱਚ ਰੱਖਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾਣ ਵਾਲੀ 4 ਦਸੰਬਰ ਦੀ ਮੀਟਿੰਗ ਵਿੱਚ ਅਗਲੇ ਐਕਸ਼ਨ ਬਾਰੇ ਫੈਸਲਾ ਕੀਤਾ ਜਾਵੇਗਾ। ਸਟੇਜ ਤੋਂ ਲਵਾਏ ਨਾਹਰਿਆਂ ਦੇ ਆਕਾਸ਼ ਗੁੰਜਾਊ ਬੋਲਾਂ ਵਿੱਚੋਂ ਲੋਕਾਂ ਦਾ ਠਾਠਾਂ ਮਾਰਦਾ ਜੇਤੂ ਰੌਂਅ ਤੇ ਜੋਸ਼ ਝਲਕ ਰਿਹਾ ਸੀ।

ਮਾਲਣ ਕੌਰ ਕੋਠਾਗੁਰੂ ਨੇ ਆਪਣੇ ਸੰਬੋਧਨ ਦੌਰਾਨ ਇਸ ਜਾਨ ਹੂਲਵੇਂ ਘੋਲ਼ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਸ਼ਾਨਾਂਮੱਤੀ ਭੂਮਿਕਾ, ਲਾਮਿਸਾਲ ਸ਼ਮੂਲੀਅਤ ਅਤੇ ਆਪਾਵਾਰੂ ਸਿਦਕੀ ਜਜ਼ਬੇ ਦੀ ਜੈ ਜੈਕਾਰ ਕੀਤੀ। ਆਉਂਦੇ ਦਿਨਾਂ ਵਿੱਚ ਹੋਰ ਵੀ ਦ੍ਰਿੜ੍ਹਤਾ ਨਾਲ ਘੋਲ਼ ਦੇ ਮੈਦਾਨ ਵਿੱਚ ਡਟਣ ਦੀ ਉਨ੍ਹਾਂ ਦੀ ਤਤਪਰਤਾ ਨੂੰ ਉਚਿਆਇਆ।

ਪਲਵਿੰਦਰ ਕੌਰ ਅੰਮ੍ਰਿਤਸਰ ਨੇ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜ ਪੱਖੀ ਨਿੱਜੀਕਰਨ ਵਪਾਰੀਕਰਨ ਸੰਸਾਰੀਕਰਨ ਖੁੱਲ੍ਹੀ ਮੰਡੀ ਦੀਆਂ ਲੋਕ ਮਾਰੂ ਨੀਤੀਆਂ ਨੂੰ ਮੁਕੰਮਲ ਭਾਂਜ ਦੇਣ ਲਈ ਕਿਸਾਨਾਂ ਮਜ਼ਦੂਰਾਂ ਤੇ ਹੋਰ ਸਾਰੇ ਕਿਰਤੀਆਂ ਦੇ ਇੱਕਜੁਟਤਾ ਵਾਲੇ ਸੰਘਰਸ਼ਾਂ ਲਈ ਮਾਨਸਿਕ ਤੌਰ ‘ਤੇ ਤਿਆਰ ਹੋਣ ਅਤੇ ਹੋਰ ਵੀ ਵੱਡੀਆਂ ਔਰਤ ਲਾਮਬੰਦੀਆਂ ਜੁਟਾਉਣ ਦਾ ਸੱਦਾ ਦਿੱਤਾ।

ਸਟੇਜ ਸਕੱਤਰ ਦੀ ਭੂਮਿਕਾ ਕੁਲਦੀਪ ਕੌਰ ਕੁੱਸਾ ਵੱਲੋਂ ਨਿਭਾਈ ਗਈ ਅਤੇ ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਸੰਦੀਪ ਕੌਰ ਬਰਨਾਲਾ, ਪਰਮਜੀਤ ਕੌਰ ਸੰਗਰੂਰ, ਬਚਿੱਤਰ ਕੌਰ ਮੋਗਾ, ਕਸ਼ਮੀਰ ਕੌਰ ਵਲਟੋਹਾ, ਰਾਜਨਦੀਪ ਕੌਰ ਫਾਜ਼ਿਲਕਾ, ਕਰਮਜੀਤ ਕੌਰ ਮਾਨਸਾ ਅਤੇ ਗੁਰਪ੍ਰੀਤ ਕੌਰ ਨੌਹਰਾ ਸ਼ਾਮਲ ਸਨ।

ਲੋਕਪੱਖੀ ਕਲਾਕਾਰ ਮੇਘ ਰਾਜ ਰੱਲਾ ਦੀ ਨਿਰਦੇਸ਼ਨਾ ਹੇਠ ਕੋਰੀਓਗ੍ਰਾਫੀ “ਜੁਗਨੀ” ਪੇਸ਼ ਕੀਤੀ ਗਈ। ਕੇਰਲਾ ਰਾਜ ਤੋਂ ਸ਼੍ਰੀ ਕੇ ਸਹਿਦੇਵਨ ਦੀ ਅਗਵਾਈ ਵਿੱਚ ਪਹੁੰਚੇ ਟ੍ਰਾਂਜ਼ੀਸ਼ਨ ਸਟੱਡੀਜ਼ ਥ੍ਰਿਸੂਰ ਦੇ ਹਮਾਇਤੀ ਜੱਥੇ ਵੱਲੋਂ ਆਪਣੀ ਮਾਤ-ਭਾਸ਼ਾ ਵਿੱਚ ਕਿਸਾਨ ਘੋਲ਼ ਦੀ ਜਿੱਤ ਦਾ ਸਮੂਹਿਕ ਗੀਤ ਪੇਸ਼ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...