Saturday, April 27, 2024

ਵਾਹਿਗੁਰੂ

spot_img
spot_img

ਕਿਰਨ ਅਜੀਵਿਕਾ ਸੈਲਫ਼ ਹੈਲਪ ਗਰੁੱਪ ਨੇ ਮੀਆਂਪੁਰ ਵਿੱਚ ਰੈਸਟੋਰੈਂਟ ਖੋਲਿ੍ਹਆ

- Advertisement -

ਯੈੱਸ ਪੰਜਾਬ
ਰੂਪਨਗਰ, 28 ਅਕਤੂਬਰ, 2020 –
ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਵੈ-ਸਹਾਇਤਾ ਗਰੁੱਪ “ਕਿਰਨ ਆਜਿਵਿਕਾ“ ਵੱਲੋਂ ਅੱਜ ਜਿਲ੍ਹੇ ਦੇ ਪਿੰਡ ਮੀਆਂਪੁਰ ਵਿੱਚ ਸਸਤਾ, ਸ਼ੁੱਧ ਅਤੇ ਪੋਸ਼ਟਿਕ ਖਾਣਾ ਮੁਹੱਈਆ ਕਰਵਾਉਣ ਲਈ ਆਪਣਾ ਰੈਸਟੋਰੈਂਟ ਖੋਲਿਆ ਗਿਆ ਹੈ, ਇਸ ਰੈਸਟੋਰੈਂਟ ਦੇ ਖੁੱਲਣ ਨਾਲ ਜਿੱਥੇ ਸਵੈ-ਸਹਾਇਤਾ ਗਰੁੱਪ ਦੇ ਮੈਂਬਰਾਂ ਨੂੰ ਘਰ ਬੈਠਿਆ ਰੁਜ਼ਗਾਰ ਮਿਲੇਗਾ ਉੱਥੇ ਲੋੜਵੰਦਾਂ ਨੂੰ ਸਸਤੇ ਭਾਅ ਉੱਤੇ ਚੰਗਾ ਖਾਣਾ ਮਿਲੇਗਾ।

ਆਜੀਵਿਕਾ ਮਿਸ਼ਨ ਦੇ ਜਿਲ੍ਹਾ ਪ੍ਰੋਗਰਾਮ ਮੈਨੇਜਰ ਕਮਲਦੀਪ ਕੌਰ ਨੇ ਇਸ ਰੈਸਟੋਰੈਂਟ ਦਾ ਉਦਘਾਟਨ ਕੀਤਾ।ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱੱਸਿਆ ਕਿ ਆਜੀਵਿਕਾ ਮਿਸ਼ਨ ਇੱਕ ਅਜਿਹਾ ਪ੍ਰੋਗਰਾਮ ਹੈ ਜੋ ਪਿੰਡਾਂ ਦੇ ਲੋਕਾਂ ਖਾਸ ਕਰਕੇ ਔਰਤਾਂ ਨੂੰ ਘਰ ਬੈਠਿਆਂ ਰੁਜ਼ਗਾਰ ਪੈਦਾ ਕਰਨ ਵਿੱਚ ਮਦਦ ਕਰਦਾ ਹੈ।

ਉਹਨਾਂ ਕਿਹਾ ਕਿ ਇਸ ਮਿਸ਼ਨ ਨਾਲ ਜੁੜ ਕੇ ਕਿਸੇ ਇੱਕ ਪਿੰਡ ਜਾਂ ਮੁਹੱਲੇ ਦੀਆਂ ਔਰਤਾਂ ਇੱਕਠੀਆਂ ਹੋ ਕੇ ਆਪਣਾ ਕੰਮ ਸ਼ੁਰੂ ਕਰ ਸਕਦੀਆਂ ਹਨ। ਮਿਸ਼ਨ ਵੱਲੋਂ ਉਹਨਾ ਦਾ ਕੰਮ ਸ਼ੁਰੂ ਕਰਨ ਲਈ ਕੋਂਸਲਿੰਗ ਤੋਂ ਲੈ ਕੇ ਬੈਂਕਾਂ ਤੋਂ ਕਰਜਾ ਲੈ ਕੇ ਦੇਣ ਅਤੇ ਮੰਡੀਕਰਨ ਤੱਕ ਮੱਦਦ ਕੀਤੀ ਜਾਂਦੀ ਹੈ।

ਉਹਨਾਂ ਅੱਗੇ ਦੱਸਿਆ ਕਿ ਰੂਪਨਗਰ ਜਿਲ੍ਹੇ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ ਦੀ ਸੁਯੋਗ ਅਗਵਾਈ ਵਿੱਚ ਆਜੀਵਿਕਾ ਮਿਸ਼ਨ ਬਹੁਤ ਕਾਮਯਾਬੀ ਨਾਲ ਚੱਲ ਰਿਹਾ ਹੈ ਅਤੇ ਇਸ ਸਕੀਮ ਤਹਿਤ ਜਿਲ੍ਹੇ ਵਿੱਚ 350 ਦੇ ਕਰੀਬ ਗਰੁੱਪ ਚੱਲ ਰਹੇ ਹਨ ।

“ਕਿਰਨ ਆਜਿਵਿਕਾ“ ਸਵੈ-ਸਹਇਤਾ ਗਰੁੱਪ ਦੀ ਪ੍ਰਧਾਨ ਸ਼ਸ਼ੀ ਬਾਲਾ ਨੇ ਇਸ ਮੌਕੇ ਦੱਸਿਆ ਕਿ ਇਸ ਰੈਸਟੋਰੈਂਟ ਵਿੱਚ ਗਾਹਕਾਂ ਨੂੰ ਬਰੇਕ ਫਾਸਟ, ਲੰਚ ਅਤੇ ਡਿਨਰ ਸਸਤੇ ਭਾਅ ਉੱਤੇ ਸਵਾਦ ਅਤੇ ਪੋਸ਼ਟਿਕ ਖਾਣਾ ਪਰੋਸਿਆ ਜਾਵੇਗਾ ।

ਇਸ ਮੌਕੇ ਬਲਾਕ ਪ੍ਰੋਗਰਾਮ ਮੈਨੇਜਰ ਮੋਹਿਤ ਸ਼ਰਮਾ, ਕਲਸਟਰ ਕੋਆਰਡੀਨੇਟਰ ਨਿਸ਼ਾਂਤ, ਪਰਮਵੀਰ ਸਿੰਘ ਤੇ ਭੁਪਿੰਦਰ ਸਿੰਘ ਤੋਂ ਇਲਾਵਾ ਸਮੁਹ ਸੇਵਿਕਾ ਦਲਬੀਰ ਕੌਰ, ਜਸਵਿੰਦਰ ਕੌਰ, ਸਤਵਿੰਦਰ ਕੌਰ ਤੇ ਬਲਜੀਤ ਕੌਰ ਵੀ ਹਾਜਰ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...