Saturday, April 20, 2024

ਵਾਹਿਗੁਰੂ

spot_img
spot_img

ਕਿਸ਼ਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ: ਸੁਖਬੀਰ ਸਿੰਘ ਬਾਦਲ

- Advertisement -

ਯੈੱਸ ਪੰਜਾਬ
ਸ਼ਹੀਦ ਭਗਤ ਸਿੰਘ ਨਗਰ, 19 ਜਨਵਰੀ, 2021 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਿਸਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ ਹੈ ਤੇ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਸੰਜੀਦਾ ਨਹੀਂ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਮੌਜੂਦਾ ਸੰਕਟ ਨੂੰ ਹੱਲ ਕਰਨ ਵਿਚ ਕੋਈ ਉਸਾਰੂ ਭੂਮਿਕਾ ਅਦਾ ਨਹੀਂ ਕਰ ਸਕਦੀ ਕਿਉਂਕਿ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਖਾਰਜ ਕਰਨ ਤੋਂ ਨਾਂਹ ਕਰ ਦਿੱਤੀ ਹੈ।

ਨਵਾਂਸ਼ਹਿਰ, ਬੰਗਾ ਤੇ ਫਗਵਾੜਾ ਵਿਚ ਵਾਰਡ ਵਾਰ ਮੀਟਿੰਗਾਂ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਸੰਸਦ ਦੇ ਆਉਂਦੇ ਇਜਲਾਸ ਦੀ ਵਰਤੋਂ ਹਮ ਖਿਆਲੀ ਪਾਰਟੀਆਂ ਨਾਲ ਮੀਟਿੰਗਾਂ ਕਰਨ ਵਾਸਤੇ ਕਰੇਗਾ ਤਾਂ ਜੋ ਦੇਸ਼ ਵਿਚ ਅਸਲ ਸੰਘੀ ਢਾਂਚਾ ਬਹਾਲ ਕਰਨ ਲਈ ਕੰਮ ਕੀਤਾ ਜਾ ਸਕੇ।

ਉਹਨਾਂ ਨੇ ਭਾਜਪਾ ਸਰਕਾਰ ਨੂੰ ਇਹ ਵੀ ਆਖਿਆ ਕਿ ਉਹਕੌਮੀ ਜਾਂਚ ਏਜੰਸੀ (ਐਨ ਆਈ ਏ) ਨੁੰ ਕਿਸਾਨ ਆਗੂਆਂ ਖਿਲਾਫ ਨਾ ਵਰਤੇ ਤੇ ਕਿਹਾ ਕਿ ਐਨ ਆਈ ਏ ਦੀ ਵਰਤੋਂ ਅਤਿਵਾਦ ਦੇ ਖਿਲਾਫ ਹੁੰਦੀ ਹੈ ਨਾ ਕਿ ਇਸਦੀ ਦੁਰਵਰਤੋਂ ਕੀਤੀ ਜਾਣੀ ਚਾਹੀਦੀ ਹੈ।

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਇਕ ਆਜ਼ਾਦ ਏਜੰਸੀ ਵੱਲੋਂ ਕਰਵਾਏ ਗਏ ਸਰਵੇਖਣ ਵਿਚ ਮੁੱਖ ਮੰਤਰੀ ਨੂੰ ਸੂਬੇ ਦੇ ਇਤਿਹਾਸ ਵਿਚ ਹੁਣ ਤੱਕ ਦਾ ਸਭ ਤੋਂ ਮਾੜਾ ਮੁੱਖ ਮੰਤਰੀ ਪਾਇਆ ਗਿਆ ਹੈ।

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਸਿਰਫ 9 ਫੀਸਦੀ ਲੋਕਾਂ ਨੇ ਵੋਟ ਦਿੱਤੀ ਜਦਕਿ 91 ਫੀਸਦੀ ਨੇ ਉਹਨਾਂ ਨੂੰ ਠੁਕਰਾ ਦਿੱਤਾ ਹੈ। ਉਹਨਾਂ ਕਿਹਾ ਕਿ ਅਗਲੇ ਇਕ ਸਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ 100 ਫੀਸਦੀ ਨਕਾਰੇ ਜਾਣ ਦਾ ਮਾਣ ਹਾਸਲ ਕਰ ਲੈਣਗੇ।

ਮਿਉਂਸਪਲ ਚੋਣਾਂ ਦੀ ਗੱਲ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਤੇ ਅਫਸਰ ਜੋ ਵਿਰੋਧੀ ਧਿਰ ਨਾਲ Ç ਵਤਕਰਾ ਕਰ ਰਹੇ ਹਨ ਅਤੇ ਉਹਨਾਂ ਖਿਲਾਫ ਝੂਠੇ ਕੇਸ ਵੀ ਦਰਜ ਕਰ ਰਹੇ ਹਨ, ਨੂੰ 2022 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸੱਤਾ ਸੰਭਾਲਦੇ ਹੀ ਇਸਦਾ ਹਰਜਨਾ ਭੁਗਤਣਾ ਪਵੇਗਾ।

ਉਹਨਾਂ ਕਿਾ ਕਿ ਇਕ ਵਾਰ ਸੱਤਾ ਸੰਭਾਲਣ ਮਗਰੋਂ ਅਸੀਂ ਇਕ ਜੁਡੀਸ਼ੀਅਲ ਕਮਿਸ਼ਨ ਗਠਿਤ ਕਰਾਂਗੇ ਤੇ ਉਸਨੁੰ ਅਫਸਰਾਂ ਵੱਲੋਂ ਦਰਜ ਕੀਤੇ ਝੂਠੇ ਕੇਸਾਂ ਬਾਰੇ ਰਿਪੋਰਟ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਦੇਣ ਵਾਸਤੇ ਕਹਾਂਗੇ ਤੇ ਅਜਿਹੇ ਅਫਸਰਾਂ ਖਿਲਾਫ ਫੌਰੀ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਨੇ ਅਫਸਰਾਂ ਨੂੰ ਵੀ ਚੇਤਾਵਨੀ ਦਿੱਤੀ ਕਿ ਉਹ ਵੋਟਰਾਂ ਦੀ ਰਜਿਸਟਰੇਸ਼ਨ ਵਿਚ ਕਿਸੇ ਵੀ ਕੁਤਾਹੀ ਤੋਂ ਗੁਰੇਜ਼ ਕਰਨ ਅਤੇ ਕਿਹਾ ਕਿ ਅਕਾਲੀ ਦਲ ਦੇ ਸੱਤਾ ਵਿਚ ਆਉਣ ’ਤੇ ਉਹਨਾਂ ਨੂੰ ਵੀ ਜਵਾਬਦੇਹ ਬਣਾਇਆ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਦੇ ਨਾਲ ਸੀਨੀਅਰ ਆਗੂ ਸੋਹਣ ਸਿੰਘ ਠੰਢਲ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਪਿੰਡ ਕਰੀਮਪੁਰ ਧਿਆਣੀ ਵਿਚ ਚੌਧਰੀ ਨੰਦ ਲਾਲ ਦੇ ਘਰ ਵੀ ਗਏ ਜਿਹਨਾਂ ਦੇ ਵੱਡੇ ਸਪੁੱਤਰ ਰਾਮ ਪਾਲ ਦਾ ਹਾਲ ਹੀ ਵਿਚ ਦਿਹਾਂਤ ਹੋ ਗਿਆ ਸੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਸੁਖਵਿੰਦਰ ਸਿੰਘ ਸੁੱਖੀ, ਜਰਨੈਲ ਸਿੰਘ ਵਾਹਿਦ, ਸਰਵਣ ਸਿੰਘ ਕੁਲਾਰ, ਬਲਦੇਵ ਸਿੰਘ ਖਹਿਰਾ ਅਤੇ ਬੁੱਧ ਸਿੰਘ ਬਲਾਕੀਪੁਰ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...