Friday, April 19, 2024

ਵਾਹਿਗੁਰੂ

spot_img
spot_img

ਕਿਸਾਨਾਂ ਅਤੇ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਐਨ.ਆਈ.ਏ. ਨੋਟਿਸ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦਾ ਪ੍ਰਗਟਾਵਾ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 16 ਜਨਵਰੀ, 2021:
ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਦੀ ਭਾਜਪਾ ਸਰਕਾਰ ਵੱਲੋਂ ਕੋਝੇ ਹਥਕੰਡੇ ਵਰਤਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਦਬਾਉਣ ਲਈ ਯੂਏਪੀਏ ਕਾਨੂੰਨ ਦੀ ਦੁਰਵਰਤੋਂ ਕਰਦਿਆਂ ਕਿਸਾਨਾਂ ਅਤੇ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਐਨਆਈਏ ਵੱਲੋਂ ਨੋਟਿਸ ਜਾਰੀ ਕਰਨੇ ਸਰਕਾਰ ਦੀ ਤਾਨਾਸ਼ਾਹ ਨੀਤੀ ਦਾ ਪ੍ਰਗਟਾਵਾ ਹੈ।

ਉਨ੍ਹਾਂ ਆਖਿਆ ਕਿ ਦੇਸ਼ ਦੇ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਪਰੰਤੂ ਦੇਸ਼ ਦੀ ਸਰਕਾਰ ਹੱਕ ਤੇ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ ਜੋ ਬਰਦਾਸ਼ਤਯੋਗ ਨਹੀਂ।

ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਜੇਕਰ ਕੋਈ ਆਪਣੇ ਨਾਲ ਹੋਈ ਵਧੀਕੀ ਤੇ ਬੇਇਨਸਾਫੀ ਦਾ ਵਿਰੋਧ ਕਰੇ ਤਾਂ ਕੀ ਉਹ ਦੇਸ਼ ਵਿਰੋਧੀ ਹੈ? ਕੀ ਆਪਣੀਆਂ ਭਵਿੱਖ ਦੀਆਂ ਪੀੜ੍ਹੀਆਂ ਲਈ ਚਿੰਤਾ ਕਰਨੀ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨਾ ਦੇਸ਼ ਨੂੰ ਤੋੜਨ ਵਾਲੀ ਕਾਰਵਾਈ ਹੈ?

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਲਈ ਸੰਜੀਦਗੀ ਨਾਲ ਵਿਚਾਰ ਕਰਨ ਦੀ ਥਾਂ ਆਪਣੀ ਹਉਮੈ ਅਤੇ ਹੰਕਾਰ ਨਾਲ ਲੋਕਤੰਤਰ ਦਾ ਘਾਣ ਕਰ ਰਹੀ ਹੈ। ਖਾਸਕਰ ਘੱਟ ਗਿਣਤੀਆਂ ਪ੍ਰਤੀ ਦੇਸ਼ ਦੀ ਸਰਕਾਰ ਦਾ ਰਵੱਈਆ ਦਬਾਉਣ ਵਾਲਾ ਹੈ। ਸਰਕਾਰ ਦੀ ਮਨਸ਼ਾ ਲੋਕਾਂ ਦੇ ਹਿੱਤਾਂ ਦੀ ਰੱਖਵਾਲੀ ਕਰਨ ਵਾਲੀ ਹੋਣੀ ਚਾਹੀਦੀ ਹੈ ਨਾ ਕਿ ਆਪਣੀ ਜਿੱਦ ਨੂੰ ਪੁਗਾਉਣ ਵਾਲੀ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨੀ ਸੰਘਰਸ਼ ਪੂਰਨ ਸ਼ਾਂਤਮਈ ਚੱਲ ਰਿਹਾ ਹੈ ਪਰੰਤੂ ਬੀਜੇਪੀ ਸਰਕਾਰ ਆਪਣੇ ਅਸਰ-ਰਸੂਖ ਨਾਲ ਇਸ ਨੂੰ ਜਾਣਬੁੱਝ ਕੇ ਗਲਤ ਰੰਗਤ ਦੇਣ ਦੇ ਯਤਨ ਵਿਚ ਹੈ। ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਹਰ ਹੀਲਾ ਵਰਤ ਰਹੀ ਹੈ।

ਇਸੇ ਦਾ ਹੀ ਹਿੱਸਾ ਐਨਆਈਏ ਰਾਹੀਂ ਯੂਏਪੀਏ ਤਹਿਤ ਕਿਸਾਨ ਸੰਘਰਸ਼ ਉਪਰ ਵਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਰਵੱਈਆ ਸਾਬਤ ਕਰਦਾ ਹੈ ਕਿ ਦੇਸ਼ ਦੀ ਬੇਜੀਪੀ ਸਰਕਾਰ ਤਾਨਾਸ਼ਾਹ ਬਣ ਚੁੱਕੀ ਹੈ ਜੋ ਭਾਰਤ ਦੇ ਸੰਵਿਧਾਨ ਲਈ ਵੱਡਾ ਖਤਰਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਜੇਪੀ ਸਰਕਾਰ ਲਗਾਤਾਰ ਸੰਵਿਧਾਨ ਦਾ ਘਾਣ ਕਰਦਿਆਂ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਚਾਹੀਦਾ ਤਾਂ ਇਹ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਆਪਣੀਆਂ ਏਜੰਸੀਆਂ ਰਾਹੀਂ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਆਵਾਜ਼ ਸੁਣੇ ਅਤੇ ਉਸ ’ਤੇ ਅਮਲ ਕਰਦਿਆਂ ਮਾਮਲੇ ਦਾ ਹੱਲ ਕਰੇ, ਪਰੰਤੂ ਸਰਕਾਰ ਤਾਂ ਲੋਕ ਆਵਾਜ਼ ਨੂੰ ਦੱਬਣ ਦੀ ਨੀਤੀ ’ਤੇ ਚੱਲ ਰਹੀ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸਲਾਹ ਦਿੱਤੀ ਕਿ ਕਿਸੇ ਵੀ ਗਲਤ ਫੈਸਲੇ ਨੂੰ ਮੰਨਣਾ ਵਡੱਪਣ ਹੁੰਦਾ ਹੈ ਅਤੇ ਕਿਸਾਨਾਂ ਦੇ ਸਬੰਧ ਵਿਚ ਹੋਏ ਗਲਤ ਫੈਸਲੇ ਨੂੰ ਵੀ ਸਰਕਾਰ ਨੂੰ ਮੰਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਏਪੀਏ ਦੀ ਦੁਰਵਰਤੋਂ ਤੁਰੰਤ ਬੰਦ ਕੀਤੀ ਜਾਵੇ ਅਤੇ ਐਨਆਈਏ ਵੱਲੋਂ ਜਾਰੀ ਕੀਤੇ ਗਏ ਨੋਟਿਸ ਵਾਪਸ ਲਏ ਜਾਣ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...