Thursday, April 18, 2024

ਵਾਹਿਗੁਰੂ

spot_img
spot_img

ਕਿਸਾਨਾਂ ’ਤੇ ਤਸ਼ੱਦਦ ਮਨੁੱਖ਼ੀ ਅਧਿਕਾਰਾਂ ਦੀ ਉਲੰਘਣਾ, ਢੀਂਡਸਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖ਼ਿਆ ਪੱਤਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਨਵੰਬਰ 27, 2020 –
ਖੇਤੀ ਕਾਲੇ ਕਾਨੂੰਨਾਂ ਵਿਰੁਧ ਭਾਰਤੀ ਕਿਸਾਨ ਯੂਨਿਅਨ ਵੱਲੋਂ ਦਿੱਲੀ ਚੱਲੋ ਦੇ ਸੱਦੇ ‘ਤੇ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਉਤੇ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਢਾਈ ਗਈ ਤਸਦੱਦ ਦੇ ਵਿਰੁਧ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇਕ ਪੱਤਰ ਲਿਖਕੇ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਰਾਸ਼ਟਰੀ ਮਨੁੱਖੀ ਅਧਿਕਾਰ ਨੂੰ ਲਿਖੇ ਪੱਤਰ ਵਿਚ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਿਸਾਨ ਸੰਵਿਧਾਨਕ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਲਈ 26-27 ਨਵੰਬਰ ਨੂੰ ਦਿੱਲੀ ਵੱਲ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿਚ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਅਪਣੀ ਸਰਹੱਦਾਂ ਸੀਲ ਕਰ ਦਿਤੀ ਗਈਆਂ।

ਜਦੋਂ ਕਿਸਾਨ ਜਥੇਬੰਦੀਆਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾ ਉਤੇ ਜਲ ਤੋਪਾਂ, ਠੰਢ ਵਿਚ ਠੰਢੇ ਪਾਣੀ ਦੀਆਂ ਬੁਛਾੜਾਂ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ। ਜਿਸ ਨਾਲ ਅੰਨਦਾਤਿਆਂ ਨੂੰ ਸ਼ਰੀਰਕ ਅਤੇ ਆਰਥਕ ਰੂਪ ਵਿਚ ਕਾਫ਼ੀ ਨੁਕਸਾਨ ਹੋਇਆ ਹੈ। ਇਸਤੋਂ ਇਲਾਵਾ ਕਈਂ ਥਾਵਾਂ ਤੇ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਨੂੰ ਵੀ ਪੁਲਿਸ ਨੇ ਜ਼ਬਤ ਕਰ ਲਿਆ ਹੈ ਅਤੇ ਕਈਂ ਕਿਸਾਨਾਂ ਵਿਰੁਧ ਝੁੱਠੇ ਮਾਮਲੇ ਵੀ ਦਰਜ ਕੀਤੇ ਗਏ ਹਨ।

ਸ. ਢੀਂਡਸਾ ਨੇ ਲਿਖਿਆ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਕਿਸਾਨਾਂ ਵਿਰੁਧ ਤਸਦੱਦ ਢਾਈ ਹੈ। ਜੋਕਿ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਇਸ ਕਰਕੇ ਸਰਕਾਰਾਂ ਤੋਂ ਇਸਦੀ ਜਵਾਬਤਲਬੀ ਮੰਗੀ ਜਾਵੇ ਅਤੇ ਇਸ ਵਿਚ ਕਾਰਵਾਈ ਕੀਤੀ ਜਾਵੇ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,204FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...