Saturday, April 20, 2024

ਵਾਹਿਗੁਰੂ

spot_img
spot_img

ਕਿਸਾਨਾਂ ਦਾ ਵੱਡਾ ਐਲਾਨ: 5 ਨਵੰਬਰ ਨੂੰ ਦੇਸ਼ ਭਰ ’ਚ ਚੱਕਾ ਜਾਮ, 26-27 ਨੂੰ ਦਿੱਲੀ ਚੱਲੋ

- Advertisement -

ਯੈੱਸ ਪੰਜਾਬ
ਜਲੰਧਰ, 27 ਅਕੂਬਰ, 2020:
ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਦਿੱਲੀ ਵਿੱਚ ਕੀਤੀ ਗਈ ਮੀਟਿੰਗ ਤੋਂ ਬਾਅਦ ਦੋ ਅਹਿਮ ਐਲਾਨ ਕੀਤੇ ਗਏ ਹਨ।

ਕਿਸਾਨ ਸੰਗਠਨਾਂ ਨੇ ਅੱਜ ਆਪਣੀ ਮੀਟਿੰਗ ਤੋਂ ਬਾਅਦ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਾਲੇ ਖ਼ੇਤੀ ਕਾਨੂੰਨਾਂ ਅਤੇ ਬਿਜਲੀ ਬਿੱਲ ਦੇ ਖਿਲਾਫ਼ 5 ਨਵੰਬਰ ਨੂੰ ਦੇਸ਼ ਭਰ ਵਿੱਚ ਦੁਪਹਿਰ 12 ਵਜੇ ਤੋਂ 4 ਵਜੇ ਤਕ ਚੱਕਾ ਜਾਮ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਦੇਸ਼ ਭਰ ਦੇ ਕਿਸਾਨਾਂ ਅਤੇ ਕਿਸਾਨ ਸਮਰਥਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ 26 ਅਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗਰਾਮ ਉਲੀਕਿਆ ਗਿਆ ਹੈ।

ਇਹ ਪੱਤਰਕਾਰ ਸੰਮੇਲਨ ਜਿਸ ਵਿੱਚ ਸ੍ਰੀ ਯੋਗਿੰਦਰ ਯਾਦਵ, ਮੇਧਾ ਪਾਟਕਰ, ਸ: ਬਲਬੀਰ ਸਿੰਘ ਰਾਜੇਵਾਲ ਅਤੇ ਹੋਰ ਅਨੇਕਾਂ ਕਿਸਾਨ ਆਗੂ ਹਾਜ਼ਰ ਸਨ।

ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਉਕਤ ਪ੍ਰੋਗਰਾਮਾਂ ਤੋਂ ਬਾਅਦ ਵੀ ਇਹ ਕਾਲੇ ਕਾਨੂੂੰਨ ਵਾਪਿਸ ਨਾ ਲਏ ਤਾਂ ‘ਕਰੋ ਜਾਂ ਮਰੋ’ ਵਾਲੀ ਸਥਿਤੀ ਬਣੇਗੀ ਅਤੇ ਇਸ ਦੇ ਮੁਤਾਬਕ ਹੀ ਹੀ ਅਗਲੇ ਪ੍ਰੋਗਰਾਮ ਉਲੀਕੇ ਜਾਣਗੇ।


ਇਸ ਨੂੰ ਵੀ ਪੜ੍ਹੋ:
ਕਿਰਨਜੋਤ ਕੌਰ ਦਾ ਤੀਰ ਨਿਸ਼ਾਨੇ ਲੱਗਾ, ਜਗੀਰ ਕੌਰ ਨੇ ਕੀਤਾ ਵੱਡਾ ‘ਫ਼ੇਰਬਦਲ’ ਤੇ ਹੋਰ ਨਿਯੁਕਤੀਆਂ


ਕਿਸਾਨਾਂ ਨੇ ਕਿਹਾ ਕਿ ਇਹ ਕਾਨੂੰਨ ਉਨ੍ਹਾਂ ’ਤੇ ਥੋਪੇ ਜਾ ਰਹੇ ਹਨ ਜਦਕਿ ਉਹ ਕੌਮੀ ਚੈਨਲਾਂ ’ਤੇ ਸਰਕਾਰ ਦੇ ਨੁਮਾਇੰਦਿਆਂ ਨਾਲ ਇਹ ਬਹਿਸ ਲਈ ਤਿਆਰ ਹਨ ਕਿ ਇਹ ਬਿੱਲ ਕਿਸਾਨ ਹਿਤੂ ਨਹੀਂ ਸਗੋਂ ਕਿਸਾਨ ਮਾਰੂ ਹਨ।

ਪੰਜਾਬ ਦੇ ਕਿਸਾਨਾਂ ਨੇ ਦਾਅਵਾ ਕੀਤਾ ਕਿ ਇਹ ਕਾਨੂੰਨ ਕੇਂਦਰ ਦੀ ਪੰਜਾਬੀਆਂ ਦੇ ਖਿਲਾਫ਼ ਇਕ ਸਾਜ਼ਿਸ਼ ਅਤੇ ਸ਼ਰਾਰਤ ਹਨ। ਉਹਨਾਂ ਕਿਹਾ ਕਿ ਪੰਜਾਬ ਅੰਦਰ ਕਿਸਾਨਾਂ ਨੇ ਸ਼ੁਰੂ ਤੋਂ ਹੁਣ ਤਕ ਸ਼ਾਂਤਮਈ ਰੋਸ ਪ੍ਰਦਰਸ਼ਨ ਅਤੇ ਧਰਨੇ ਕੀਤੇ ਹਨ। ਉਨ੍ਹਾਂ ਆਖ਼ਿਆ ਕਿ ਕੇਂਦਰ ਦੀ ਸਾਜ਼ਿਸ਼ ਤਹਿਤ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੋ ਰਹੀ ਹੈ।

ਰੇਲ ਗੱਡੀਆਂ ਵਾਲੇ ਮਾਮਲੇ ਵਿੱਚ ਗੱਲ ਕਰਦਿਆਂ ਉਨ੍ਹਾਂ ਆਖ਼ਿਆ ਕਿ ਕਿਸਾਨਾਂ ਨੇ ਕਿਸੇ ਵੀ ਰੇਲ ਟਰੈਕ ਨੂੰ ਜਾਂ ਕਿਸੇ ਗੱਡੀ ਨੂੰ ਨੁਕਸਾਨ ਨਹੀਂ ਪੁਚਾਇਆ ਅਤੇ ਕਿਸਾਨਾਂ ਨੇ ਆਪਣੀ ਮਰਜ਼ੀ ਨਾਲ ਸ਼ਾਂਤਮਈ ਤਰੀਕੇ ਨਾਲ ਮਾਲ ਗੱਡੀਆਂ ਦੇ ਆਉਣ ਜਾਣ ਦਾ ਰਾਹ ਪੱਧਰਾ ਕੀਤਾ ਪਰ ਕੇਂਦਰ ਇਸ ਗੱਲ ਤੋਂ ਵੀ ਮੋੜਾ ਕੱਟ ਗਿਆ ਅਤੇ ਹੁਣ ਕੇਂਦਰ ਨੇ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਆਪ ਮਾਲ ਗੱਡੀਆਂ ਵੀ ਬੰਦ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਇਸ ਮਾਮਲੇ ’ਤੇ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...